ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Punjab News: ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਘੱਲੂਘਾਰਾ ਦਿਵਸ ਸ਼ਰਧਾ ਨਾਲ ਮਨਾਇਆ

ਜਗਜੀਤ ਸਿੰਘ ਸਿੱਧੂ ਤਲਵੰਡੀ ਸਾਬੋ 6, ਜੂਨ ਜੂਨ 1984 ਵਿੱਚ ਭਾਰਤੀ ਫੌਜ ਵੱਲੋਂ ਕੀਤੇ ਗਏ ਸਾਕਾ ਨੀਲਾ ਤਾਰਾ ਦੀ 41ਵੀਂ ਵਰ੍ਹੇਗੰਢ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪੂਰਨ ਸ਼ਰਧਾ ਨਾਲ ਮਨਾਈ ਗਈ। ਘੱਲੂਘਾਰਾ ਦਿਵਸ ਦੇ ਸਬੰਧ ਵਿੱਚ ਤਖ਼ਤ...
ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਘੱਲੂਘਾਰਾ ਦਿਵਸ ਮਨਾਏ ਜਾਣ ਮੌਕੇ ਅਰਦਾਸ ਵਿੱਚ ਸ਼ਾਮਲ ਸੰਗਤ
Advertisement

ਜਗਜੀਤ ਸਿੰਘ ਸਿੱਧੂ

ਤਲਵੰਡੀ ਸਾਬੋ 6, ਜੂਨ

Advertisement

ਜੂਨ 1984 ਵਿੱਚ ਭਾਰਤੀ ਫੌਜ ਵੱਲੋਂ ਕੀਤੇ ਗਏ ਸਾਕਾ ਨੀਲਾ ਤਾਰਾ ਦੀ 41ਵੀਂ ਵਰ੍ਹੇਗੰਢ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪੂਰਨ ਸ਼ਰਧਾ ਨਾਲ ਮਨਾਈ ਗਈ।

ਘੱਲੂਘਾਰਾ ਦਿਵਸ ਦੇ ਸਬੰਧ ਵਿੱਚ ਤਖ਼ਤ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਪਿਛਲੇ ਦੋ ਦਿਨ ਤੋਂ ਪ੍ਰਕਾਸ਼ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਅਰਦਾਸ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਜਗਤਾਰ ਸਿੰਘ ਨੇ ਕੀਤੀ। ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ।

ਉਪਰੰਤ ਕਥਾਵਾਚਕ ਭਾਈ ਆਲਮ ਸਿੰਘ ਨੇ ਜੂਨ 1984 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਇਸ ਕਾਰਵਾਈ ਅਤੇ ਇਸ ਵਿਚ ਮਾਰੇ ਗਏ ਸਿੰਘਾਂ, ਸਿੰਘਣੀਆਂ ਅਤੇ ਭੁਜੰਗੀਆਂ ਦੀ ਯਾਦ ਨੂੰ ਸੰਗਤਾਂ ਨਾਲ ਸਾਂਝਾ ਕੀਤਾ। ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਜਗਤਾਰ ਸਿੰਘ ਨੇ ਕਿਹਾ ਕਿ ਜੂਨ 1984 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਢਹਿ ਢੇਰੀ ਹੋਣ ਤੇ ਨਿਰਦੋਸ਼ਿਆਂ ਦੀਆਂ ਜਾਨਾਂ ਜਾਣ ਕਾਰਨ ਜੋ ਜ਼ਖ਼ਮ ਸਿੱਖ ਕੌਮ ਦੇ ਦਿਲਾਂ ਉਤੇ ਲੱਗੇ, ਉਹ ਰਹਿੰਦੀ ਦੁਨੀਆਂ ਤੱਕ ਅੱਲ੍ਹੇ ਰਹਿਣਗੇ।

ਘੱਲੂਘਾਰਾ ਦਿਵਸ ਮੌਕੇ ਤਖ਼ਤ ਸਾਹਿਬ ਦੇ ਵਧੀਕ ਮੈਨੇਜਰ ਗੁਰਦੇਵ ਸਿੰਘ, ਵਧੀਕ ਮੁੱਖ ਗ੍ਰੰਥੀ ਭਾਈ ਗੁਰਜੰਟ ਸਿੰਘ, ਡਾਕਟਰ ਗੁਰਮੇਲ ਸਿੰਘ ਘਈ, ਠਾਣਾ ਸਿੰਘ ਚੱਠਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਸੰਗਤ ਸ਼ਾਮਲ ਹੋਈ।

Advertisement