Punjab News: ਫਿਰੋਜ਼ਪੁਰ ਪੁਲੀਸ ਵੱਲੋਂ ਹਥਿਆਰਾਂ ਦੀ ਖੇਪ ਜ਼ਬਤ
ਫਿਰੋਜ਼ਪੁਰ, 14 ਨਵੰਬਰ Punjab News: ਗੈਰ-ਕਾਨੂੰਨੀ ਹਥਿਆਰਾਂ ਦੇ ਤਸਕਰਾਂ ਨੂੰ ਇੱਕ ਵੱਡਾ ਝਟਕਾ ਦਿੰਦੇ ਹੋਏ ਫਿਰੋਜ਼ਪੁਰ ਪੁਲੀਸ ਨੇ ਵੀਰਵਾਰ ਨੂੰ 11 ਪਿਸਤੌਲਾਂ ਅਤੇ 21 ਮੈਗਜ਼ੀਨਾਂ ਸਮੇਤ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ। ਡੀਜੀਪੀ ਪੰਜਾਬ ਪੁਲੀਸ ਨੇ ਕਿਹਾ ਕਿ ਸ਼ੱਕੀ ਮੋਟਰਸਾਈਕਲ...
Advertisement
ਫਿਰੋਜ਼ਪੁਰ, 14 ਨਵੰਬਰ
Punjab News: ਗੈਰ-ਕਾਨੂੰਨੀ ਹਥਿਆਰਾਂ ਦੇ ਤਸਕਰਾਂ ਨੂੰ ਇੱਕ ਵੱਡਾ ਝਟਕਾ ਦਿੰਦੇ ਹੋਏ ਫਿਰੋਜ਼ਪੁਰ ਪੁਲੀਸ ਨੇ ਵੀਰਵਾਰ ਨੂੰ 11 ਪਿਸਤੌਲਾਂ ਅਤੇ 21 ਮੈਗਜ਼ੀਨਾਂ ਸਮੇਤ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ। ਡੀਜੀਪੀ ਪੰਜਾਬ ਪੁਲੀਸ ਨੇ ਕਿਹਾ ਕਿ ਸ਼ੱਕੀ ਮੋਟਰਸਾਈਕਲ ਸਵਾਰ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ, ਪਰ ਪੁਲੀਸ ਟੀਮਾਂ ਉਨ੍ਹਾਂ ਦਾ ਪਤਾ ਲਗਾਉਣ ਲਈ ਸਥਾਨਕ ਖੁਫੀਆ ਜਾਣਕਾਰੀ ਦੀ ਵਰਤੋਂ ਕਰ ਰਹੀਆਂ ਹਨ।
Advertisement
‘ਐਕਸ’ ’ਤੇ ਇੱਕ ਪੋਸਟ ਵਿੱਚ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਬਰੀਕੀ ਨਾਲ ਤਫ਼ਤੀਸ਼ ਕਰਕੇ ਪੁਲਿਸ ਟੀਮਾਂ ਨੇ ਮੋਟਰਸਾਈਕਲ ਨੂੰ ਫਰੀਦਕੋਟ ਤੱਕ ਟਰੇਸ ਕੀਤਾ, ਜਿੱਥੇ ਰਜਿਸਟਰਡ ਮਾਲਕ ਦੀ ਸ਼ੱਕੀ ਦੀ ਪਛਾਣ ਕੀਤੀ ਗਈ। ਡੀਜੀਪੀ ਨੇ ਅੱਗੇ ਕਿਹਾ ਕਿ ਪੁਲੀਸ ਟੀਮਾਂ ਇਨ੍ਹਾਂ ਵਿਅਕਤੀਆਂ ਨੂੰ ਨੱਥ ਪਾਉਣ ਲਈ ਸਥਾਨਕ ਖੁਫੀਆ ਜਾਣਕਾਰੀ ਅਤੇ ਐਡਵਾਂਸ ਟਰੈਕਿੰਗ ਦੀ ਵਰਤੋਂ ਕਰਦੇ ਹੋਏ ਚੌਵੀ ਘੰਟੇ ਕੰਮ ਕਰ ਰਹੀਆਂ ਹਨ। ਏਐੱਨਆਈ
Advertisement