ਪੰਜਾਬ ਦੇ ਸੰਸਦ ਮੈਂਬਰਾਂ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ
ਪੰਜਾਬ ਤੋਂ ਲੋਕ ਸਭਾ ਮੈਂਬਰਾਂ ਨੇ ਬੁੱਧਵਾਰ ਨੂੰ ਸੂਬੇ ਦੇ ਕਿਸਾਨਾਂ ਦੇ ਹਾਲਾਤਾਂ ਦਾ ਮੁੱਦਾ ਚੁੱਕਿਆ ਅਤੇ ਕੇਂਦਰ ਤੋਂ ਇੱਕ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ। ਲੋਕ ਸਭਾ ਵਿੱਚ ਸਿਫਰ ਕਾਲ ਦੌਰਾਨ ਇਸ ਮੁੱਦੇ ਨੂੰ ਉਠਾਉਂਦਿਆਂ, 'ਆਪ' ਮੈਂਬਰ ਮਾਲਵਿੰਦਰ...
ਪੰਜਾਬ ਤੋਂ ਲੋਕ ਸਭਾ ਮੈਂਬਰਾਂ ਨੇ ਬੁੱਧਵਾਰ ਨੂੰ ਸੂਬੇ ਦੇ ਕਿਸਾਨਾਂ ਦੇ ਹਾਲਾਤਾਂ ਦਾ ਮੁੱਦਾ ਚੁੱਕਿਆ ਅਤੇ ਕੇਂਦਰ ਤੋਂ ਇੱਕ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ।
ਲੋਕ ਸਭਾ ਵਿੱਚ ਸਿਫਰ ਕਾਲ ਦੌਰਾਨ ਇਸ ਮੁੱਦੇ ਨੂੰ ਉਠਾਉਂਦਿਆਂ, 'ਆਪ' ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅਗਸਤ-ਸਤੰਬਰ ਵਿੱਚ ਜਦੋਂ ਸੂਬੇ ਨੂੰ ਭਾਰੀ ਮੀਂਹ ਦਾ ਸਾਹਮਣਾ ਕਰਨਾ ਪਿਆ ਸੀ, ਤਾਂ ਪੰਜਾਬ ਦੇ ਛੇ ਜ਼ਿਲ੍ਹਿਆਂ ਦੇ 2,500 ਪਿੰਡਾਂ ਵਿੱਚ ਕਿਸਾਨਾਂ ਨੂੰ ਗੰਭੀਰ ਨੁਕਸਾਨ ਹੋਇਆ ਸੀ।
ਕੰਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਈ ਕੇਂਦਰੀ ਮੰਤਰੀਆਂ ਨੇ ਕੁਦਰਤੀ ਆਫ਼ਤ ਤੋਂ ਬਾਅਦ ਪੰਜਾਬ ਦਾ ਦੌਰਾ ਕੀਤਾ ਸੀ, ਪਰ ਰਾਜ ਨੂੰ ਕੇਂਦਰ ਵੱਲੋਂ ਵਾਅਦਾ ਕੀਤੀ ਗਈ ਸਹਾਇਤਾ ਦਾ ਇੱਕ ਪੈਸਾ ਵੀ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ, "ਮੈਂ ਭਾਰਤ ਸਰਕਾਰ ਤੋਂ ਪੰਜਾਬ ਦੇ ਕਿਸਾਨਾਂ ਦੀ ਮਦਦ ਲਈ 50,000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦਾ ਐਲਾਨ ਕਰਨ ਦੀ ਮੰਗ ਕਰਦਾ ਹਾਂ।"
ਅਕਾਲੀ ਦਲ ਦੀ ਨੇਤਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਭਾਰੀ ਮੀਂਹ ਕਾਰਨ ਰਾਵੀ ਅਤੇ ਬਿਆਸ ਦਰਿਆਵਾਂ ਵਿੱਚ ਆਏ ਹੜ੍ਹਾਂ ਕਾਰਨ ਪੰਜ ਲੱਖ ਹੈਕਟੇਅਰ ਖੇਤੀਯੋਗ ਜ਼ਮੀਨ ਗਾਦ ਹੇਠ ਦੱਬ ਗਈ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਤਿੰਨ ਮਹੀਨੇ ਪਹਿਲਾਂ ਆਏ ਭਿਆਨਕ ਹੜ੍ਹਾਂ ਕਾਰਨ ਫਸਲਾਂ ਦੇ ਭਾਰੀ ਨੁਕਸਾਨ ਨੂੰ ਝੱਲਣ ਵਾਲੇ ਪੰਜਾਬ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਘੱਟ ਕਰਨ ਲਈ ਯਤਨ ਕਰਨ ਦੀ ਅਪੀਲ ਕੀਤੀ।
ਸਾਬਕਾ ਕੇਂਦਰੀ ਮੰਤਰੀ ਬਾਦਲ ਨੇ ਸਰਕਾਰ ਨੂੰ ਮੁਆਵਜ਼ਾ ਸਿੱਧਾ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਾਉਣ ਦੀ ਮੰਗ ਕੀਤੀ ।

