DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab News: ਤਲਵੰਡੀ ਸਾਬੋ ਤੋਂ ਚਾਰ ਵਾਰ ਵਿਧਾਇਕ ਰਹੇ ਜੀਤਮੋਹਿੰਦਰ ਸਿੱਧੂ ਹੁਣ ਮੌੜ ਤੋਂ ਅਜ਼ਮਾਉਣਗੇ ਕਿਸਮਤ

ਬਾਜਵਾ, ਕਾਂਗੜ ਅਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਮੌਜੂਦਗੀ ’ਚ ਖੋਲ੍ਹਿਆ ਨਵਾਂ ਦਫ਼ਤਰ

  • fb
  • twitter
  • whatsapp
  • whatsapp
Advertisement

Punjab News: ਕਾਂਗਰਸੀ ਆਗੂ ਅਤੇ ਤਲਵੰਡੀ ਸਾਬੋ ਤੋਂ ਚਾਰ ਵਾਰ ਲਗਾਤਾਰ ਵਿਧਾਇਕ ਰਹੇ ਜੀਤਮੋਹਿੰਦਰ ਸਿੰਘ ਸਿੱਧੂ ਨੇ ਐਤਵਾਰ ਨੂੰ ਰਸਮੀ ਤੌਰ ’ਤੇ ਆਪਣਾ ਸਿਆਸੀ ਆਧਾਰ ਮੌੜ ਹਲਕੇ ਵਿੱਚ ਤਬਦੀਲ ਕਰ ਲਿਆ ਹੈ। ਉਨ੍ਹਾਂ ਨੇ ਮੌੜ ਵਿਖੇ ਆਪਣੇ ਨਵੇਂ ਰਿਹਾਇਸ਼-ਕਮ-ਦਫ਼ਤਰ ਦਾ ਉਦਘਾਟਨ ਕੀਤਾ, ਜਿੱਥੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਮੇਤ ਕਈ ਦਿੱਗਜ ਆਗੂ ਪਹੁੰਚੇ। ਸਿੱਧੂ ਨੇ ‘ਟ੍ਰਿਬਿਊਨ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੌੜ ਹਲਕੇ ਦੇ ਕਈ ਪਿੰਡ ਪਹਿਲਾਂ ਤਲਵੰਡੀ ਸਾਬੋ ਦਾ ਹਿੱਸਾ ਸਨ, ਇਸ ਲਈ ਉਹ ਇੱਥੋਂ ਦੇ ਲੋਕਾਂ ਲਈ ਨਵੇਂ ਨਹੀਂ ਹਨ।

ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਹੁਣ ਆਪਣਾ ਜ਼ਿਆਦਾਤਰ ਸਮਾਂ ਮੌੜ ਵਿੱਚ ਹੀ ਬਿਤਾਉਣਗੇ, ਜਦਕਿ ਉਨ੍ਹਾਂ ਦੇ ਬੇਟੇ ਤਲਵੰਡੀ ਸਾਬੋ ਵਿੱਚ ਸਰਗਰਮ ਰਹਿਣਗੇ।ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਅਤੇ ਭਾਜਪਾ ’ਤੇ ਤਿੱਖੇ ਨਿਸ਼ਾਨੇ ਸਾਧੇ। ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਇੰਨੀ ਵਿਗੜ ਚੁੱਕੀ ਹੈ ਕਿ ਲੋਕ ਸ਼ਾਮ 5 ਵਜੇ ਤੋਂ ਬਾਅਦ ਘਰੋਂ ਨਿਕਲਣ ਤੋਂ ਡਰਦੇ ਹਨ।

Advertisement

ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਦੀਆਂ ਚਰਚਾਵਾਂ ’ਤੇ ਚੁਟਕੀ ਲੈਂਦਿਆਂ ਬਾਜਵਾ ਨੇ ਕਿਹਾ ਕਿ ਭਾਜਪਾ ਨੇ ਹੁਣ ਪੰਜਾਬ ਵਿੱਚ ‘ਛੋਟਾ ਭਾਈ’ ਬਣ ਕੇ ਰਹਿਣ ਤੋਂ ਨਾਂਹ ਕਰ ਦਿੱਤੀ ਹੈ। ਉਨ੍ਹਾਂ ਬਾਦਲ ਪਰਿਵਾਰ ਨੂੰ ਵੀ ਚੇਤਾਵਨੀ ਦਿੱਤੀ ਕਿ ਭਾਜਪਾ ਨੇ ਕਈ ਰਾਜਾਂ ਵਿੱਚ ਖੇਤਰੀ ਲੀਡਰਸ਼ਿਪ ਨੂੰ ਕਮਜ਼ੋਰ ਕੀਤਾ ਹੈ। ਜ਼ਿਕਰਯੋਗ ਹੈ ਕਿ ਜੀਤਮੋਹਿੰਦਰ ਸਿੱਧੂ 2024 ਦੀਆਂ ਲੋਕ ਸਭਾ ਚੋਣਾਂ ਬਠਿੰਡਾ ਤੋਂ ਲੜੇ ਸਨ ਪਰ ਹਾਰ ਗਏ ਸਨ। ਹੁਣ ਮੌੜ ਵਿੱਚ ਉਨ੍ਹਾਂ ਦਾ ਮੁਕਾਬਲਾ ‘ਆਪ’ ਦੇ ਮੌਜੂਦਾ ਵਿਧਾਇਕ ਸੁਖਵੀਰ ਸਿੰਘ ਮੈਸਰਖਾਨਾ ਅਤੇ ਅਕਾਲੀ ਦਲ ਦੇ ਜਨਮੇਜਾ ਸਿੰਘ ਸੇਖੋਂ ਨਾਲ ਹੋਣ ਦੀ ਸੰਭਾਵਨਾ ਹੈ।

Advertisement

Advertisement
×