DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab MC Elections: ਚਾਰ ਨਗਰ ਕੌਂਸਲਾਂ ਦੀ ਚੋਣ 10 ਜੂਨ ਨੂੰ

ਪੰਜਾਬ  ਰਾਜ ਚੋਣ ਕਮਿਸ਼ਨ ਨੇ ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੁਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਾਉਣ ਦਾ ਐਲਾਨ ਕੀਤਾ ਹੈ। ਜਾਰੀ ਚੋਣ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ...

  • fb
  • twitter
  • whatsapp
  • whatsapp
Advertisement
ਪੰਜਾਬ  ਰਾਜ ਚੋਣ ਕਮਿਸ਼ਨ ਨੇ ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੁਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਾਉਣ ਦਾ ਐਲਾਨ ਕੀਤਾ ਹੈ। ਜਾਰੀ ਚੋਣ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਮਿਆਦ 28 ਮਈ (ਵੀਰਵਾਰ) ਸਵੇਰੇ 11:00 ਵਜੇ ਤੋਂ ਦੁਪਹਿਰ 3 ਵਜੇ ਤੱਕ ਨਿਰਧਾਰਿਤ ਸਬੰਧਿਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਸ਼ੁਰੂ ਹੋਵੇਗੀ।
ਨਾਮਜ਼ਦਗੀਆਂ ਦਾਖਲ ਕਰਨ ਦੀ ਆਖ਼ਰੀ ਮਿਤੀ 1 ਜੂਨ (ਸੋਮਵਾਰ) ਦੁਪਹਿਰ 3 ਵਜੇ ਤੱਕ ਹੋਵੇਗੀ। ਨਾਮਜ਼ਦਗੀਆਂ ਦੀ ਜਾਂਚ 2 ਜੂਨ (ਮੰਗਲਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ 3 ਜੂਨ (ਬੁੱਧਵਾਰ) ਦੁਪਹਿਰ 3 ਵਜੇ ਤੱਕ ਹੋਵੇਗੀ। ਇਨ੍ਹਾਂ ਨਗਰ ਕੌਂਸਲਾਂ ਦੀਆਂ ਚੋਣਾਂ 10 ਜੂਨ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਣਗੀਆਂ। ਵੋਟਾਂ ਦੀ ਗਿਣਤੀ ਵੋਟਾਂ ਪੈਣ ਤੋਂ ਤੁਰੰਤ ਬਾਅਦ ਉਸੇ ਦਿਨ ਹੋਵੇਗੀ। ਇਨ੍ਹਾਂ ਨਗਰ ਕੌਂਸਲਾਂ ਦੇ ਅਧਿਕਾਰ ਖੇਤਰ ਵਿੱਚ ਤੁਰੰਤ ਪ੍ਰਭਾਵ ਨਾਲ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ। ਇਹ ਚੋਣ ਪ੍ਰਕਿਰਿਆ ਦੇ ਪੂਰਾ ਹੋਣ ਤੱਕ ਲਾਗੂ ਰਹੇਗਾ।
Advertisement
×