ਜ਼ੀਰਾ ਦੀ ਪੁਰਾਣੀ ਤਲਵੰਡੀ ਰੋਡ 'ਤੇ ਬੁੱਧਵਾਰ ਸ਼ਾਮ ਨੂੰ ਇੱਕ ਸਵਿਫਟ ਕਾਰ ਅਤੇ ਥਾਰ ਸਵਾਰਾਂ ਵਿਚਾਲੇ ਹੋਈ ਆਪਸੀ ਗੋਲੀਬਾਰੀ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਰਾਹਗੀਰ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਬਸੰਤ ਸਿੰਘ (60), ਵਾਸੀ ਪਿੰਡ ਲਹਿਰਾ ਰੋਹੀ ਵਜੋਂ ਹੋਈ ਹੈ। ਉਹ ਉਦੋਂ ਉਸ ਇਲਾਕੇ ਵਿੱਚੋਂ ਲੰਘ ਰਿਹਾ ਸੀ ਜਦੋਂ ਅਚਾਨਕ ਇੱਕ ਗੋਲੀ ਉਸਦੇ ਪੇਟ ਵਿੱਚ ਆ ਵੱਜੀ, ਜਿਸ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ।
ਪ੍ਰਾਪਤ ਜਾਣਕਾਰੀ ਮੁਤਾਬਕ, ਇਹ ਘਟਨਾ ਅੱਜ ਸ਼ਾਮ ਉਸ ਸਮੇਂ ਵਾਪਰੀ ਜਦੋਂ ਦੋਵੇਂ ਗੱਡੀਆਂ ਇੱਕ-ਦੂਜੇ ਦੇ ਬਰਾਬਰ ਚੱਲ ਰਹੀਆਂ ਸਨ ਅਤੇ ਉਨ੍ਹਾਂ ਵਿੱਚ ਸਵਾਰ ਲੋਕਾਂ ਨੇ ਕਥਿਤ ਤੌਰ 'ਤੇ ਇੱਕ-ਦੂਜੇ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਗੋਲੀਬਾਰੀ ਦੌਰਾਨ ਬਸੰਤ ਸਿੰਘ ਨੂੰ ਗੋਲੀ ਲੱਗ ਗਈ, ਜਦਕਿ ਉਸ ਦਾ ਗੋਲੀਆਂ ਚਲਾਉਣ ਵਾਲੇ ਇਨ੍ਹਾਂ ਧੜਿਆਂ ਨਾਲ ਕੋਈ ਲੈਣਾ-ਦੇਣਾ ਨਹੀਂ ਸੀ।
ਇਸ ਦੌਰਾਨ, ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਵਾਂ ਗੱਡੀਆਂ ਦੇ ਸਵਾਰ ਮੌਕੇ ਤੋਂ ਫ਼ਰਾਰ ਹੋ ਗਏ। ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਗੋਲੀਬਾਰੀ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਨ ਅਤੇ ਦੋਵਾਂ ਗੱਡੀਆਂ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ। ਜ਼ੀਰਾ ਪੁਲੀਸ ਥਾਣੇ ਦੇ ਸਬ-ਇੰਸਪੈਕਟਰ ਸਤਵੰਤ ਸਿੰਘ ਨੇ ਦੱਸਿਆ ਕਿ ਪੁਲੀਸ ਦੋਵਾਂ ਗੱਡੀਆਂ ਵਿੱਚ ਸਵਾਰ ਮੁਲਜ਼ਮਾਂ ਦਾ ਸੁਰਾਗ ਲੱਭਣ ਲਈ ਸੀ ਸੀ ਟੀ ਵੀ (CCTV) ਫੁਟੇਜ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

