Punjab News: ‘ਆਪ’ ਨੇ ਪੰਜਾਬ ਵਿੱਚ ਜਥੇਬੰਦਕ ਢਾਂਚੇ ਦਾ ਕੀਤਾ ਵਿਸਤਾਰ
Punjab News: AAP expands organizational structure in Punjab
Advertisement
5 ਸੂਬਾਈ ਮੀਤ ਪ੍ਰਧਾਨ, 4 ਜਨਰਲ ਸਕੱਤਰ ਤੇ 5 ਸਕੱਤਰਾਂ ਦਾ ਕੀਤਾ ਐਲਾਨ
ਆਤਿਸ਼ ਗੁਪਤਾ
Advertisement
ਚੰਡੀਗੜ੍ਹ, 31 ਮਈ
Advertisement
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਵਿੱਚ ਆਪਣੀ ਜਥੇਬੰਦਕ ਮਜ਼ਬੂਤੀ ਲਈ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ‘ਆਪ’ ਪੰਜਾਬ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਕੀਤਾ ਗਿਆ ਹੈ।
ਉਨ੍ਹਾਂ ਨੇ 5 ਸੂਬਾਈ ਮੀਤ ਪ੍ਰਧਾਨ, ਚਾਰ ਜਨਰਲ ਸਕੱਤਰ ਅਤੇ 5 ਸਕੱਤਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ‘ਆਪ’ ਨੇ 13 ਲੋਕ ਸਭਾ ਇੰਚਾਰਜ, 27 ਜ਼ਿਲ੍ਹਾ ਇੰਚਾਰਜ, 27 ਜ਼ਿਲ੍ਹਾ ਸਕੱਤਰਾਂ ਦਾ ਐਲਾਨ ਵੀ ਕੀਤਾ ਹੈ।
‘ਆਪ’ ਦੇ ਆਗੂਆਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਜਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ ਇਹ ਐਲਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਪਾਰਟੀ ਵੱਲੋਂ ਹੋਰਨਾਂ ਅਹੁਦਾਰਾਂ ਦਾ ਐਲਾਨ ਵੀ ਕੀਤਾ ਜਾਵੇਗਾ।
Advertisement
×