Punjab News: ਪਟਾਕੇ ਲਈ ਪੋਟਾਸ਼ ਦੀ ਵਰਤੋ ਕਰਨ ਦੌਰਾਨ ਧਮਾਕਾ; 2 ਔਰਤਾਂ ਸਮੇਤ 7 ਜ਼ਖ਼ਮੀ
Punjab News: ਜ਼ਖ਼ਮੀਆਂ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ
Punjab News: ਇੱਥੋਂ ਦੇ ਪਿੰਡ ਪਿੰਡ ਧਰਮਦਾਦ ਵਿਖੇ ਵਿਸਫੋਟਕ ਗੰਧਕ-ਪੋਟਾਸ਼ ਪਾਊਡਰ ਦੀ ਵਰਤੋਂ ਕਰਕੇ ਦੀਵਾਲੀ ਦੇ ਪਟਾਕੇ ਬਣਾਉਣ ਦੀ ਕੋਸ਼ਿਸ਼ ਕਰਦੇ ਹੋਏ ਸੱਤ ਵਿਅਕਤੀ ਧਮਾਕਾ ਹੋਣ ਗਾਰਨ ਜ਼ਖਮੀ ਹੋ ਗਏ।
ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਸੱਤ ਵਿਅਕਤੀ ਗੰਭੀਰ ਜ਼ਖ਼ਮੀ ਹੋਏ ਹਨ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਡੇਰਾ ਬਾਬਾ ਨਾਨਕ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਸੀ, ਜਿੱਥੋਂ ਡਾਕਟਰਾਂ ਨੇ ਉਨ੍ਹਾਂ ਦੀ ਗੰਭੀਰ ਹਾਲਤ ਦੇਖਦਿਆਂ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ।
ਇੱਕ ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਵਿੱਚੋਂ ਦੋ ਔਰਤਾਂ ਹਨ। ਉਨ੍ਹਾਂ ਦੱਸਿਆ ਕਿ , “ਉਹ ਪਟਾਕੇ ਬਣਾਉਣ ਦੀ ਕੋਸ਼ਿਸ਼ ਕਰਦੇ ਹੋਏ ਅਤਿ-ਵਿਸਫੋਟਕ ਗੰਧਕ-ਪੋਟਾਸ਼ ਪਾਊਡਰ ਨਾਲ ਛੇੜਛਾੜ ਕਰ ਰਹੇ ਸਨ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਨੇੜੇ ਦੇ ਘਰਾਂ ਦੇ ਸ਼ੀਸ਼ੇ ਜਾਂ ਤਾਂ ਟੁੱਟ ਗਏ ਜਾਂ ਉਨ੍ਹਾਂ ਵਿੱਚ ਵੱਡੀਆਂ ਤਰੇੜਾਂ ਆ ਗਈਆਂ। ਪਾਊਡਰ ਨੂੰ ਗਲਤ ਢੰਗ ਨਾਲ ਵਰਤਣ ’ਤੇ ਦੁਰਘਟਨਾ ਵਾਲੇ ਧਮਾਕੇ ਦਾ ਵੱਡਾ ਖ਼ਤਰਾ ਹੁੰਦਾ ਹੈ।”
ਡੇਰਾ ਬਾਬਾ ਨਾਨਕ ਦੇ ਐਸ.ਐਚ.ਓ. ਅਸ਼ੋਕ ਸ਼ਰਮਾ ਅਧਿਕਾਰੀਆਂ ਦੀ ਟੀਮ ਨਾਲ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।