DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab News: ਨਸ਼ਾ ਮੁਕਤ ਪੰਜਾਬ ਲਈ ਸੂਬੇ ਨੂੰ 'ਆਪ ਮੁਕਤ' ਬਣਾਉਣਾ ਪਵੇਗਾ: ਅਨੁਰਾਗ ਠਾਕੁਰ

Punjab: ਭਾਜਪਾ ਨੇ ਸੂਬੇ ਵਿੱਚ ਵੱਖ-ਵੱਖ ਥਾਵਾਂ ਤੋਂ ਚਾਰ ਨਸ਼ਾ ਵਿਰੋਧੀ ਯਾਤਰਾਵਾਂ ਸ਼ੁਰੂ ਕੀਤੀਆਂ ਹਨ

  • fb
  • twitter
  • whatsapp
  • whatsapp
featured-img featured-img
ਪੰਜਾਬ ਵਿੱਚ ਨਸ਼ਾ ਮੁਕਤ ਯਾਤਰਾ ਦੌਰਾਨ ਭਾਜਪਾ ਦੇ ਸੰਸਦ ਮੈਂਬਰ ਅਨੁਰਾਗ ਠਾਕੁਰ। Photo: anuragthakur/X
Advertisement

ਭਾਜਪਾ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਬੁੱਧਵਾਰ ਨੂੰ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਦੇ ਮੁੱਦੇ 'ਤੇ ਮਾਨ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਨੂੰ 'ਨਸ਼ਾ ਮੁਕਤ' ਬਣਾਉਣ ਲਈ ਸੂਬੇ ਨੂੰ 'ਆਮ ਆਦਮੀ ਪਾਰਟੀ ਮੁਕਤ' ਬਣਾਉਣਾ ਪਵੇਗਾ। ਠਾਕੁਰ ਨੇ ਇਹ ਵੀ ਦਾਅਵਾ ਕੀਤਾ ਕਿ ਸਿਰਫ਼ ਭਾਜਪਾ ਹੀ ਸਰਹੱਦੀ ਰਾਜ ਨੂੰ ਨਸ਼ੇ ਦੀ ਅਲਾਮਤ ਤੋਂ ਬਚਾ ਸਕਦੀ ਹੈ।

Advertisement

ਸਾਬਕਾ ਕੇਂਦਰੀ ਮੰਤਰੀ ਰੂਪਨਗਰ ਵਿੱਚ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਇੱਕ ਇਕੱਠ ਨੂੰ ਸੰਬੋਧਨ ਕਰ ਰਹੇ ਸਨ।ਉਨ੍ਹਾਂ ਕਿਹਾ ਕਿ ਭਾਰਤ ਦੇ ਨੌਜਵਾਨਾਂ ਨੂੰ ਸੁਰੱਖਿਅਤ ਰੱਖਣ ਅਤੇ ਵਿਕਸਤ ਭਾਰਤ ਦੇ ਸੰਕਲਪ ਨੂੰ ਪੂਰਾ ਕਰਨ ਲਈ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਜ਼ਰੂਰੀ ਹੈ।

Advertisement

ਭਾਜਪਾ ਨੇ ਸੂਬੇ ਵਿੱਚ ਵੱਖ-ਵੱਖ ਥਾਵਾਂ ਤੋਂ ਚਾਰ ਨਸ਼ਾ ਵਿਰੋਧੀ ਯਾਤਰਾਵਾਂ ਸ਼ੁਰੂ ਕੀਤੀਆਂ ਹਨ। 13 ਦਿਨਾਂ ਦੀਆਂ ਇਹ ਯਾਤਰਾਵਾਂ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਲਗਭਗ 4,000 ਕਿਲੋਮੀਟਰ ਦਾ ਸਫ਼ਰ ਤੈਅ ਕਰਨਗੀਆਂ। ਚਾਰਾਂ ਯਾਤਰਾਵਾਂ ਦੇ ਸਮਾਪਤੀ 'ਤੇ, 30 ਸਤੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜਲੰਧਰ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਗੇ।

ਰੂਪਨਗਰ ਵਿੱਚ ਆਪਣੇ ਸੰਬੋਧਨ ਦੌਰਾਨ, ਠਾਕੁਰ ਨੇ ਨਸ਼ਿਆਂ ਦੇ ਖ਼ਤਰੇ ਨੂੰ ਨੱਥ ਪਾਉਣ ਵਿੱਚ ਅਸਫਲ ਰਹਿਣ ਲਈ 'ਆਪ' ਸਰਕਾਰ ਦੀ ਨਿਖੇਧੀ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ਖੁੱਲ੍ਹੇਆਮ ਨਸ਼ੇ ਵਿਕ ਰਹੇ ਹਨ। ਠਾਕੁਰ ਨੇ ਦੋਸ਼ ਲਾਇਆ, "ਪੰਜਾਬ ਵਿੱਚ ਨਸ਼ਿਆਂ ਦੀ ਹੋਮ ਡਿਲੀਵਰੀ ਹੋ ਰਹੀ ਹੈ।"

ਉਨ੍ਹਾਂ ਸਵਾਲ ਕੀਤਾ, "ਆਮ ਆਦਮੀ ਪਾਰਟੀ ਨੂੰ ਜਵਾਬ ਦੇਣਾ ਚਾਹੀਦਾ ਹੈ: ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਲਈ ਵਾਰ-ਵਾਰ ਸਮਾਂ ਸੀਮਾ ਤੈਅ ਕਰਨ ਦੇ ਬਾਵਜੂਦ, ਤੁਸੀਂ ਅੱਜ ਤੱਕ ਨਸ਼ਾ ਕਿਉਂ ਨਹੀਂ ਖ਼ਤਮ ਕਰ ਸਕੇ?"

ਉਨ੍ਹਾਂ ਦੋਸ਼ ਲਾਇਆ ਕਿ 'ਆਪ' ਨੇ ਪਹਿਲਾਂ ਦਿੱਲੀ ਵਿੱਚ "ਸ਼ਰਾਬ ਸੱਭਿਆਚਾਰ" ਨੂੰ ਉਤਸ਼ਾਹਿਤ ਕੀਤਾ, ਅਤੇ ਹੁਣ ਉਨ੍ਹਾਂ ਨੇ ਪੰਜਾਬ ਨੂੰ "ਨਸ਼ੇ ਦੀ ਦਲਦਲ" ਵਿੱਚ ਧੱਕ ਦਿੱਤਾ ਹੈ। ਮਾਨ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਠਾਕੁਰ ਨੇ ਦੋਸ਼ ਲਾਇਆ ਕਿ ਆਪਣੇ ਇਲਾਕਿਆਂ ਵਿੱਚ ਨਸ਼ਿਆਂ ਦੀ ਵਿਕਰੀ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਨਸ਼ਾਖ਼ਰੋਰੀ ਦੇ ਵਧ ਰਹੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਅਤੇ ਅਪਰਾਧਿਕ ਗਠਜੋੜ ਅਤੇ ਪ੍ਰਸ਼ਾਸਨਿਕ ਉਦਾਸੀਨਤਾ ਕਾਰਨ ਸਥਿਤੀ ਗੰਭੀਰ ਬਣੀ ਹੋਈ ਹੈ। ਪੀਟੀਆਈ

Advertisement
×