DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab News: ਬਜ਼ੁਰਗਾਂ ਦੀ ਸਹੂਲਤ ਲਈ ਹੈਲਪਲਾਈਨ ਨੰਬਰ ਜਾਰੀ-ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹੇ ਦੇ ਸੀਨੀਅਰ ਸਿਟੀਜਨਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨਯੋਗ ਜੀਵਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਐਲਡਰਲਾਈਨ ਹੈਲਪਲਾਈਨ 14567 ਚੱਲ ਰਿਹਾ ਹੈ। ਉਹਨਾਂ ਕਿਹਾ ਕਿ ਇਸ ਹੈਲਪਲਾਈਨ ਨੰਬਰ 14567 ਰਾਹੀਂ...

  • fb
  • twitter
  • whatsapp
  • whatsapp
featured-img featured-img
ਬਜ਼ੁਰਗਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਹੈਲਪ ਲਾਈਨ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸਾਗਰ ਸੇਤੀਆ। ਫੋਟੋ: ਕਿਰਨਦੀਪ ਸਿੰਘ ਬੰਬੀਹਾ
Advertisement

ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹੇ ਦੇ ਸੀਨੀਅਰ ਸਿਟੀਜਨਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨਯੋਗ ਜੀਵਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਐਲਡਰਲਾਈਨ ਹੈਲਪਲਾਈਨ 14567 ਚੱਲ ਰਿਹਾ ਹੈ। ਉਹਨਾਂ ਕਿਹਾ ਕਿ ਇਸ ਹੈਲਪਲਾਈਨ ਨੰਬਰ 14567 ਰਾਹੀਂ ਬਜ਼ੁਰਗਾਂ ਨੂੰ ਕਈ ਤਰ੍ਹਾਂ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ।

ਇਸ ਟੋਲ ਫਰੀ ਨੰਬਰ ’ਤੇ ਸੰਪਰਕ ਕਰਕੇ ਬਜ਼ੁਰਗ ਕਾਨੂੰਨੀ ਮਾਰਗਦਰਸ਼ਨ, ਸਰਕਾਰੀ ਸਕੀਮਾਂ ਸਬੰਧੀ ਜਾਣਕਾਰੀ, ਕਾਊਂਸਲਿੰਗ, ਸ਼ਿਕਾਇਤਾਂ ਦਾ ਨਿਪਟਾਰਾ ਅਤੇ ਹੋਰ ਲੋੜੀਂਦੀਆਂ ਸਹਾਇਤਾ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਉਹਨਾਂ ਦੱਸਿਆ ਕਿ ਬਹੁਤ ਸਾਰੇ ਸੀਨੀਅਰ ਸਿਟੀਜਨ ਇਸ ਹੈਲਪਲਾਈਨ ਰਾਹੀਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਪੂਰੀ ਤਰ੍ਹਾਂ ਜਾਗਰੂਕ ਨਹੀਂ ਹਨ।

Advertisement

ਇਸ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਪੁਲੀਸ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਬਜ਼ੁਰਗਾਂ ਨੂੰ ਸਮੇਂ ਸਿਰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਸਾਗਰ ਸੇਤੀਆ ਨੇ ਸਮੂਹ ਜ਼ਿਲ੍ਹਾ ਵਾਸੀਆਂ, ਪੰਚਾਇਤੀ ਰਾਜ ਸੰਸਥਾਵਾਂ, ਬਲਾਕ ਅਤੇ ਪਿੰਡ ਪੱਧਰ ਦੇ ਅਧਿਕਾਰੀਆਂ ਅਤੇ ਸੀਨੀਅਰ ਸਿਟੀਜਨ ਐਸੋਸੀਏਸ਼ਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਹੈਲਪਲਾਈਨ ਬਾਰੇ ਵਿਆਪਕ ਜਾਗਰੂਕਤਾ ਫੈਲਾਉਣ।

Advertisement

Advertisement
×