ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਨਵੰਬਰ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸੀ ਆਗੂਆਂ ਦੀ ਆਪਸੀ ਲੜਾਈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗੈਰ-ਗੰਭੀਰਤਾ ਦਾ ਖਮਿਆਜ਼ਾ ਪੂਰਾ ਪੰਜਾਬ ਭੁਗਤ ਰਿਹਾ ਹੈ। ਇੱਕ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਬੀਤੇ ਦਿਨ ਕਾਂਗਰਸੀ ਸੰਸਦ ਮੈਂਬਰਾਂ ਦੇ ਵੱਖ-ਵੱਖ ਧੜਿਆਂ ਨੇ ਰੇਲ ਮੰਤਰੀ ਨਾਲ ਮੁਲਾਕਾਤਾਂ ਕੀਤੀਆਂ ਅਤੇ ਵੱਖ-ਵੱਖ ਬਿਆਨਬਾਜ਼ੀ ਕੀਤੀ, ਜਿਸ ਤੋਂ ਸਪੱਸ਼ਟ ਹੈ ਕਿ ਕਾਂਗਰਸ ’ਚ ਖ਼ਾਨਾਜੰਗੀ ਸਿਖ਼ਰਾਂ ’ਤੇ ਹੈ। ਉਨ੍ਹਾਂ ਕਿਹਾ ਕਿ ਆਪਣੇ ਫਾਰਮ ਹਾਊਸ ’ਤੇ ਆਰਾਮ ਫਰਮਾ ਰਹੇ ਕੈਪਟਨ ਅਮਰਿੰਦਰ ਸਿੰਘ ਦੀ ਨਾ ਸਰਕਾਰ ’ਤੇ ਪਕੜ ਰਹੀ ਹੈ ਅਤੇ ਨਾ ਹੀ ਪਾਰਟੀ ’ਤੇ।