ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Punjab News: ਧਾਮੀ ਅਤੇ ਹੋਰਾਂ ਵੱਲੋਂ ਕੇਂਦਰੀ ਜੇਲ੍ਹ ’ਚ ਰਾਜੋਆਣਾ ਨਾਲ ਮੁਲਾਕਾਤ

ਸਰਬਜੀਤ ਸਿੰਘ ਭੰਗੂ ਪਟਿਆਲਾ, 2 ਮਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਇੱਕ ਵਫ਼ਦ ਨੇ ਅੱਜ ਇਥੇ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਫਾਂਸੀ ਦੀ ਸਜ਼ਾ-ਯਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ...
ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਪਿੱਛੋਂ ਕੇਂਦਰੀ ਜੇਲ੍ਹ ਪਟਿਆਲਾ ਤੋਂ ਬਾਹਰ ਆਉਂਦਾ ਹੋਇਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ
Advertisement

ਸਰਬਜੀਤ ਸਿੰਘ ਭੰਗੂ

ਪਟਿਆਲਾ, 2 ਮਈ

Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਇੱਕ ਵਫ਼ਦ ਨੇ ਅੱਜ ਇਥੇ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਫਾਂਸੀ ਦੀ ਸਜ਼ਾ-ਯਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਰਾਜੋਆਣਾ ਦੇ ਮਸਲੇ ਪ੍ਰਤੀ ਕੇਂਦਰ ਦੇ ਨਾਂਹਪੱਖੀ ਰਵੱਈਏ ’ਤੇ ਰੋਸ ਜ਼ਾਹਰ ਕਰਦਿਆਂ ਧਾਮੀ ਨੇ ਕਿਹਾ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਭਵਿੱਖੀ ਰਣਨੀਤੀ ਉਲੀਕੇਗੀ।

ਪ੍ਰਧਾਨ ਧਾਮੀ ਨੇ ਜੇਲ੍ਹਾਂ ’ਚ ਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖ ਨਾ ਛੱਡਣ ਦੀ ਕਾਰਵਾਈ ਨੂੰ ਵੀ ਸਿੱਖ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਇਹ ਸਭ ਗਿਣੀਮਿਥੀ ਸਾਜ਼ਿਸ਼ ਦਾ ਹਿੱਸਾ ਹੈੇ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਸੁਰਜੀਤ ਸਿੰਘ ਗੜ੍ਹੀ, ਮੈਂਬਰ ਰਾਜਿੰਦਰ ਸਿੰਘ ਮਹਿਤਾ, ਭਗਵੰਤ ਸਿੰਘ ਸਿਆਲਕਾ, ਸੈਕਟਰੀ ਪ੍ਰਤਾਪ ਸਿੰਘ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਆਦਿ ਵੀ ਮੌਜੂਦ ਸਨ।

ਮਗਰੋਂ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਧਾਮੀ ਨੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕੀਤੇ ਜਾਣ ਵਾਲੀ ਪਟੀਸ਼ਨ ’ਤੇ ਕੋਈ ਫੈਸਲਾ ਨਾ ਕਰਨ ਦੇ ਕੇਂਦਰ ਸਰਕਾਰ ਦੇ ਵਤੀਰੇ ਨੂੰ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਉਲੰਘਣਾ ਕਰ ਰਹੀ ਹੈ, ਉਥੇ ਇਨਸਾਨੀ ਹੱਕਾਂ ’ਤੇ ਵੀ ਡਾਕਾ ਮਾਰ ਰਹੀ ਹੈ।

ਉਧਰ ਵਫ਼ਦ ਕੋਲ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਦਿਆਂ ਰਾਜੋਆਣਾ ਨੇ ਪਟੀਸ਼ਨ ’ਤੇ ਜਲਦ ਫ਼ੈਸਲੇ ਲਈ ਕੇਂਦਰ ਉਤੇ ਦਬਾਅ ਬਣਾਉਣ ਦੀ ਅਪੀਲ ਕੀਤੀ।

Advertisement
Show comments