ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Punjab News: ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਸਾਂਝ ਕੇਂਦਰਾਂ ਦੀ ਇੰਚਾਰਜ ਇੰਸਪੈਕਟਰ ਇੰਦਰਬੀਰ ਕੌਰ ਗ੍ਰਿਫ਼ਤਾਰ

ਇਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ
Advertisement

ਕੇ. ਪੀ. ਸਿੰਘ

ਗੁਰਦਾਸਪੁਰ, 12 ਜੁਲਾਈ

Advertisement

ਪੁਲੀਸ ਜ਼ਿਲ੍ਹਾ ਗੁਰਦਾਸਪੁਰ ਦੇ ਪੁਲੀਸ ਸਾਂਝ ਕੇਂਦਰਾਂ ਦੀ ਇੰਚਾਰਜ ਇੰਸਪੈਕਟਰ ਇੰਦਰਬੀਰ ਕੌਰ ਖ਼ਿਲਾਫ਼ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕਰਦੇ ਹੋਏ ਥਾਣਾ ਸਿਟੀ ਪੁਲੀਸ ਵੱਲੋਂ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸਾਂਝ ਕੇਂਦਰ ਵਿੱਚ ਕੰਮ ਕਰਨ ਵਾਲੇ ਕੁਝ ਕਰਮਚਾਰੀਆਂ ਨੇ ਦੋਸ਼ ਲਗਾਇਆ ਸੀ ਕਿ ਇੰਸਪੈਕਟਰ ਇੰਦਰਬੀਰ ਕੌਰ ਉਨ੍ਹਾਂ ’ਤੇ ਦਬਾਅ ਪਾ ਕੇ ਪੈਸੇ ਲੈਂਦੀ ਹੈ। ਇਨ੍ਹਾਂ ਕਰਮਚਾਰੀਆਂ ਨੇ ਇਕੱਠੇ ਹੋ ਕੇ ਐੱਸਐੱਸਪੀ ਗੁਰਦਾਸਪੁਰ ਨੂੰ ਇਸ ਦੀ ਸ਼ਿਕਾਇਤ ਕੀਤੀ ਸੀ ਅਤੇ ਮਾਮਲੇ ਦੀ ਜਾਂਚ ਤੋਂ ਬਾਅਦ ਇੰਸਪੈਕਟਰ ਇੰਦਰਬੀਰ ਕੌਰ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇੰਸਪੈਕਟਰ ਇੰਦਰਬੀਰ ਨੂੰ ਕੁਝ ਕਰਮਚਾਰੀਆਂ ਵੱਲੋਂ ਕੀਤੀਆਂ ਗਈਆਂ ਆਨਲਾਈਨ ਪੇਮੈਂਟ ਦੀਆਂ ਟਰਾਂਜੈਕਸ਼ਨਾਂ ਵੀ ਪੁਲੀਸ ਨੂੰ ਮਿਲੀਆਂ ਹਨ। ਇੰਦਰਬੀਰ ਕੌਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਉਸ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ।

Advertisement