Punjab News: ਪੰਜਾਬ ਭਰ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ; ਥਾਂ-ਥਾਂ ਲੱਗੇ ਧਰਨੇ
ਕਈ ਆਗੂ ਹਿਰਾਸਤ ਵਿੱਚ ਲਏ
Advertisement
Punjab News: ਕਿਲੋਮੀਟਰ ਸਕੀਮ ਦੀਆਂ ਬੱਸਾਂ ਪਾਉਣ ਸਬੰਧੀ ਜਾਰੀ ਰੇੜਕੇ ਨੂੰ ਲੈ ਕੇ ਪੀਆਰਟੀਸੀ, ਪੰਜਾਬ ਰੋਡਵੇਜ ਅਤੇ ਪਨਬਸ ਕੰਟਰੈਕਟ ਵਰਕਰ ਯੂਨੀਅਨ ਨੇ ਸ਼ੁੱਕਰਵਾਰ ਤੜਕੇ ਹੀ ਸੂਬਾ ਵਿਆਪੀ ਹੜਤਾਲ ਸ਼ੁਰੂ ਕਰਕੇ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਹੈ। ਇਸ ਦੌਰਾਨ ਪੀਆਰਟੀਸੀ ਦੇ ਮੁੱਖ ਦਫਤਰ ਵਾਲੇ ਸ਼ਹਿਰ ਪਟਿਆਲਾ ਸਮੇਤ ਕਈ ਹੋਰ ਥਾਵਾਂ ’ਤੇ ਵੀ ਬੱਸ ਅੱਡਿਆਂ ਦੀ ਤਾਲਾਬੰਦੀ ਕਰਕੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
Advertisement
ਮੁਲਾਜ਼ਮਾਂ ਨੇ ਕਿਹਾ ਕਿ ਕਿਲੋਮੀਟਰ ਸਕੀਮ ਦੇ ਵਿਰੋਧ ਵਿੱਚ ਜਾਰੀ ਇਨ੍ਹਾਂ ਧਰਨਿਆਂ ਤੋਂ ਪਹਿਲਾਂ ਹੀ ਅੱਜ ਵੱਡੇ ਤੜਕੇ ਪਟਿਆਲਾ ਸਮੇਤ ਪੰਜਾਬ ਭਰ ਵਿੱਚੋਂ ਯੂਨੀਅਨ ਦੇ ਕਈ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਯੂਨੀਅਨ ਦੇ ਸੂਬਾਈ ਬੁਲਾਰੇ ਹਰਕੇਸ਼ ਵਿੱਕੀ (ਪਟਿਆਲਾ) ਨੇ ਦੱਸਿਆ ਕਿ ਸਰਕਾਰ ਦੇ ਇਸ ਜਬਰ ਦੇ ਵਿਰੋਧ ਵਿੱਚ ਜਾਰੀ ਇਸ ਸੰਘਰਸ਼ ਨੂੰ ਅੱਜ ਸਰਕਾਰੀ ਮੁਲਾਜ਼ਮਾਂ ਵੱਲੋਂ ਵੀ ਹਮਾਇਤ ਦਿੱਤੀ ਗਈ ਹੈ।।
Advertisement
