DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab News: ਨਸ਼ੇ ਦੀ ਸ਼ੱਕੀ ਓਵਰਡੋਜ਼ ਨਾਲ 29 ਸਾਲਾ ਨੌਜਵਾਨ ਦੀ ਮੌਤ

ਸੰਸਕਾਰ ਮੌਕੇ ਪੀੜਤ ਪਰਿਵਾਰ ਵੱਲੋਂ ਪਿੰਡ ਵਾਸੀਆਂ ਨੂੰ ਭਾਵੁਕ ਅਪੀਲ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਨਾਭਾ ਨੇੜਲੇ ਪਿੰਡ ਕੌਲ ਵਿੱਚ ਐਤਵਾਰ ਨੂੰ 29 ਸਾਲਾ ਨੌਜਵਾਨ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਅੱਜ ਸੰਸਕਾਰ ਮੌਕੇ ਮ੍ਰਿਤਕ ਦੇ ਪਰਿਵਾਰ ਦੀ ਭਾਵੁਕ ਅਪੀਲ ਨੇ ਪਿੰਡ ਵਿਚ ਸੋਗ ਦੀ ਲਹਿਰ ਨੂੰ ਹੋਰ ਵਧਾ ਦਿੱਤਾ। ਜ਼ਿਕਰਯੋਗ ਹੈ ਕਿ ਮ੍ਰਿਤਕ ਇੱਕ ਫੈਕਟਰੀ ਵਿੱਚ ਕੰਮ ਕਰਦਾ ਸੀ ਅਤੇ ਆਪਣੇ ਬਿਮਾਰ ਪਿਤਾ, ਪਤਨੀ ਅਤੇ ਛੋਟੇ ਬੱਚੇ ਦਾ ਇਕੱਲਾ ਕਮਾਉਣ ਵਾਲਾ ਮੈਂਬਰ ਸੀ।

ਮ੍ਰਿਤਕ ਦੇ ਤਾਇਆ ਮਹਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੂੰ ਕੁਝ ਦਿਨ ਪਹਿਲਾਂ ਹੀ ਤਨਖ਼ਾਹ ਮਿਲੀ ਸੀ। ਪਰਿਵਾਰ ਨੂੰ ਇਹ ਪਤਾ ਨਹੀਂ ਸੀ ਕਿ ਉਹ ਚੁੱਪਚਾਪ ਨਸ਼ੇ ਦੀ ਲਤ ਨਾਲ ਜੂਝ ਰਿਹਾ ਸੀ। ਸੰਸਕਾਰ ਮੌਕੇ ਮਹਿੰਦਰ ਸਿੰਘ ਨੇ ਪਿੰਡ ਵਾਸੀਆਂ ਅਤੇ ਪੰਚਾਇਤ ਨੂੰ ਭਾਵੁਕ ਅਪੀਲ ਕੀਤੀ। ਉਨ੍ਹਾਂ ਕਿਹਾ, "ਅਸੀਂ ਤਾਂ ਆਪਣਾ ਪੁੱਤ ਗੁਆ ਲਿਆ ਹੈ, ਪਰ ਤੁਸੀਂ ਸਾਰੇ ਮਿਲ ਕੇ ਆਪਣੇ ਬੱਚਿਆਂ ਨੂੰ ਬਚਾਓ। ਕਿਸੇ ਵੀ ਤਰੀਕੇ ਨਾਲ ਇਸ ਨਸ਼ੇ ਦੀ ਬੁਰਾਈ ਨੂੰ ਖ਼ਤਮ ਕਰਨ ਲਈ ਇਕੱਠੇ ਹੋਵੋ।"

Advertisement

ਪਰਿਵਾਰਕ ਮੈਂਬਰਾਂ ਮੁਤਾਬਕ ਨੌਜਵਾਨ ਸ਼ਨਿਚਰਵਾਰ ਨੂੰ ਰਾਤ ਦੀ ਸ਼ਿਫਟ ’ਤੇ ਜਾਣ ਦੀ ਗੱਲ ਕਹਿ ਕੇ ਘਰੋਂ ਨਿਕਲਿਆ ਸੀ, ਪਰ ਸਵੇਰੇ ਵਾਪਸ ਨਾ ਆਇਆ। ਜਦੋਂ ਉਹ ਸਵੇਰੇ ਪਸ਼ੂਆਂ ਦਾ ਦੁੱਧ ਚੁਆਉਣ ਵੀ ਨਾ ਪੁੱਜਿਆ ਤਾਂ ਉਸ ਦੀ ਪਤਨੀ ਅਤੇ ਭੈਣ ਨੇ ਉਸ ਦੀ ਭਾਲ ਸ਼ੁਰੂ ਕੀਤੀ। ਪਹਿਲਾਂ ਉਹ ਨਾਭਾ ਫੋਕਲ ਪੁਆਇੰਟ ਵਿਖੇ ਫੈਕਟਰੀ ਗਏ, ਪਰ ਉੱਥੇ ਉਸ ਦੇ ਨਾ ਹੋਣ ਦੀ ਜਾਣਕਾਰੀ ਮਿਲੀ। ਬਾਅਦ ਵਿੱਚ ਦੁਪਹਿਰ ਕਰੀਬ 2.30 ਵਜੇ ਪਰਿਵਾਰ ਦੇ ਖੇਤਾਂ ਵਿੱਚ ਬਣੇ ਸ਼ੈੱਡ ਵਿੱਚ ਉਸ ਦੀ ਲਾਸ਼ ਮਿਲੀ। ਉਨ੍ਹਾਂ ਦੱਸਿਆ ਕਿ ਮੌਕੇ ਤੋਂ ਸਰਿੰਜਾਂ ਅਤੇ ਕੁੱਝ ਗੋਲੀਆਂ ਵੀ ਮਿਲੀਆਂ।

Advertisement

ਪਰਿਵਾਰ ਪਹਿਲਾਂ ਹੀ ਕਈ ਮੁਸ਼ਕਲਾਂ ਦਾ ਸਾਹਮਣਾ ਕਰ ਰਿਹਾ ਹੈ। ਮ੍ਰਿਤਕ ਦੇ ਪਿਤਾ ਕੁਝ ਸਮਾਂ ਪਹਿਲਾਂ ਸੜਕ ਹਾਦਸੇ ਦੌਰਾਨ ਗੰਭੀਰ ਜ਼ਖਮੀ ਹੋਣ ਕਾਰਨ ਇਲਾਜ ਅਧੀਨ ਹਨ। ਇਸ ਤੋਂ ਇਲਾਵਾ ਮ੍ਰਿਤਕ ਦੀ ਇੱਕ ਧੀ ਦੀ ਵੀ ਕਰੀਬ ਇੱਕ ਸਾਲ ਪਹਿਲਾਂ ਮੌਤ ਹੋ ਚੁੱਕੀ ਸੀ।

ਇਸ ਮੌਕੇ ਸਦਰ ਐੱਸਐੱਚਓ ਨਾਲ ਸੰਪਰਕ ਨਹੀਂ ਹੋ ਸਕਿਆ ਅਤੇ ਨਾਭਾ ਡੀਐੱਸਪੀ ਗੁਰਿੰਦਰ ਸਿੰਘ ਬੱਲ ਨੇ ਕਿਹਾ ਕਿ ਉਹ ਮਾਮਲੇ ਦਾ ਪਤਾ ਕਰਨਗੇ।

Advertisement
×