DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab News: ਪਟਿਆਲਾ ਦੇ ਪਿੰਡ ’ਚ 7 ਸਾਲਾ ਬੱਚੀ ਨਾਲ ਜਬਰ-ਜਨਾਹ

ਜ਼ਿਲ੍ਹੇ ਦੇ ਭੂਨਰਹੇੜੀ ਪਿੰਡ ਵਿੱਚ 7 ਸਾਲਾ ਬੱਚੀ ਨਾਲ ਕਥਿਤ ਤੌਰ 'ਤੇ ਜਬਰ-ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਗੱਲ ਦੀ ਪੁਸ਼ਟੀ ਅੱਜ ਇੱਥੇ ਪੁਲੀਸ ਅਧਿਕਾਰੀਆਂ ਨੇ ਕੀਤੀ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਸ਼ਨਿੱਚਰਵਾਰ ਸ਼ਾਮ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ
Advertisement

ਜ਼ਿਲ੍ਹੇ ਦੇ ਭੂਨਰਹੇੜੀ ਪਿੰਡ ਵਿੱਚ 7 ਸਾਲਾ ਬੱਚੀ ਨਾਲ ਕਥਿਤ ਤੌਰ 'ਤੇ ਜਬਰ-ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਗੱਲ ਦੀ ਪੁਸ਼ਟੀ ਅੱਜ ਇੱਥੇ ਪੁਲੀਸ ਅਧਿਕਾਰੀਆਂ ਨੇ ਕੀਤੀ ਹੈ।

ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਸ਼ਨਿੱਚਰਵਾਰ ਸ਼ਾਮ ਨੂੰ ਵਾਪਰੀ ਅਤੇ ਘਟਨਾ ਦਾ ਪਤਾ ਲੱਗਦਿਆਂ ਹੀ ਪੀੜਤ ਬੱਚੀ ਨੂੰ ਡਾਕਟਰੀ ਜਾਂਚ ਅਤੇ ਇਲਾਜ ਲਈ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਖ਼ਬਰ ਲਿਖੇ ਜਾਣ ਤੱਕ ਬੱਚੀ ਹਸਪਤਾਲ ਵਿੱਚ ਇਲਾਜ ਅਧੀਨ ਸੀ।

Advertisement

ਪੀੜਤ ਪਰਿਵਾਰ ਦੇ ਬਿਆਨ ਦਰਜ ਕਰਨ ਤੋਂ ਬਾਅਦ ਪੁਲੀਸ ਨੇ ਇੱਥੇ ਥਾਣਾ (ਪੇਂਡੂ) ਵਿਖੇ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 65(2) ਅਤੇ ਪ੍ਰੋਟੈਕਸ਼ਨ ਆਫ਼ ਚਿਲਡਰਨ ਫਰਾਮ ਸੈਕਸੁਅਲ ਆਫ਼ੈਂਸਿਜ਼ (POCSO) ਐਕਟ ਦੀ ਧਾਰਾ 6 ਤਹਿਤ ਪ੍ਰੀਤਮ ਸਿੰਘ ਨਿਵਾਸੀ ਪਿੰਡ ਭੂਨਰਹੇੜੀ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕਰ ਲਿਆ ਹੈ।

Advertisement

ਹਾਲਾਂਕਿ, ਸਥਾਨਕ ਪੁਲੀਸ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਮੁਲਜ਼ਮ ਨੂੰ ਅਜੇ ਤੱਕ ਪੁਲੀਸ ਨੇ ਗ੍ਰਿਫ਼ਤਾਰ ਨਹੀਂ ਕੀਤਾ ਹੈ, ਭਾਵੇਂ ਕਿ ਉਸਦੇ ਸੰਭਾਵੀ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਸੀ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਘਟਨਾ ਕਥਿਤ ਤੌਰ 'ਤੇ ਉਸ ਸਮੇਂ ਵਾਪਰੀ ਜਦੋਂ ਨਾਬਾਲਗ ਬੱਚੀ ਘਰੋਂ ਬਾਹਰ ਖੇਡਣ ਗਈ ਸੀ। ਸ਼ਾਮ 4:45 ਵਜੇ ਦੇ ਕਰੀਬ, ਕਥਿਤ ਦੋਸ਼ੀ ਪ੍ਰੀਤਮ ਸਿੰਘ, ਜਿਸਨੂੰ ਸਥਾਨਕ ਤੌਰ 'ਤੇ 'ਅਮਰੂਦ ਵਾਲਾ ਅੰਕਲ' ਕਿਹਾ ਜਾਂਦਾ ਹੈ, ਕਥਿਤ ਤੌਰ 'ਤੇ ਉਸਨੂੰ ਖਾਣ ਲਈ ਕੁਝ ਦੇਣ ਦੇ ਬਹਾਨੇ ਆਪਣੇ ਘਰ ਲੈ ਗਿਆ। ਪੁਲੀਸ ਨੇ ਦੱਸਿਆ ਕਿ ਦੋਸ਼ੀ ਨੇ ਕਥਿਤ ਤੌਰ 'ਤੇ ਬੱਚੀ ਨੂੰ ਇੱਕ ਕਮਰੇ ਵਿੱਚ ਲੈ ਜਾ ਕੇ ਉਸਦਾ ਜਿਨਸੀ ਸ਼ੋਸ਼ਣ ਕੀਤਾ।

ਬੱਚੀ ਨੇ ਬਾਅਦ ਵਿੱਚ ਘਰ ਪਰਤ ਕੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਇਸ ਘਟਨਾ ਬਾਰੇ ਦੱਸਿਆ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਪੁਲੀਸ ਨੂੰ ਸੂਚਿਤ ਕੀਤਾ ਗਿਆ।

Advertisement
×