DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab News: ਕੇਜਰੀਵਾਲ ਦੋ ਦਿਨਾਂ ਦੌਰੇ ’ਤੇ ਲੁਧਿਆਣਾ ਪੁੱਜਣਗੇ

Punjab News: 2027 ਦੀਆਂ ਚੋਣਾਂ ਲਈ ਰਣਨੀਤੀ ’ਤੇ ਹੋਵੇਗਾ ਮੰਥਨ

  • fb
  • twitter
  • whatsapp
  • whatsapp
featured-img featured-img
ਅਰਵਿੰਦ ਕੇਜਰੀਵਾਲ ਫਾਈਲ ਫੋਟੋ।
Advertisement
​Punjab News: ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਦੋ ਦਿਨਾਂ ਦੌਰੇ ਲਈ ਉਦਯੋਗਿਕ ਨਗਰੀ ਲੁਧਿਆਣਾ ਪੁੱਜ ਰਹੇ ਹਨ। ਕੇਜਰੀਵਾਲ ਲੁਧਿਆਣਾ ਹਵਾਈ ਅੱਡੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁਲਾਕਾਤ ਕਰਨਗੇ। ਇਸ ਦੌਰਾਨ ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਹੋਣਗੇ।
​ਸੂਤਰਾਂ ਮੁਤਾਬਕ ਅਰਵਿੰਦ ਕੇਜਰੀਵਾਲ ਦਾ ਇਹ ਦੌਰਾ ਸੂਬੇ ਦੀ ਸਿਆਸਤ ਦੇ ਲਿਹਾਜ਼ ਨਾਲ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਇਸ ਦੋ ਦਿਨਾਂ ਦੌਰੇ ਦੌਰਾਨ ਉਹ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਕਈ ਅਹਿਮ ਮੀਟਿੰਗਾਂ ਕੀਤੀਆਂ ਜਾਣੀਆਂ ਹਨ। ਇਸ ਦੌਰੇ ਦਾ ਮੁੱਖ ਏਜੰਡਾ ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹੁਣੇ ਤੋਂ ਹੀ ਜ਼ਮੀਨੀ ਰਣਨੀਤੀ ਘੜਨਾ ਅਤੇ ਪਾਰਟੀ ਢਾਂਚੇ ਨੂੰ ਹੋਰ ਮਜ਼ਬੂਤ ਕਰਨਾ ਹੈ।

​ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ​ਲੁਧਿਆਣਾ ਵਿੱਚ ਹੋਣ ਵਾਲੀ ਉੱਚ ਪੱਧਰੀ ਬੈਠਕਾਂ ਵਿੱਚ ਵੱਡੀ ਗਿਣਤੀ ਪਾਰਟੀ ਵਰਕਰ ਸ਼ਮੂਲੀਅਤ ਕਰਨਗੇ। ਬੈਠਕ ਦੌਰਾਨ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਵਿਰੋਧੀ ਧਿਰਾਂ ਦੇ ਪ੍ਰਚਾਰ ਦਾ ਮੁਕਾਬਲਾ ਕਰਨ ਲਈ ਵਿਸ਼ੇਸ਼ ਯੋਜਨਾ ਤਿਆਰ ਕੀਤੀ ਜਾਵੇਗੀ।

Advertisement
Advertisement
×