DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab news ਦਿਨ ਚੜ੍ਹਦੇ ਹੀ ਬਰਨਾਲਾ ਪੁਲੀਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ

ਗੈਂਗਸਟਰ ਗ੍ਰਿਫ਼ਤਾਰ, ਲੱਤ ’ਚ ਗੋਲੀ ਲੱਗਣ ਕਰਕੇ ਹਸਪਤਾਲ ਦਾਖ਼ਲ ਕਰਵਾਇਆ
  • fb
  • twitter
  • whatsapp
  • whatsapp
featured-img featured-img
ਘਟਨਾ ਸਥਾਨ ’ਤੇ ਜਾਂਚ ਕਰਦੀ ਪੁਲੀਸ।
Advertisement

ਲਖਵੀਰ ਸਿੰਘ ਚੀਮਾ

ਮਹਿਲ ਕਲਾਂ, 13 ਮਈ

Advertisement

ਹਲਕੇ ਦੇ ਪਿੰਡ ਟੱਲੇਵਾਲ ਵਿੱਚ ਬਰਨਾਲਾ-ਮੋਗਾ ਕੌਮੀ ਮਾਰਗ ਤੋਂ ਪਿੰਡ ਵਿਧਾਤਾ ਲਿੰਕ ਸੜਕਾਂ ’ਤੇ ਅੱਜ ਸਵੇਰੇ ਪੁਲੀਸ ਅਤੇ ਗੈਂਗਸਟਰ ਦਰਮਿਆਨ ਮੁਕਾਬਲਾ ਹੋ ਗਿਆ ਅਤੇ ਇਸ ਦੌਰਾਨ ਕਰਾਸ ਫਾਇਰਿੰਗ ਵੀ ਹੋਈ। ਟੱਲੇਵਾਲ ਪੁਲੀਸ ਅਤੇ ਸੀਆਈਏ ਸਟਾਫ ਦੀ ਟੀਮ ਵੱਲੋਂ ਇਥੇ ਨਾਕਾਬੰਦੀ ਕੀਤੀ ਹੋਈ ਸੀ।

ਘਟਨਾ ਸਥਾਨ ’ਤੇ ਪਹੁੰਚੇ ਐਸਐਸਪੀ ਮੁਹੰਮਦ ਸਰਫਰਾਜ ਆਲਮ ਅਤੇ ਸੀਆਈਏ ਸਟਾਫ਼ ਦੇ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ਕਿ ਨਾਕਾਬੰਦੀ ਦੌਰਾਨ ਇੱਕ ਮੋਟਰਸਾਈਕਲ ਸਵਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਪੁਲੀਸ ’ਤੇ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਪੁਲੀਸ ਵਲੋਂ ਵੀ ਕਰਾਸ ਫਾਇਰਿੰਗ ਕੀਤੀ ਗਈ ਅਤੇ ਉਕਤ ਮੋਟਰਸਾਈਕਲ ਸਵਾਰ ਦੇ ਲੱਤ ਵਿੱਚ ਗੋਲੀ ਲੱਗੀ ਅਤੇ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ। ਮੁਲਜ਼ਮ ਵਲੋਂ ਚਲਾਈ ਗੋਲੀ ਵੀ ਪੁਲੀਸ ਦੀ ਸਰਕਾਰੀ ਗੱਡੀ 'ਤੇ ਲੱਗੀ ਹੈ।

ਪੁਲੀਸ ਮੁਤਾਬਕ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਜੈਂਡੋ ਵਾਸੀ ਮਹਿਲ ਖੁਰਦ ਵਜੋਂ ਹੋਈ ਹੈ, ਜੋ ਇੱਕ ਨਾਮੀ ਗੈਂਗਸਟਰ ਸੁੱਖਾ ਦੁਨੇਕੇ ਦੇ ਗੈਂਗ ਦਾ ਮੈਂਬਰ ਹੈ। ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਉਪਰ ਮੋਗਾ, ਬਰਨਾਲਾ ਅਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ ਕਤਲ, ਫਿਰੌਤੀ ਅਤੇ ਲੁੱਟ-ਖੋਹ ਦੇ ਕਈ ਕੇਸ ਦਰਜ ਹਨ। ਮੋਗਾ ਵਿੱਚ ਇੱਕ ਮਾਮਲੇ ’ਚ ਇਹ ਵਿਅਕਤੀ ਭਗੌੜਾ ਵੀ ਸੀ। ਉਨ੍ਹਾਂ ਦੱਸਿਆ ਕਿ ਇਸ ਮੁਕਾਬਲੇ ਵਿੱਚ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਬਰਨਾਲਾ ਦੇ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲੀਸ ਵੱਲੋਂ ਇਸ ਮਾਮਲੇ ਵਿੱਚ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲੀਸ ਵਲੋਂ ਇੱਕ ਪਿਸਤੌਲ ਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।

Advertisement
×