DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab News: ਗੁਰਦੀਪ ਬਾਠ ਅਤੇ ਲੇਖਕ ਬਾਬਾ ਬੇਲੀ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ

ਬਰਨਾਲਾ ਵਿਧਾਨ ਸਭਾ ਉਪ-ਚੋਣ  2024 ਵਿੱਚ ਲੜਨ ਵਾਲੇ ਗੁਰਦੀਪ ਸਿੰਘ ਬਾਠ ਅਤੇ ਲੇਖਕ ਹਰਪ੍ਰੀਤ ਸਿੰਘ ਬਾਬਾ ਬੇਲੀ ਮੰਗਲਵਾਰ ਨੂੰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਆਗੂਆਂ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਆਲੀ...

  • fb
  • twitter
  • whatsapp
  • whatsapp
featured-img featured-img
Manpreet Singh Ayali/FB
Advertisement

ਬਰਨਾਲਾ ਵਿਧਾਨ ਸਭਾ ਉਪ-ਚੋਣ  2024 ਵਿੱਚ ਲੜਨ ਵਾਲੇ ਗੁਰਦੀਪ ਸਿੰਘ ਬਾਠ ਅਤੇ ਲੇਖਕ ਹਰਪ੍ਰੀਤ ਸਿੰਘ ਬਾਬਾ ਬੇਲੀ ਮੰਗਲਵਾਰ ਨੂੰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋ ਗਏ ਹਨ।

ਪਾਰਟੀ ਆਗੂਆਂ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਆਲੀ ਅਤੇ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਇੱਥੇ ਬਾਠ ਅਤੇ ਬਾਬਾ ਬੇਲੀ ਦਾ ਪਾਰਟੀ ਵਿੱਚ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਬਾਠ ਨੇ 2024 ਵਿੱਚ ਬਰਨਾਲਾ ਵਿਧਾਨ ਸਭਾ ਉਪ-ਚੋਣ ਇੱਕ ਆਜ਼ਾਦ ਉਮੀਦਵਾਰ ਵਜੋਂ ਲੜੀ ਸੀ। ਇਸ ਤੋਂ ਪਹਿਲਾਂ ਉਹ ਆਮ ਆਦਮੀ ਪਾਰਟੀ (ਆਪ) ਵਿੱਚ ਸਨ।

Advertisement

ਬਾਬਾ ਬੇਲੀ ਆਪਣੀਆਂ ਲਿਖਤਾਂ ਅਤੇ ਪ੍ਰਸਿੱਧ ਅਧਿਆਤਮਕ ਗੀਤ "ਜਿਨ੍ਹਾਂ ਨੂੰ ਤੂੰ ਦਿਸਦਾ ਉਹ ਕੋਈ ਹੋਰ ਹੀ ਅੱਖਾਂ ਨੇ" ਲਿਖਣ ਲਈ ਜਾਣੇ ਜਾਂਦੇ ਹਨ। ਬਾਠ ਨੇ ਕਿਹਾ ਕਿ ਜਿਨ੍ਹਾਂ ਰਾਜਸੀ ਪਾਰਟੀਆਂ ਦੀ ਅਗਵਾਈ ਦਿੱਲੀ ਵਿੱਚ ਹੈ, ਉਹ ਪੰਜਾਬ ਦੇ ਹਿੱਤਾਂ ਦੀ ਪੂਰੀ ਤਰ੍ਹਾਂ ਰਾਖੀ ਨਹੀਂ ਕਰ ਸਕਦੀਆਂ।

Advertisement

ਉਨ੍ਹਾਂ ਕਿਹਾ, “ਪੰਜਾਬ ਨੂੰ ਉਸ ਰਾਜਸੀ ਪਹੁੰਚ ਕਾਰਨ ਨੁਕਸਾਨ ਉਠਾਉਣਾ ਪਿਆ ਹੈ ਜਿਹੜੀ ਸੂਬੇ ਦੇ ਹੱਕਾਂ ਅਤੇ ਹਿੱਤਾਂ ਨਾਲ ਸਮਝੌਤਾ ਕਰਦੀ ਹੈ। ਇੱਕ ਮਜ਼ਬੂਤ ਰਾਜਸੀ ਤਾਕਤ ਅਤੇ ਅਗਵਾਈ ਦੀ ਲੋੜ ਹੈ ਜੋ ਨਿੱਜੀ ਹਿੱਤਾਂ ਤੋਂ ਉੱਪਰ ਉੱਠ ਕੇ ਪੰਜਾਬ ਦੇ ਹੱਕਾਂ ਲਈ ਲੜ ਸਕੇ।”

ਬਾਬਾ ਬੇਲੀ ਨੇ ਕਿਹਾ ਕਿ ਪੰਜਾਬ ਨੂੰ ਕਰਜ਼ੇ, ਨਸ਼ੇ ਦੀ ਲਤ ਅਤੇ ਰਾਜਸੀ ਸੁਆਰਥ ਵਰਗੇ ਮੁੱਦਿਆਂ ਨਾਲ ਨਜਿੱਠਣ ਲਈ ਦੂਰਦਰਸ਼ੀ ਅਗਵਾਈ ਦੀ ਲੋੜ ਹੈ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਹੀ ਇਸ ਸਮੇਂ ਸੂਬੇ ਅਤੇ ‘ਪੰਥ’ ਨਾਲ ਜੁੜੇ ਮੁੱਦਿਆਂ ਨੂੰ ਉਠਾਉਣ ਵਾਲੀ ਇਕੋ-ਇਕ ਰਾਜਸੀ ਤਾਕਤ ਹੈ।

ਦੋਵਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਤਰਸੇਮ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਤਜ਼ਰਬੇ ਅਤੇ ਲੋਕ ਸੇਵਾ ਪ੍ਰਤੀ ਵਚਨਬੱਧਤਾ ਦਾ ਸਤਿਕਾਰ ਕੀਤਾ ਜਾਵੇਗਾ।

ਇਸ ਮੌਕੇ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਪਾਰਟੀ ਨੂੰ ਪੰਜਾਬ ਭਰ ਦੇ ਲੋਕਾਂ ਵੱਲੋਂ ਲਗਾਤਾਰ ਸਮਰਥਨ ਮਿਲ ਰਿਹਾ ਹੈ, ਅਤੇ ਇਹ ਸੂਬੇ ਦੇ ਨੌਜਵਾਨਾਂ ਵਿੱਚ ਇੱਕ ਪਸੰਦੀਦਾ ਰਾਜਸੀ ਬਦਲ ਵਜੋਂ ਉੱਭਰ ਰਹੀ ਹੈ। ਪੀ.ਟੀ.ਆਈ.

Advertisement
×