DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

punjab news: ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਨਾਮਾ ਰੱਦ ਕਰਵਾਉਣ ਲਈ ਆਪੂ ਬਣੇ ਪ੍ਰਧਾਨ ਪੱਬਾਂ ਭਾਰ: ਗਿਆਨੀ ਹਰਪ੍ਰੀਤ ਸਿੰਘ

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਵੱਲੋਂ ਸੰਗਤ ਨੂੰ ਲਾਮਬੰਦ ਹੋਣ ਦੀ ਅਪੀਲ
  • fb
  • twitter
  • whatsapp
  • whatsapp
featured-img featured-img
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਹੋਰ।
Advertisement

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਹਰ ਇਕ ਪੰਥ ਦਰਦੀ ਚਿੰਤਤ ਹੈ ਕਿ ਕਿਸੇ ਨਾ ਕਿਸੇ ਢੰਗ ਨਾਲ ਪੰਜਾਬ ਵਿੱਚ ਰਾਜਸੀ ਜਮਾਤ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ ਹੋਵੇ। ਉਹ ਅੱਜ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਂਸਲ ਦੇ ਉੱਦਮ ਸਦਕਾ ਵੱਖ ਵਖ ਸਿੱਖ ਜਥੇਬੰਦੀਆਂ ਅਤੇ ਵਿਦਵਾਨਾਂ ਦੇ ਸਹਿਯੋਗ ਨਾਲ ਅਕਾਲੀ ਦਲ ਦੀ ਪੁਨਰ ਸੁਰਜੀਤੀ ਦੇ ਵਿਧੀ ਵਿਧਾਨ ਤੇ ਨੀਤੀ ਸਬੰਧੀ ਕਰਵਾਈ ਜਾ ਰਹੀ ਤਿੰਨ ਰੋਜ਼ਾ ਵਿਚਾਰ ਗੋਸ਼ਟੀ ਵਿਚ ਸੰਗਤਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਨ ਆਏ ਸਨ। ਗਿਆਨੀ ਹਰਪ੍ਰੀਤ ਸਿੰਘ ਨੇ ਸਮਾਗਮ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਪੁਨਰ ਸੁਰਜੀਤੀ ਦੇ ਸੰਦਰਭ ਦੇ ਵਿੱਚ ਹੀ ਦੋ ਦਸੰਬਰ 2024 ਨੂੰ ਹੁਕਮਨਾਮਾ ਜਿਹੜਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਕੀਤਾ ਗਿਆ ਸੀ, ਉਸ ਦੀ ਰੌਸ਼ਨੀ ਵਿੱਚ ਜੱਦੋ-ਜਹਿਦ ਜਾਰੀ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਪੂ ਬਣੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਲੀ ਦੇ ਇੱਕ ਆਗੂ ਪਰਮਜੀਤ ਸਿੰਘ ਸਰਨਾ ਦੇ ਰਾਹੀਂ ਸ੍ਰੀ ਅਕਾਲ ਤਖਤ ਸਾਹਿਬ ਦੇ ਉੱਤੇ ਬਹੁਤ ਵੱਡਾ ਦਬਾਅ ਬਣਾਇਆ ਜਾ ਰਿਹਾ ਕਿ ਦੋ ਦਸੰਬਰ ਦਾ ਹੁਕਮਨਾਮਾ ਜਿਹੜਾ ਕਿ ਜਾਰੀ ਕੀਤਾ ਗਿਆ ਸੀ, ਉਹ ਰੱਦ ਕੀਤਾ ਜਾਵੇ, 11 ਤਰੀਕ ਨੂੰ ਹੋਣ ਵਾਲੇ ਇਜਲਾਸ ਉੱਤੇ ਪਾਬੰਦੀ ਲਾਈ ਜਾਵੇ, ਪੰਜ ਮੈਂਬਰੀ ਭਰਤੀ ਕਮੇਟੀ ਦੇ ਉੱਤੇ ਰੋਕ ਲਾਈ ਜਾਵੇ। ਇਸ ਤੋਂ ਇਲਾਵਾ 15 ਲੱਖ ਮੈਂਬਰਸ਼ਿਪ ਪਰਚੀਆਂ ਜਿਹੜੀਆਂ ਭਰੀਆਂ ਨੇ, ਜਿਹਦੇ ਵਿੱਚ ਪੰਜਾਬੀਆਂ ਖਾਸ ਕਰ ਸਿੱਖਾਂ ਨੇ ਅਹਿਮ ਰੋਲ ਅਦਾ ਕੀਤਾ ਹੈ, ਉਸ ਨੂੰ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੈਂ ਸਮਝਦਾ ਹਾਂ ਕਿ ਜੇਕਰ ਅਜਿਹਾ ਹੁੰਦਾ ਤਾ ਬਹੁਤ ਮੰਦਭਾਗਾ ਹੋਵੇਗਾ। ਉਨ੍ਹਾਂ ਕਿਹਾ ਕਿ ਮੈਂ ਦੁਨੀਆਂ ਭਰ ਦੇ ਸਿੱਖਾਂ ਨੂੰ ਅਪੀਲ ਕਰਨੀ ਚਾਹੁੰਦਾ ਕਿ ਜੋ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਜੱਦੋਜਹਿਦ ਹੋ ਰਹੀ ਹੈ। ਉਸ ਨੂੰ ਤਾਰਪੀਡੋ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਗਿਆਨੀ ਹਰਪ੍ਰੀਤ ਸਿੰਘ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਇੱਕ ਫ਼ੈਸਲਾ ਕਰਕੇ ਇਸ ਨੂੰ ਰੱਦ ਕਰਨ ਦਾ ਜਿਹੜਾ ਯਤਨ ਕੀਤਾ ਜਾ ਰਿਹਾ ਹੈ, ਉਸ ਖ਼ਿਲਾਫ਼ ਸੰਗਤ ਨੂੰ ਵੱਡੇ ਪੱਧਰ ’ਤੇ ਲਾਮਬੰਦ ਹੋਣ ਦੀ ਲੋੜ ਹੈ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਸ਼ਖਸ਼ੀਅਤਾਂ ਮੌਜੂਦ ਸਨ।

Advertisement

ਗਿਆਨੀ ਹਰਪ੍ਰੀਤ ਸਿੰਘ ਕੋਲ ਝੂਠ ਬੋਲਣ ਤੋਂ ਸਿਵਾਏ ਕੁੱਝ ਨਹੀਂ: ਸਰਨਾ

ਮਸਤੂਆਣਾ ਸਾਹਿਬ: ਪਰਮਜੀਤ ਸਿੰਘ ਸਰਨਾ ਕਿਹਾ ਕਿ ਅਕਾਲ ਤਖ਼ਤ ਤੋਂ ਜਾਰੀ ਹੁਕਮਨਾਮੇ ਸਬੰਧੀ ਗਿਆਨੀ ਹਰਪ੍ਰੀਤ ਸਿੰਘ ਜੋ ਬਿਆਨਬਾਜ਼ੀ ਕਰ ਰਹੇ ਹਨ ਉਸ ਨਾਲ ਉਨ੍ਹਾਂ (ਸਰਨਾ) ਦਾ ਕੋਈ ਲੈਣਾ ਦੇਣਾ ਨਹੀਂ ਹੈ। ਉਨ੍ਹਾਂ ਆਖਿਆ, ‘‘ਦੋ ਦਸੰਬਰ 2014 ਨੂੰ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਹੋਏ ਹੁਕਮਨਾਮੇ ਨੂੰ ਸਮੁੱਚੀ ਹੀ ਅਕਾਲੀ ਲੀਡਰਸ਼ਿਪ ਵੱਲੋਂ ਪ੍ਰਵਾਨ ਕੀਤਾ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ ਨੂੰ ਝੂਠ ਬੋਲਣ ਦੀ ਆਦਤ ਹੈ। ਝੂਠ ਬੋਲਣ ਤੋਂ ਸਵਾਏ ਇਹਦੇ ਕੋਲ ਹੋਰ ਕੁਝ ਨਹੀਂ ਹੈ। ਜੇਕਰ ਉਹ ਸੱਚੇ ਹਨ ਤਾਂ ਉਹ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਆ ਜਾਣ, ਮੈਂ ਵੀ ਆਵਾਂਗਾ। ਸੱਚ ਅਤੇ ਝੂਠ ਸਾਹਮਣੇ ਆ ਜਾਵੇਗਾ।’’ ਸਰਨਾ ਨੇ ਕਿਹਾ ਕਿ ਇੱਕ ਜ਼ਿੰਮੇਵਾਰੀ ਵਾਲੇ ਅਹੁਦੇ ’ਤੇ ਰਹੇ ਗੁਰਸਿੱਖ ਵਿਅਕਤੀ ਨੂੰ ਝੂਠ ਨਹੀਂ ਬੋਲਣਾ ਚਾਹੀਦਾ।

 

Advertisement
×