DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Punjab News: ਅਕਾਲੀ ਆਗੂ ’ਤੇ ਮੋਟਰਸਾਈਕਲ ਸਵਾਰ ਨੇ ਚਲਾਈ ਗੋਲੀ

Punjab News:ਮਾਨਸਾ ਜ਼ਿਲ੍ਹੇ ਦੇ ਬਰੇਟਾ ਕਸਬੇ ਵਿੱਚ ਸੋਮਵਾਰ ਸ਼ਾਮ ਨੂੰ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ, ਦਲਵੀਰ ਸਿੰਘ ਕਾਲਾ ਜਵਾਹਰਕੇ ਇੱਕ ਗੋਲੀਬਾਰੀ ਦੀ ਘਟਨਾ ਵਿੱਚ ਜ਼ਖਮੀ ਹੋ ਗਏ। ਸੂਤਰਾਂ ਨੇ...

  • fb
  • twitter
  • whatsapp
  • whatsapp
Advertisement

Punjab News:ਮਾਨਸਾ ਜ਼ਿਲ੍ਹੇ ਦੇ ਬਰੇਟਾ ਕਸਬੇ ਵਿੱਚ ਸੋਮਵਾਰ ਸ਼ਾਮ ਨੂੰ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ, ਦਲਵੀਰ ਸਿੰਘ ਕਾਲਾ ਜਵਾਹਰਕੇ ਇੱਕ ਗੋਲੀਬਾਰੀ ਦੀ ਘਟਨਾ ਵਿੱਚ ਜ਼ਖਮੀ ਹੋ ਗਏ।

ਸੂਤਰਾਂ ਨੇ ਦੱਸਿਆ ਕਿ ਇੱਕ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰ ਨੇ ਜਵਾਹਰਕੇ 'ਤੇ ਗੋਲੀ ਚਲਾ ਦਿੱਤੀ ਜਦੋਂ ਉਹ ਅਨਾਜ ਮੰਡੀ ਵਿੱਚ ਆਪਣੀ ਦੁਕਾਨ (ਆੜ੍ਹਤ) ਦੇ ਬਾਹਰ ਆਪਣੀ ਕਾਰ ਵਿੱਚ ਸਵਾਰ ਹੋ ਕੇ ਆਪਣੇ ਰਿਹਾਇਸ਼ੀ ਪਿੰਡ ਕੁਲਰੀਆਂ ਪਰਤਣ ਦੀ ਤਿਆਰੀ ਵਿੱਚ ਸੀ।

Advertisement

ਜਾਣਕਾਰੀ ਅਨੁਸਾਰ ਦਲਵੀਰ ਸਿੰਘ ਨੂੰ ਗੋਲੀ ਲੱਗਣ ਕਾਰਨ ਤੁਰੰਤ ਸਿਵਲ ਹਸਪਤਾਲ ਬੁਢਲਾਡਾ ਵਿਖੇ ਲਿਜਾਇਆ ਗਿਆ, ਜਿੱਥੋਂ ਉਸ ਨੂੰ ਲੁਧਿਆਣਾ ਦੇ ਇੱਕ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ।

Advertisement

ਇਸ ਸਬੰਧੀ ਡੀਐੱਸਪੀ ਸਿਕੰਦਰ ਸਿੰਘ ਨੇ ਦੱਸਿਆ ਕਿ ਜਾਂਚ ਆਰੰਭੀ ਗਈ ਰਹੀ ਹੈ। ਹਮਲਾਵਰ ਦੀ ਪਛਾਣ ਕਰਨ ਲਈ ਆਸ-ਪਾਸ ਦੇ ਇਲਾਕਿਆਂ ਦੀ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।

Advertisement
×