DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab News: ਕੌਮੀ ਹਾਈਵੇਅ ਦੀ ਟੁੱਟੀ ਸੜਕ ਬਣੀ ਲੋਕਾਂ ਲਈ ਮੁਸੀਬਤ

  ਭਿੱਖੀਵਿੰਡ ਸ਼ਹਿਰ ਵਿੱਚੋਂ ਲੰਘਦੇ ਨੈਸ਼ਨਲ ਹਾਈਵੇ-354 ਦੀ ਖ਼ਰਾਬ ਹਾਲਤ ਇਲਾਕਾ ਵਾਸੀਆਂ ਅਤੇ ਰਾਹਗੀਰਾਂ ਲਈ ਵੱਡੀ ਮੁਸੀਬਤ ਬਣ ਗਈ ਹੈ। ਖ਼ਾਸ ਕਰਕੇ ਸਰਕਾਰੀ ਬਹੁ-ਤਕਨੀਕੀ ਕਾਲਜ ਦੇ ਨੇੜੇ ਸੜਕ 'ਤੇ ਪਏ ਡੂੰਘੇ ਖੱਡਿਆਂ ਕਾਰਨ ਹਰ ਰੋਜ਼ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ...

  • fb
  • twitter
  • whatsapp
  • whatsapp
Advertisement

ਭਿੱਖੀਵਿੰਡ ਸ਼ਹਿਰ ਵਿੱਚੋਂ ਲੰਘਦੇ ਨੈਸ਼ਨਲ ਹਾਈਵੇ-354 ਦੀ ਖ਼ਰਾਬ ਹਾਲਤ ਇਲਾਕਾ ਵਾਸੀਆਂ ਅਤੇ ਰਾਹਗੀਰਾਂ ਲਈ ਵੱਡੀ ਮੁਸੀਬਤ ਬਣ ਗਈ ਹੈ। ਖ਼ਾਸ ਕਰਕੇ ਸਰਕਾਰੀ ਬਹੁ-ਤਕਨੀਕੀ ਕਾਲਜ ਦੇ ਨੇੜੇ ਸੜਕ 'ਤੇ ਪਏ ਡੂੰਘੇ ਖੱਡਿਆਂ ਕਾਰਨ ਹਰ ਰੋਜ਼ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੋਂ ਸੜਕ ਦੀ ਮੁਰੰਮਤ ਨਾ ਹੋਣ ਕਾਰਨ ਸਮੱਸਿਆ ਦਿਨੋ-ਦਿਨ ਗੰਭੀਰ ਹੁੰਦੀ ਜਾ ਰਹੀ ਹੈ ਅਤੇ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ।
ਇਲਾਕਾ ਵਾਸੀਆਂ ਅਨੁਸਾਰ ਬਰਸਾਤ ਦੇ ਦਿਨਾਂ ਵਿੱਚ ਇਹ ਵੱਡੇ ਟੋਏ ਪਾਣੀ ਨਾਲ ਭਰ ਜਾਂਦੇ ਹਨ, ਜਿਸ ਕਾਰਨ ਵਾਹਨ ਚਾਲਕਾਂ ਨੂੰ ਸੜਕ ਦੀ ਅਸਲ ਹਾਲਤ ਦਾ ਅੰਦਾਜ਼ਾ ਨਹੀਂ ਲੱਗਦਾ ਅਤੇ ਕਈ ਵਾਰ ਉਹ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਦੋਪਹੀਆ ਵਾਹਨ ਚਾਲਕਾਂ, ਸਕੂਲੀ ਵਿਦਿਆਰਥੀਆਂ ਅਤੇ ਬਜ਼ੁਰਗਾਂ ਲਈ ਇਹ ਰਾਹ ਖਤਰੇ ਤੋਂ ਘੱਟ ਨਹੀਂ। ਹਾਲ ਹੀ ਵਿੱਚ ਇੱਕ ਕਾਰ ਡੂੰਘੇ ਟੋਏ ਵਿੱਚ ਫਸਣ ਕਾਰਨ ਬੁਰੀ ਤਰ੍ਹਾਂ ਨੁਕਸਾਨੀ ਗਈ, ਹਾਲਾਂਕਿ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ।
ਸਥਾਨਕ ਨਿਵਾਸੀਆਂ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਦੇ ਅਧਿਕਾਰੀਆਂ ਨੂੰ ਕਈ ਵਾਰ ਸ਼ਿਕਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ, ਪਰ ਅਜੇ ਤੱਕ ਨਾ ਤਾਂ ਸੜਕ ਦੀ ਮੁਰੰਮਤ ਸ਼ੁਰੂ ਕੀਤੀ ਗਈ ਹੈ ਅਤੇ ਨਾ ਹੀ ਮੌਕੇ ਦਾ ਗੰਭੀਰਤਾ ਨਾਲ ਜਾਇਜ਼ਾ ਲਿਆ ਗਿਆ ਹੈ।
ਲੋਕਾਂ ਦਾ ਮੰਨਣਾ ਹੈ ਕਿ ਜੇ ਸਮੇਂ ਸਿਰ ਕਾਰਵਾਈ ਨਾ ਹੋਈ ਤਾਂ ਕੋਈ ਵੀ ਵੱਡਾ ਹਾਦਸਾ ਵਾਪਰ ਸਕਦਾ ਹੈ। ਇਸ ਮੌਕੇ ਸਮਾਜ ਸੇਵੀ ਅਤੇ ਕਾਮਰੇਡ ਪ੍ਰਿਥੀਪਾਲ ਸਿੰਘ ਮਾੜੀ ਮੇਘਾ ਨੇ ਕਿਹਾ ਕਿ ਜਦੋਂ ਲੋਕਾਂ ਤੋਂ ਨਿਯਮਿਤ ਤੌਰ 'ਤੇ ਟੋਲ ਟੈਕਸ ਵਸੂਲਿਆ ਜਾ ਰਿਹਾ ਹੈ ਤਾਂ ਬਦਲੇ ਵਿੱਚ ਸੁਰੱਖਿਅਤ ਅਤੇ ਮਿਆਰੀ ਸੜਕਾਂ ਪ੍ਰਦਾਨ ਕਰਨਾ ਵੀ ਸੰਬੰਧਿਤ ਅਥਾਰਟੀ ਦੀ ਜ਼ਿੰਮੇਵਾਰੀ ਹੈ।
Advertisement
Advertisement
×