Punjab News - Attack of Journalist: ਹਮਲੇ ’ਚ ਪੱਤਰਕਾਰ ਜ਼ਖ਼ਮੀ, ਹਸਪਤਾਲ ’ਚ ਜ਼ੇਰੇ-ਇਲਾਜ
ਪੱਤਰਕਾਰ ਨੇ ਲਾਏ ਹਾਕਮ ਧਿਰ ਖ਼ਿਲਾਫ਼ ਰਿਪੋਰਟਿੰਗ ਕਰਨ ਕਾਰਨ ਹਮਲਾ ਕੀਤੇ ਜਾਣ ਦੇ ਦੋਸ਼; ਪੁਲੀਸ ਵੱਲੋਂ ਮਾਮਲੇ ਦੀ ਜਾਂਚ ਜਾਰੀ
ਜਸਬੀਰ ਸ਼ੇਤਰਾ
ਜਗਰਾਉਂ, 3 ਮਾਰਚ
Punjab News - Attack of Journalist: ਇਥੇ ਇਕ ਪੱਤਰਕਾਰ 'ਤੇ ਅੱਜ ਉਸ ਵੇਲੇ ਜਾਨਲੇਵਾ ਹਮਲਾ ਹੋ ਗਿਆ। ਪੱਤਰਕਾਰ ਨਸੀਬ ਬਿਰਕ ਪਿੰਡੋਂ ਆਪਣੀ ਕਾਰ 'ਤੇ ਸਵਾਰ ਹੋ ਕੇ ਜਗਰਾਉਂ ਪੁੱਜਿਆ ਤਾਂ ਉਸ ਉਤੇ ਜਾਨਲੇਵਾ ਹਮਲਾ ਕੀਤਾ ਗਿਆ।
ਸਥਾਨਕ ਸਿਵਲ ਹਸਪਤਾਲ ਵਿਖੇ ਜ਼ੇਰੇ-ਇਲਾਜ ਪੱਤਰਕਾਰ ਨਸੀਬ ਬਿਰਕ ਨੇ ਕਿਹਾ ਕਿ ਦੋਸ਼ ਲਾਇਆ ਕਿ ਉਸ ਨੂੰ ਹਾਕਮ ਖ਼ਿਲਾਫ਼ ਖ਼ਬਰਾਂ ਲਾਉਣ ਕਰ ਕੇ ਨਿਸ਼ਾਨਾ ਬਣਾਇਆ ਗਿਆ ਹੈ। ਉਸ ਨੇ ਦੱਸਿਆ ਕਿ ਹਮਲਾਵਰਾਂ ਦੀ ਗਿਣਤੀ ਤਿੰਨ ਸੀ।
ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਦੀ ਗੱਡੀ ਭੰਨੀ ਅਤੇ ਉਸ ਦੇ ਸੱਟਾਂ ਮਾਰੀਆਂ। ਇਸ ਕਾਰਨ ਉਹ ਜ਼ਖ਼ਮੀ ਹੋ ਗਿਆ।
ਜ਼ਿਲ੍ਹਾ ਪੁਲੀਸ ਮੁਖੀ ਡਾ. ਅੰਕੁਰ ਗੁਪਤਾ ਨੇ ਕਿਹਾ ਕਿ ਉਹ ਜਲਦ ਪੁਲੀਸ ਟੀਮ ਨੂੰ ਭੇਜ ਰਹੇ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧ ਵਿਚ ਹਲਕਾ ਵਿਧਾਇਕਾ ਦਾ ਪੱਖ ਲੈਣ ਲਈ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਫੋਨ ਨਹੀਂ ਚੁੱਕਿਆ।