DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab News: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਹਲਵਾਰਾ ਹਵਾਈ ਅੱਡੇ ਦਾ ਦੌਰਾ

ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਕ੍ਰੈਡਿਟ ਲੈਣ ਮਗਰੋਂ ਮੁੱਖ ਮੰਤਰੀ ਮਾਨ ਦਾ ਦੌਰਾ ਸਿਆਸੀ ਤੌਰ ’ਤੇ ਅਹਿਮ; ਪ੍ਰਬੰਧਾਂ ਦਾ ਲੈਣਗੇ ਜਾਇਜ਼ਾ

  • fb
  • twitter
  • whatsapp
  • whatsapp
Advertisement

ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ਤੋਂ ਪਹਿਲੀ ਉਡਾਣ ਸ਼ੁਰੂ ਹੋਣ ਦੇ ਕੁਝ ਦਿਨਾਂ ਬਾਅਦ ਹੀ ਸੂਬੇ ਦੀ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਖ਼ੁਦ ਹਲਵਾਰਾ ਏਅਰਪੋਰਟ ਦਾ ਦੌਰਾ ਕਰਨ ਜਾ ਰਹੇ ਹਨ। ਮੁੱਖ ਮੰਤਰੀ ਦਾ ਇਹ ਦੌਰਾ ਸਿਆਸੀ ਹਲਕਿਆਂ ਵਿੱਚ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਕੇਂਦਰ ਦੀ ਸੱਤਾਧਾਰੀ ਪਾਰਟੀ ਭਾਜਪਾ, ਖਾਸ ਕਰਕੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਇਸ ਹਵਾਈ ਅੱਡੇ ਨੂੰ ਚਾਲੂ ਕਰਵਾਉਣ ਦਾ ਪੂਰਾ ਸਿਹਰਾ ਆਪਣੇ ਸਿਰ ਬੰਨ੍ਹਿਆ ਜਾ ਰਿਹਾ ਹੈ।

ਮੁੱਖ ਮੰਤਰੀ ਦਫ਼ਤਰ (CMO) ਦੇ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਭਗਵੰਤ ਮਾਨ ਨਿਯਮਤ ਉਡਾਣਾਂ ਦੀ ਸ਼ੁਰੂਆਤ ਤੋਂ ਬਾਅਦ ਹਵਾਈ ਅੱਡੇ ’ਤੇ ਕੀਤੇ ਗਏ ਸਮੁੱਚੇ ਪ੍ਰਬੰਧਾਂ ਦੀ ਸਮੀਖਿਆ ਕਰਨਗੇ। ਜ਼ਿਕਰਯੋਗ ਹੈ ਕਿ ਲੁਧਿਆਣਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਵੱਲੋਂ ਲੰਬੇ ਸਮੇਂ ਤੋਂ ਇਸ ਖੇਤਰ ਵਿੱਚ ਹਵਾਈ ਸੰਪਰਕ (ਏਅਰ ਕੁਨੈਕਟੀਵਿਟੀ) ਦੀ ਮੰਗ ਕੀਤੀ ਜਾ ਰਹੀ ਸੀ, ਜੋ ਹੁਣ ਪੂਰੀ ਹੋਈ ਹੈ।

Advertisement

ਹਲਵਾਰਾ ਹਵਾਈ ਅੱਡੇ ਨੂੰ ਮਨਜ਼ੂਰੀ ਦਵਾਉਣ ਅਤੇ ਇਸ ਨੂੰ ਚਾਲੂ ਕਰਨ ਲਈ ਸਾਬਕਾ ਉਦਯੋਗ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ (ਜੋ ਇਸ ਵੇਲੇ ਗ੍ਰਿਫ਼ਤਾਰ ਹਨ) ਵੱਲੋਂ ਵੀ ਕਾਫ਼ੀ ਯਤਨ ਕੀਤੇ ਗਏ ਸਨ। ਇਸ ਸਾਲ 1 ਫਰਵਰੀ ਨੂੰ ਜਦੋਂ ਹਵਾਈ ਅੱਡੇ ਦਾ ਉਦਘਾਟਨ ਹੋਇਆ ਸੀ, ਉਸ ਵੇਲੇ ਤੋਂ ਹੀ ਇਸ ਦਾ ਸਿਹਰਾ ਲੈਣ ਲਈ ਆਮ ਆਦਮੀ ਪਾਰਟੀ (ਆਪ) ਅਤੇ ਭਾਜਪਾ ਦਰਮਿਆਨ ਸਿਆਸੀ ਖਿੱਚੋਤਾਣ ਲਗਾਤਾਰ ਜਾਰੀ ਹੈ।

Advertisement

Advertisement
×