DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab News: ਮੌਤ ਦੇ ਮਾਮਲੇ ਵਿੱਚ ਪਰਵਾਸੀਆਂ ਖਿਲਾਫ ਕਤਲ ਦੀ ਧਾਰਾ ਲਗਾਉਣ ਦੀ ਮੰਗ 

ਪਰਿਵਾਰ ਵੱਲੋਂ ਬੌੜਾਂ ਗੇਟ ਚੌਕ 'ਚ ਧਰਨਾ

  • fb
  • twitter
  • whatsapp
  • whatsapp
Advertisement

ਮਝੈਲ ਕਲੋਨੀ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ ਤੋਂ ਬਾਅਦ ਪਰਿਵਾਰ ਨੇ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਸ਼ੁੱਕਰਵਾਰ ਨੂੰ ਬੌੜਾਂ ਗੇਟ ਚੌਕ ਵਿੱਚ ਧਰਨਾ ਲਗਾ ਕੇ ਆਵਾਜਾਈ ਜਾਮ ਕਰ ਦਿੱਤੀ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਪੁਲੀਸ ਵੱਲੋਂ ਹੁਣ ਤੱਕ ਕਤਲ ਦੀ ਧਾਰਾ ਨਹੀਂ ਲਗਾਈ ਗਈ, ਇਸ ਲਈ ਉਹ ਨਾ ਤਾਂ ਪੋਸਟਮਾਰਟਮ ਕਰਵਾਉਣਗੇ ਅਤੇ ਨਾ ਹੀ ਅੰਤਿਮ ਸੰਸਕਾਰ ਕਰਨਗੇ।

ਜਾਣਕਾਰੀ ਅਨੁਸਾਰ 4 ਅਕਤੂਬਰ ਨੂੰ ਮਝੈਲ ਕਲੋਨੀ ਵਿੱਚ ਗੁਰਵਿੰਦਰ ਸਿੰਘ ਅਤੇ ਉਸ ਦੇ ਪਰਿਵਾਰ ਦਾ ਉਸੇ ਕਲੋਨੀ ਦੀ ਇੱਕ ਹੋਰ ਗਲੀ ਵਿੱਚ ਰਹਿੰਦੇ ਪਰਵਾਸੀ ਪਰਿਵਾਰ ਨਾਲ ਝਗੜਾ ਹੋਇਆ ਸੀ। ਇਸ ਘਟਨਾ ਤੋਂ ਬਾਅਦ ਪੁਲੀਸ ਨੇ ਦੋਵਾਂ ਧਿਰਾਂ ਖ਼ਿਲਾਫ਼ ਕੁੱਟਮਾਰ ਅਤੇ ਹੋਰ ਸੰਬੰਧਿਤ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਸੀ। ਇਸ ਦੌਰਾਨ ਜ਼ਖ਼ਮੀ ਗੁਰਵਿੰਦਰ ਸਿੰਘ ਦਾ ਇਲਾਜ ਚੱਲਦਾ ਰਿਹਾ, ਪਰ 13 ਅਕਤੂਬਰ ਨੂੰ ਉਸ ਦੀ ਮੌਤ ਹੋ ਗਈ।

Advertisement

ਗੁਰਵਿੰਦਰ ਸਿੰਘ ਦੀ ਮੌਤ ਤੋਂ ਬਾਅਦ ਪੁਲੀਸ ਨੇ ਰਮੇਸ਼, ਸੁਰੇਸ਼, ਲਕਸ਼ਮੀ, ਮਹੇਸ਼ ਅਤੇ ਹੋਰਾਂ ਖ਼ਿਲਾਫ਼ ਗ਼ੈਰ-ਇਰਾਦਤਨ ਕਤਲ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਸੀ। ਇਸ ਦੇ ਬਾਵਜੂਦ ਪਰਿਵਾਰ ਦਾ ਦੋਸ਼ ਹੈ ਕਿ ਇਹ ਮਾਮਲਾ ਕਤਲ ਦਾ ਬਣਦਾ ਹੈ ਅਤੇ ਪੁਲੀਸ ਨੂੰ ਕਤਲ ਦੀ ਧਾਰਾ ਲਗਾਉਣੀ ਚਾਹੀਦੀ ਹੈ।

Advertisement

ਧਰਨੇ ਦੀ ਸੂਚਨਾ ਮਿਲਣ 'ਤੇ ਨਾਭਾ ਦੇ ਡੀ ਐੱਸ ਪੀ ਗੁਰਿੰਦਰ ਸਿੰਘ ਬਲ ਮੁੱਖ ਮੰਤਰੀ ਦੀ ਮੀਟਿੰਗ ਵਿੱਚ ਰੁੱਝੇ ਹੋਣ ਕਾਰਨ ਮੌਕੇ 'ਤੇ ਨਹੀਂ ਪਹੁੰਚ ਸਕੇ। ਉਨ੍ਹਾਂ ਦੀ ਥਾਂ ਪਟਿਆਲਾ ਤੋਂ ਡੀ ਐੱਸ ਪੀ  ਪੁਨੀਤ ਸਿੰਘ ਚਾਹਲ ਨੇ ਮੌਕੇ 'ਤੇ ਪਹੁੰਚ ਕੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੰਗਾਂ ਸੁਣੀਆਂ।

ਥਾਣਾ ਕੋਤਵਾਲੀ ਨਾਭਾ ਦੇ ਐੱਸ ਐੱਚ ਓ ਗੁਰਪਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ ਦੀ ਮੰਗ ਮੁਤਾਬਕ ਧਾਰਾਵਾਂ ਸ਼ਾਮਲ ਕਰ ਦਿੱਤੀਆਂ ਗਈਆਂ ਹਨ ਅਤੇ ਨਾਮਜ਼ਦ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Advertisement
×