ਪੰਜਾਬ ਨੂੰ ਪ੍ਰਸ਼ਾਂਤ ਕਿਸ਼ੋਰ ਦਾ ਨਹੀਂ ਪੰਜਾਬੀਆਂ ਦਾ ਬਜਟ ਚਾਹੀਦੈ: ਚੀਮਾ

ਪੰਜਾਬ ਨੂੰ ਪ੍ਰਸ਼ਾਂਤ ਕਿਸ਼ੋਰ ਦਾ ਨਹੀਂ ਪੰਜਾਬੀਆਂ ਦਾ ਬਜਟ ਚਾਹੀਦੈ: ਚੀਮਾ

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 8 ਮਾਰਚ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੇ ਬਜਟ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਪ੍ਰਸ਼ਾਂਤ ਕਿਸ਼ੋਰ ਦਾ ਨਹੀਂ, ਪੰਜਾਬੀਆਂ ਦਾ ਬਜਟ ਚਾਹੀਦਾ ਹੈ। ਉਨ੍ਹਾਂ ਕਿਹਾ ਸੂਬਾ ਸਰਕਾਰ ਦਾ ਬਜਟ ਪੰਜ ਮਾਰਚ ਨੂੰ ਪੇਸ਼ ਕੀਤਾ ਜਾਣਾ ਸੀ ਪਰ ਪ੍ਰਸ਼ਾਂਤ ਕਿਸ਼ੋਰ ਦੇ ਕਹਿਣ ’ਤੇ ਬਜਟ 8 ਮਾਰਚ ਨੂੰ ਪੇਸ਼ ਕੀਤਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਬਜਟ ਕੈਪਟਨ ਸਰਕਾਰ ਦੇ ਵਿੱਤ ਮੰਤਰੀ ਨੇ ਨਹੀਂ, ਪ੍ਰਸ਼ਾਂਤ ਕਿਸ਼ੋਰ ਨੇ ਬਣਾਇਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੇ ਬਾਹਰੀ ਵਿਅਕਤੀ ਤੋਂ ਪੰਜਾਬ ਦਾ ਬਜਟ ਬਣਵਾ ਕੇ ਸਿੱਧ ਕਰ ਦਿੱਤਾ ਹੈ ਕਿ ਉਹ ਸੂਬੇ ਨੂੰ ਚਲਾਉਣ ਵਿੱਚ ਸਮਰਥ ਨਹੀਂ ਹੈ, ਇਸ ਕਰਕੇ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ। ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਪ੍ਰਸ਼ਾਂਤ ਕਿਸ਼ੋਰ ਦਾ ਬਜਟ 2017 ਦੇ ਕੈਪਟਨ ਦੇ ਚੁਣਾਵੀਂ ਚੋਣ ਮਨੋਰਥ ਪੱਤਰ ਦੀ ਤਰ੍ਹਾਂ ਹੀ ਝੂਠ ਦਾ ਇਕ ਥੈਲਾ ਹੈ। ਬਜਟ ਵਿੱਚ ਜਿੰਨੀਆਂ ਵੀ ਯੋਜਨਾਵਾਂ ਦਾ ਐਲਾਨ ਕੀਤਾ ਗਿਆ ਹੈ, ਉਹ ਸਭ ਜੁਲਾਈ 2021 ਤੋਂ ਲਾਗੂ ਹੋਣਗੀਆਂ। ਇਹ ਬਜਟ ਸਿਰਫ ਤਿੰਨ ਮਹੀਨ ਮਹੀਨਿਆਂ ਲਈ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਸਰਕਾਰ ਨੇ ਖੇਤੀ ਕਰਜ਼ਾ ਮੁਆਫੀ ਲਈ ਦਿੱਤੇ ਗਏ ਫੰਡਾਂ ਦੀ ਵੰਡ ਵਿੱਚ ਵੀ ਕਮੀ ਕੀਤੀ ਹੈ। ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਮੁਆਫੀ ਲਈ ਸਿਰਫ 1400 ਕਰੋੜ ਰੁਪਏ ਰੱਖੇ ਗਏ ਹਨ। ਉਸ ਵਿੱਚੋਂ ਵੀ ਸਰਕਾਰ ਨੇ ਦਲਿਤ ਖੇਤੀ ਕਰਜ਼ਾ ਮੁਆਫੀ ਲਈ ਕੁੱਝ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਆਪਣੇ ਝੂਠੇ ਵਾਅਦਿਆਂ ਨੂੰ ਪੂਰਾ ਕਰਨ ਦੇ ਚੱਕਰ ਵਿੱਚ ਸੂਬੇ ’ਤੇ 84000 ਕਰੋੜ ਰੁਪਏ ਦਾ ਕਰਜ਼ੇ ਦਾ ਬੋਝ ਪਾਇਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All