DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab News: ਪੰਜਾਬ ਨੂੰ ਮੁੜ ਕਾਲੇ ਦੌਰ ਵੱਲ ਧੱਕਣ ਦੀ ਸਾਜਿਸ਼: ਗਿਆਨੀ ਹਰਪ੍ਰੀਤ ਸਿੰਘ

ਡੇਢ ਦਹਾਕੇ ਬਾਅਦ ਡੇਰਾਬਸੀ ਹਲਕੇ ’ਚ ਦਿਖਿਆ ਪੰਥਕ ਰੰਗ
  • fb
  • twitter
  • whatsapp
  • whatsapp
featured-img featured-img
ਲਾਲੜੂ ਵਿੱਚ ਮੀਟਿੰਗ ਦੌਰਾਨ ਹਾਜ਼ਰ ਪ੍ਰਮੁੱਖ ਪੰਥਕ ਆਗੂ।
Advertisement
ਸਰਬਜੀਤ ਸਿੰਘ ਭੱਟੀ

ਲਾਲੜੂ , 31 ਮਈ

Advertisement

ਸ੍ਰੀ ਅਕਾਲ ਤਖ਼ਤ ਦੀ ਫਸੀਲ ਤੋਂ ਬਣੀ ਭਰਤੀ ਕਮੇਟੀ ਦੀ ਮੀਟਿੰਗ ਦੌਰਾਨ ਕਰੀਬ ਡੇਢ ਦਹਾਕੇ ਬਾਅਦ ਹਲਕੇ ਵਿੱਚ ਪੰਥਕ ਰੰਗ ਦੇਖਣ ਨੂੰ ਮਿਲਿਆ। ਮਰਹੂਮ ਅਕਾਲੀ ਆਗੂ ਕੈਪਟਨ ਕੰਵਲਜੀਤ ਸਿੰਘ ਦੀ ਸਿਆਸੀ ਗੋਦ ਦਾ ਨਿੱਘ ਮਾਨਣ ਵਾਲੇ ਹਲਕੇ ਨੇ ਆਪਣੀ ਪੰਥਕ ਸੋਚ ਨੂੰ ਉਭਾਰਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਨਿਰਮੈਲ ਸਿੰਘ ਜੌਲਾ ਦੀ ਅਗਵਾਈ ਹੇਠ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰੀ।

ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੀ ਤਾਜ਼ਾ ਸਿਆਸੀ ਹਾਲਤ ’ਤੇ ਚਿੰਤਾ ਜਤਾਈ, ਉਨ੍ਹਾਂ ਪੁਲੀਸ ਹਿਰਾਸਤ ਵਿੱਚ ਮਾਰੇ ਗਏ ਨੌਜਵਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਨੂੰ ਮੁੜ ਕਾਲੇ ਦੌਰ ਵੱਲ ਧੱਕਣ ਦੀ ਸਾਜਿਸ਼ ਚੱਲ ਰਹੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਯੂਨੀਵਰਸਿਟੀ ਦੇ ਨਾਂ ਬਦਲਣ ਦੀ ਮੰਗ ਕਰਨ ਵਾਲੀ ਚਿੱਠੀ ਨੂੰ ਇੱਕ ਵੱਡੀ ਸਾਜਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਰੋਧੀ ਤਾਕਤਾਂ ਬੋਲੀ, ਰਾਜਧਾਨੀ, ਪਾਣੀ ਤੇ ਕਿਸਾਨੀ ਮੁੱਦਿਆਂ ਨੂੰ ਸਿੱਖ ਮੁੱਦਿਆਂ ਵਜੋਂ ਪੇਸ਼ ਕਰਕੇ ਪੰਜਾਬ ਦੇ ਹਿੰਦੂ ਅਤੇ ਸਿੱਖਾਂ ਵਿੱਚ ਵੰਡੀ ਪਾਉਣ ਦੀਆਂ ਚਾਲਾਂ ਚਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਰਾਖੀ ਲਈ ਸਾਰਿਆਂ ਨੂੰ ਇੱਕ ਪਲੇਟਫਾਰਮ ’ਤੇ ਆਉਣ ਦੀ ਲੋੜ ਹੈ।

ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਪੰਜਾਬ ਤੇ ਪੰਥ ਪ੍ਰਸਤ ਲੀਡਰਸ਼ਿਪ ਦੇਣ ਲਈ ਭਰਤੀ ਕਮੇਟੀ ਪੂਰੀ ਤਰ੍ਹਾਂ ਵਚਨਬੱਧ ਹੈ। ਭਰਤੀ ਦੇ ਸਮਾਪਤ ਹੁੰਦਿਆਂ ਹੀ ਜਥੇਬੰਦਕ ਢਾਂਚੇ ਲਈ ਤਿਆਰੀ ਸ਼ੁਰੂ ਕਰ ਦਿੱਤੀ ਜਾਵੇਗੀ ਤੇ ਇਸ ਭਰਤੀ ਮੁਹਿੰਮ ਵਿੱਚੋ ਮਿਲਣ ਵਾਲੀ ਲੀਡਰਸ਼ਿਪ ਨਿੱਜਪ੍ਰਸਤ ਅਤੇ ਸਵਾਰਥੀ ਹਿੱਤਾਂ ਤੋਂ ਉਪਰ ਉਠ ਕੇ ਪੰਥ ਅਤੇ ਪੰਜਾਬ ਦੇ ਮੁੱਦਿਆਂ ’ਤੇ ਪਹਿਰਾ ਦੇਵੇਗੀ।

ਜਥੇਦਾਰ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਅੱਜ ਇਕੱਠੇ ਹੋਣ ਦੀ ਲੋੜ ਹੈ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਕੀ ਹੋਏ ਲੀਡਰਸ਼ਿਪ ਨੂੰ ਅਖੌਤੀ ਲੀਡਰਸ਼ਿਪ ਗਰਦਾਨਦਿਆਂ ਸਵਾਲ ਕੀਤਾ ਕਿ ਅੱਜ ਅਖੌਤੀ ਲੀਡਰਸ਼ਿਪ ਖ਼ੈਰ-ਖਵਾਹ ਬਣਨ ਦਾ ਡਰਾਮਾ ਕਰ ਰਹੀ ਹੈ।

ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ਦੀ ਲੀਡਰਸ਼ਿਪ ਸੂਬੇ ਦੇ ਹੱਕਾਂ ’ਤੇ ਪਹਿਰਾ ਨਹੀਂ ਦੇ ਸਕੀ। ਪਾਰਟੀ ’ਤੇ ਕਾਬਜ਼ ਲੀਡਰਸ਼ਿਪ ਦੇ ਆਪਣੇ ਨਿੱਜੀ ਸਵਾਰਥ ਕਰਕੇ ਵੱਡੇ ਮੁੱਦਿਆਂ ’ਤੇ ਕੀਤੀ ਸੌਦੇਬਾਜ਼ੀ ਨੇ ਵੱਡਾ ਨੁਕਸਾਨ ਕੀਤਾ।

ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਪੰਥਕ ਅਤੇ ਪੰਜਾਬ ਦੀ ਨੁਮਾਇੰਦਾ ਜਮਾਤ ਤੇ ਇੱਕ ਪਰਿਵਾਰ ਅਤੇ ਇੱਕ ਵਿਅਕਤੀ ਵਿਸ਼ੇਸ਼ ਦਾ ਕਾਬਜ਼ ਹੋ ਜਾਣਾ ਪੰਥ ਅਤੇ ਪੰਜਾਬ ਦੋਵਾਂ ਲਈ ਖਤਰਨਾਕ ਸਾਬਤ ਹੋਇਆ।

ਮੰਚ ਸੰਚਾਲਨ ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਨੇ ਕੀਤਾ। ਇਸ ਮੀਟਿੰਗ ਵਿੱਚ ਸੁਰਿੰਦਰ ਸਿੰਘ ਧਰਮਗੜ੍ਹ, ਹਰਵਿੰਦਰ ਸਿੰਘ ਕਸੌਲੀ,

ਮਾਜਰਾ, ਸੁਰਜੀਤ ਸਿੰਘ ਤਸਿੰਬਲੀ, ਜਸਵਿੰਦਰ ਸਿੰਘ ਮਲਕਪੁਰ, ਰਵਿੰਦਰ ਸਿੰਘ ਵਜੀਦਪੁਰ, ਹਰਪ੍ਰੀਤ ਸਿੰਘ ਅਮਲਾਲਾ, ਅਵਤਾਰ ਸਿੰਘ ਜਵਾਹਰਪੁਰ ,ਕੁਲਦੀਪ ਸਿੰਘ ਮਾਲਣ ਅਤੇ ਸਮੂਹ ਗੁਰਦੁਆਰਾ ਕਮੇਟੀਆਂ ਦੇ ਪ੍ਰਧਾਨ, ਮੈਂਬਰ ਅਤੇ ਪੰਚ-ਸਰਪੰਚ ਹਾਜ਼ਰ ਸਨ।

Advertisement
×