DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Holiday: ਰੱਖੜ ਪੁੰਨਿਆ ’ਤੇ 28 ਅਗਸਤ ਨੂੰ ਇਸ ਜ਼ਿਲ੍ਹੇ ਦੇ 21 ਸਕੂਲਾਂ-ਕਾਲਜਾਂ ਵਿੱਚ ਛੁੱਟੀ

ਡਿਪਟੀ ਕਮਿਸ਼ਨਰ ਵੱਲੋਂ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦੇ ਹੁਕਮ ਜਾਰੀ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਇੱਕ ਨਵੇਂ ਹੁਕਮ ਰਾਹੀਂ ਬਾਬਾ ਬਕਾਲਾ ਸਾਹਿਬ ਖੇਤਰ ਨਾਲ ਸਬੰਧਤ 21 ਸਕੂਲਾਂ ਅਤੇ ਕਾਲਜਾਂ ਵਿੱਚ 28 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਹੈ।

ਇਨ੍ਹਾਂ ਅਦਾਰਿਆਂ ਵਿੱਚ ਸਰਕਾਰੀ ਹਾਈ ਸਕੂਲ ਬਾਬਾ ਬਕਾਲਾ ਸਾਹਿਬ, ਸਰਕਾਰੀ ਐਲੀਮੈਂਟਰੀ ਸਕੂਲ ਬਾਬਾ ਬਕਾਲਾ, ਦਸਮੇਸ਼ ਪਬਲਿਕ ਸਕੂਲ ਬਾਬਾ ਬਕਾਲਾ, ਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ, ਸਰਕਾਰੀ ਮਿਡਲ ਸਕੂਲ ਛਾਪਿਆਂਵਾਲੀ, ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ, ਜੀ.ਟੀ.ਬੀ. ਸਕੂਲ ਬਾਬਾ ਬਕਾਲਾ, ਨਿਊ ਸੈਂਚੁਰੀ ਪਬਲਿਕ ਸਕੂਲ ਛਾਪਿਆਂਵਾਲੀ, ਸੰਤ ਮਾਝਾ ਸਿੰਘ ਕਰਮਜੋਤ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਈਆ (ਲੜਕੇ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰਈਆ, ਸਰਕਾਰੀ ਐਲੀਮੈਂਟਰੀ ਸਕੂਲ ਰਈਆ ਬਸਤੀ, ਸਰਕਾਰੀ ਐਲੀਮੈਂਟਰੀ ਸਕੂਲ ਰਈਆ ਖ਼ੁਰਦ, ਸਰਕਾਰੀ ਮਿਡਲ ਸਕੂਲ ਰਈਆ ਖ਼ੁਰਦ, ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਕਾਲਜ ਰਈਆ, ਸ਼ਹੀਦ ਦਰਸ਼ਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਈਆ, ਗੁਰੂ ਨਾਨਕ ਪਬਲਿਕ ਸਕੂਲ ਰਈਆ, ਸਰਕਾਰੀ ਐਲੀਮੈਂਟਰੀ ਸਕੂਲ ਬਾਬਾ ਬਕਾਲਾ (ਲੜਕੇ), ਸਰਕਾਰੀ ਐਲੀਮੈਂਟਰੀ ਸਕੂਲ ਛਾਪਿਆਂਵਾਲੀ, ਸਰਕਾਰੀ ਮਿਡਲ ਸਕੂਲ ਛਾਪਿਆਂਵਾਲੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਕਾਲਜ ਸਠਿਆਲਾ ਸ਼ਾਮਲ ਹਨ।

Advertisement

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਵਿੱਚ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਇਹ ਹੁਕਮ ਰੱਖੜ ਪੁੰਨਿਆ ਦੇ ਮੇਲੇ ਸਬੰਧੀ ਬਾਬਾ ਬਕਾਲਾ ਸਾਹਿਬ ਖੇਤਰ ਵਿੱਚ ਲੋਕਾਂ ਦੀ ਸਹੂਲਤ ਅਤੇ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਜਾਰੀ ਕੀਤੇ ਗਏ ਹਨ, ਜਦੋਂ ਕਿ ਬਾਕੀ ਸਾਰੇ ਸਕੂਲ ਆਪਣੇ ਤੈਅ ਸਮੇਂ ਅਨੁਸਾਰ ਆਮ ਵਾਂਗ ਖੁੱਲ੍ਹਣਗੇ।

Advertisement

Advertisement
×