ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

‘ਆਪ’ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਡੁੱਬਿਆ ਪੰਜਾਬ: ਬਾਜਵਾ

ਪੰਜਾਬ ’ਚ ਹੜ੍ਹਾਂ ਦੀ ਮਾਰ ਦੌਰਾਨ ਮੁੱਖ ਮੰਤਰੀ ਦੇ ਤਾਮਿਲਨਾਡੂ ਦੌਰੇ ’ਤੇ ਸੇਧੇ ਨਿਸ਼ਾਨੇ
ਕੁਰਾਲੀ ਵਿੱਚ ਪ੍ਰਤਾਪ ਸਿੰਘ ਬਾਜਵਾ ਮੀਡੀਆ ਨਾਲ ਗੱਲਬਾਤ ਕਰਦੇ ਹੋਏ।
Advertisement

ਮਿਹਰ ਸਿੰਘ

ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸਮੇਂ ਸਿਰ ਹੜ੍ਹਾਂ ਤੋਂ ਬਚਾਅ ਲਈ ਪ੍ਰਬੰਧ ਨਾ ਕੀਤੇ ਜਾਣ ਕਾਰਨ ਹੀ ਸਾਰਾ ਪੰਜਾਬ ਹੜ੍ਹਾਂ ਦੇ ਪਾਣੀ ਵਿੱਚ ਡੁੱਬਿਆ ਹੋਇਆ ਹੈ।

Advertisement

ਪ੍ਰਤਾਪ ਸਿੰਘ ਬਾਜਵਾ ਅੱਜ ਸਥਾਨਕ ਚੰਡੀਗੜ੍ਹ ਮਾਰਗ ‘ਤੇ ਸਾਬਕਾ ਚੇਅਰਮੈਨ ਕਮਲਜੀਤ ਚਾਵਲਾ ਦੀ ਅਗਵਾਈ ਹੇਠ ਇਕੱਤਰ ਹੋਏ ਪਾਰਟੀ ਵਰਕਰਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਸ੍ਰੀ ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਨਾ ਤਾਂ ਬੰਨ੍ਹ ਮਜ਼ਬੂਤ ਕੀਤੇ ਅਤੇ ਨਾ ਹੀ ਡਰੇਨਾਂ ਦੀ ਸਾਫ਼ ਸਫਾਈ ਕੀਤੀ ਜਿਸ ਕਾਰਨ ਹਰ ਪਾਸੇ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਆਪਣਾ ਪਿੰਡ ਵੀ ਹੜ੍ਹਾਂ ਦੀ ਮਾਰ ਹੇਠ ਹੈ ਅਤੇ ਪਾਣੀ ਵਿੱਚ ਡੁੱਬਿਆ ਹੋਇਆ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਜਿਹੜਾ ਮੁੱਖ ਮੰਤਰੀ ਆਪਣੇ ਪਿੰਡ ਨੂੰ ਨਹੀਂ ਬਚਾ ਸਕਦਾ ਉਹ ਸਾਰੇ ਪੰਜਾਬ ਨੂੰ ਕਿਵੇਂ ਬਚਾ ਸਕਦਾ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਅਤੇ ਅਗਾਊਂ ਪ੍ਰਬੰਧਾਂ ਦੀ ਘਾਟ ਕਾਰਨ ਹੀ ਪੰਜਾਬ ਹੜ੍ਹਾਂ ਦੇ ਪਾਣੀ ਵਿੱਚ ਡੁੱਬਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨੇ ਸਾਧਦਿਆਂ ਸ੍ਰੀ ਬਾਜਵਾ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਹੜ੍ਹਾਂ ਵਿੱਚ ਡੁੱਬਿਆ ਪਿਆ ਹੈ ਦੂਜੇ ਪਾਸੇ ਮੁੱਖ ਮੰਤਰੀ ਆਪਣੇ ਪਰਿਵਾਰ ਸਮੇਤ ਤਾਮਿਲਨਾਡੂ ਦੇ ਨਜ਼ਾਰੇ ਲੈ ਰਹੇ ਹਨ। ਸ੍ਰੀ ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਦਾ ਸਮਾਂ ਖ਼ਤਮ ਹੋਣ ਵਾਲਾ ਹੈ ਅਤੇ ਪੰਜਾਬ ਦੇ ਲੋਕ ਕਾਂਗਰਸ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ।

Advertisement
Show comments