ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 4 ਨਵੰਬਰ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਉੱਤਰ ਭਾਰਤ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਕੇਂਦਰ ਨੂੰ ਵਿਸ਼ੇਸ਼ ਕਦਮ ਚੁੱਕਣੇ ਚਾਹੀਦੇ ਹਨ ਤੇ ਇਹ ਦੋਸ਼ ਲਾਉਣ ਅਤੇ ਰਾਜਨੀਤੀ ਕਰਨ ਦਾ ਸਮਾਂ ਨਹੀਂ ਹੈ। ਇਥੇ ਸਾਂਝੀ ਪ੍ਰੈੱਸ ਕਾਨਫਰੰਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਖੇਤਾਂ ਵਿੱਚ ਪਰਾਲੀ ਨੂੰ ਦਬਾਉਣ ਲਈ 1.20 ਲੱਖ ਮਸ਼ੀਨਾਂ ਤਾਇਨਾਤ ਕੀਤੀਆਂ ਹਨ ਤੇ ਪੰਚਾਇਤਾਂ ਨੇ ਪਰਾਲੀ ਨਾ ਸਾੜਨ ਸਬੰਧੀ ਮਤਾ ਪਾਸ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਭਾਰੀ ਪੈਦਾਵਾਰ ਕਾਰਨ ਪਰਾਲੀ ਦੀ ਮਾਤਰਾ ਹੋਰ ਵੱਧ ਗਈ। ਮੁੱਖ ਮੰਤਰੀ ਨੇ ਵਾਅਦਾ ਕੀਤਾ ਕਿ ਅਗਲੇ ਸਾਲ ਨਵੰਬਰ ਤੱਕ ਹੱਲ ਕੱਢ ਲਿਆ ਜਾਵੇਗਾ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਲੀ ਦੇ ਪ੍ਰਾਇਮਰੀ ਸਕੂਲ ਸ਼ਨਿਚਰਵਾਰ ਤੋਂ ਬੰਦ ਰਹਿਣਗੇ, ਔਡ-ਈਵਨ ਯੋਜਨਾ ਨੂੰ ਲਾਗੂ ਕਰਨ ‘ਤੇ ਚਰਚਾ ਚੱਲ ਰਹੀ ਹੈ।