Punjab News ਪੰਜਾਬ ਵਿਚ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲਿਆ: ਰਾਜਾ ਵੜਿੰਗ
ਚਰਨਜੀਤ ਭੁੱਲਰ
ਚੰਡੀਗੜ੍ਹ, 18 ਫਰਵਰੀ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਉਨ੍ਹਾਂ ਐਕਸ ’ਤੇ ਇਕ ਪੋਸਟ ਵਿਚ ਡੇਰਾ ਬਾਬਾ ਨਾਨਕ ਦੇ ਪਿੰਡ ਰਾਏਮੱਲ ਵਿਚ ਪੁਲੀਸ ਮੁਲਾਜ਼ਮ ਦੇ ਘਰ ਵਿਚ ਹੋਏ ਗ੍ਰਨੇਡ ਧਮਾਕੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੂਬੇ ਵਿਚ ਅਮਨ ਕਾਨੂੰਨ ਦੀ ਵਿਵਸਥਾ ਦਾ ਜਨਾਜ਼ਾ ਨਿਕਲ ਗਿਆ ਹੈ।
ਪੰਜਾਬ ਦੀ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਗਿਆ ਹੈ। ਲੋਕਾਂ ਦੀ ਰੱਖਿਆ ਕਰਨ ਵਾਲਿਆਂ ਦੇ ਘਰਾਂ ਉੱਤੇ ਹੀ ਗ੍ਰਨੇਡ ਹਮਲੇ ਹੋ ਰਹੇ ਹਨ। ਇਸ ਤਰੀਕੇ ਦੇ ਹਾਲਾਤਾਂ ਵਿੱਚ ਆਮ ਲੋਕਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੌਣ ਲਵੇਗਾ? ਅਸੀਂ ਪਹਿਲਾਂ ਵੀ ਕਈ ਵਾਰ @AAPPunjab ਨੂੰ ਇਸ ਦੀ ਸੰਜੀਦਗੀ ਪ੍ਰਤੀ ਜਾਣੂੰ ਕਰਵਾ ਚੁੱਕੇ ਹਾਂ ਪਰ ਹਰ ਵਾਰ ਕੋਈ ਨਾ ਕੋਈ… pic.twitter.com/hSlZIpALXr
— Amarinder Singh Raja Warring (@RajaBrar_INC) February 18, 2025
ਉਨ੍ਹਾਂ ਕਿਹਾ, ‘‘ਲੋਕਾਂ ਦੀ ਸੁਰੱਖਿਆ ਕਰਨ ਵਾਲਿਆਂ ਦੇ ਘਰਾਂ ਉੱਤੇ ਹੀ ਗ੍ਰਨੇਡ ਹਮਲੇ ਹੋ ਰਹੇ ਹਨ। ਅਜਿਹੇ ਹਾਲਾਤ ਵਿੱਚ ਆਮ ਲੋਕਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੌਣ ਲਵੇਗਾ? ਅਸੀਂ ਪਹਿਲਾਂ ਵੀ ਕਈ ਵਾਰ ‘ਆਪ’ ਸਰਕਾਰ ਨੂੰ ਇਸ ਦੀ ਸੰਜੀਦਗੀ ਪ੍ਰਤੀ ਜਾਣੂ ਕਰਵਾ ਚੁੱਕੇ ਹਾਂ, ਪਰ ਹਰ ਵਾਰ ਕੋਈ ਨਾ ਕੋਈ ਬਹਾਨਾ ਬਣਾ ਕੇ ਇਨ੍ਹਾਂ ਹਮਲਿਆਂ ਨੂੰ ਗੈਰ-ਸੰਜੀਦਗੀ ਨਾਲ ਲਿਆ ਜਾ ਰਿਹਾ ਹੈ।’’
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬੜੀ ਮੁਸ਼ਕਲ ਨਾਲ ਕਾਲੇ ਦੌਰ ਵਿੱਚੋਂ ਬਾਹਰ ਕੱਢਿਆ ਹੈ, ਮੁੜ ਉਹੀ ਹਾਲਾਤ ਨਾ ਬਣਨ ਦਿੱਤੇ ਜਾਣ।
ਇਹ ਵੀ ਪੜ੍ਹੋ:
Dera Baba Nanak Blast ਡੇਰਾ ਬਾਬਾ ਨਾਨਕ ਦੇ ਪਿੰਡ ਰਾਏਮੱਲ ’ਚ ਧਮਾਕੇ ਦੀ ਬੱਬਰ ਖਾਲਸਾ ਨੇ ਲਈ ਜ਼ਿੰਮੇਵਾਰੀ