Punjab News: ਅਕਾਲੀ ਆਗੂ ਮਲੂਕਾ ਘਰ ’ਚ ਨਜ਼ਰਬੰਦ
ਮਜੀਠੀਆ ਦੀ ਪੇਸ਼ੀ ਲਈ ਜਾਣ ਤੋਂ ਰੋਕਿਆ
Advertisement
ਮਨੋਜ ਸ਼ਰਮਾ
ਬਠਿੰਡਾ, 6 ਜੁਲਾਈ
Advertisement
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਅੱਜ ਸਵੇਰੇ ਬਠਿੰਡਾ ਦੇ ਪਿੰਡ ਮਲੂਕਾ ਵਿਚ ਪੁਲੀਸ ਵੱਲੋਂ ਘਰ ’ਚ ਹੀ ਨਜ਼ਰਬੰਦ ਕਰ ਦਿੱਤਾ ਗਿਆ। ਸ੍ਰੀ ਮਲੂਕਾ ਦੀ ਹਾਲ ਹੀ ਵਿੱਚ ਅਕਾਲੀ ਦਲ ਵਿੱਚ ਵਾਪਸੀ ਹੋ ਗਈ ਸੀ। ਮਲੂਕਾ ਦੇ ਨਿੱਜੀ ਸਹਾਇਕ ਰਤਨ ਸ਼ਰਮਾ ਨੇ ਦੱਸਿਆ ਕਿ ਸਵੇਰੇ ਕਰੀਬ 4 ਵਜੇ ਡੀਐਸਪੀ ਫੂਲ ਪ੍ਰਦੀਪ ਸਿੰਘ ਦੀ ਅਗਵਾਈ ਹੇਠ ਪੁਲੀਸ ਫੋਰਸ ਨੇ ਉਨ੍ਹਾਂ ਦੇ ਘਰ ਦੀ ਘੇਰਾਬੰਦੀ ਕਰਦਿਆਂ ਉਨ੍ਹਾਂ ਨੂੰ ਬਾਹਰ ਜਾਣ ਤੋਂ ਰੋਕ ਦਿੱਤਾ।
Advertisement