DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Punjab News: ਜੰਡਿਆਲਾ ਗੁਰੂ ਦੀ ਡਾ. ਅਮਰਪ੍ਰੀਤ ਕੌਰ 'ਭਾਰਤ ਸਿੱਖਿਆ ਰਤਨ' ਨਾਲ ਸਨਮਾਨਿਤ

ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਯੋਗਦਾਨ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਮਿਲਿਆ ਵੱਕਾਰੀ ਪੁਰਸਕਾਰ

  • fb
  • twitter
  • whatsapp
  • whatsapp
featured-img featured-img
ਡਾ. ਅਮਰਪ੍ਰੀਤ ਕੌਰ, ਡਾ. ਮੰਗਲ ਸਿੰਘ ਅਤੇ ਅਧਿਆਪਕ ਮਿਲਿਆ ਹੋਇਆ ਅਵਾਰਡ ਦਿਖਾਉਂਦੇ ਹੋਏ। ਫੋਟੋ: ਬੇਦੀ
Advertisement

ਸਥਾਨਕ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਅਮਰਪ੍ਰੀਤ ਕੌਰ ਨੂੰ 'ਲਾਇਨਜ਼ ਓਲੰਪੀਆਡ ਫਾਊਂਡੇਸ਼ਨ ਨਵੀਂ ਦਿੱਲੀ' ਵੱਲੋਂ ਵੱਕਾਰੀ 'ਭਾਰਤ ਸਿੱਖਿਆ ਰਤਨ' ਸਨਮਾਨ ਨਾਲ ਨਿਵਾਜਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਐਮ.ਡੀ. ਡਾ. ਮੰਗਲ ਸਿੰਘ ਕਿਸ਼ਨਪੁਰੀ ਨੇ ਦੱਸਿਆ ਕਿ ਇਹ ਵਿਸ਼ੇਸ਼ ਸਨਮਾਨ ਡਾ. ਅਮਰਪ੍ਰੀਤ ਕੌਰ ਨੂੰ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੀ ਯੋਗ ਅਗਵਾਈ, ਅਤੁੱਟ ਸਮਰਪਣ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਬਣਾਈਆਂ ਸ਼ਾਨਦਾਰ ਵਿਦਿਅਕ ਯੋਜਨਾਵਾਂ ਸਦਕਾ ਮਿਲਿਆ ਹੈ। ਉਨ੍ਹਾਂ ਬੱਚਿਆਂ ਨੂੰ ਆਧੁਨਿਕ ਸਿੱਖਿਆ ਨਾਲ ਜੋੜ ਕੇ ਸਮੇਂ ਦੇ ਹਾਣੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

Advertisement

ਸਕੂਲ ਪ੍ਰਬੰਧਕਾਂ ਅਤੇ ਸਟਾਫ਼ ਵੱਲੋਂ ਸ਼ਲਾਘਾ

Advertisement

ਇਸ ਖ਼ੁਸ਼ੀ ਦੇ ਮੌਕੇ ਡਾ. ਕਿਸ਼ਨਪੁਰੀ ਨੇ ਡਾਇਰੈਕਟਰ ਪ੍ਰਿੰਸੀਪਲ ਡਾ. ਅਮਰਪ੍ਰੀਤ ਕੌਰ ਨੂੰ ਮੁਬਾਰਕਬਾਦ ਦਿੱਤੀ ਅਤੇ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਅਣਥੱਕ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।

ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਵੀ ਇਸ ਮਾਣਮੱਤੇ ਪੁਰਸਕਾਰ ਮਿਲਣ 'ਤੇ ਖ਼ੁਸ਼ੀ ਸਾਂਝੀ ਕੀਤੀ ਅਤੇ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦੀਆਂ ਹੋਰ ਵੱਡੀਆਂ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੰਦੀਪ ਸ਼ਰਮਾ, ਵਾਈਸ ਪ੍ਰਿੰਸੀਪਲ ਸ਼ਿਲਪਾ ਸ਼ਰਮਾ, ਕੋਆਰਡੀਨੇਟਰ ਨਿਲਾਕਸ਼ੀ ਗੁਪਤਾ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Advertisement
×