Punjab News: ਤਪਾ ਮੰਡੀ ਦੇ ਹੋਟਲ ’ਚ ਵਿਆਹੁਤਾ ਔਰਤ ਦਾ ਕਤਲ; ਪ੍ਰੇਮ ਸਬੰਧਾਂ ਦੇ ਸ਼ੱਕ ਤਹਿਤ ਜਾਂਚ ਜਾਰੀ
ਇੱਥੋਂ ਦੇ ਇੱਕ ਹੋਟਲ ਵਿੱਚ ਵਿਆਹੁਤਾ ਔਰਤ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਮੁੱਢਲੀ ਜਾਣਕਾਰੀ ਅਨੁਸਾਰ ਇਸ ਘਟਨਾ ਨੂੰ ਪ੍ਰੇਮ ਸਬੰਧਾਂ ਦੇ ਸ਼ੱਕ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ...
Advertisement
ਇੱਥੋਂ ਦੇ ਇੱਕ ਹੋਟਲ ਵਿੱਚ ਵਿਆਹੁਤਾ ਔਰਤ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਮੁੱਢਲੀ ਜਾਣਕਾਰੀ ਅਨੁਸਾਰ ਇਸ ਘਟਨਾ ਨੂੰ ਪ੍ਰੇਮ ਸਬੰਧਾਂ ਦੇ ਸ਼ੱਕ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ, ਮ੍ਰਿਤਕ ਔਰਤ ਤਪਾ ਮੰਡੀ ਦੇ ਨੇੜਲੇ ਇੱਕ ਪਿੰਡ ਦੀ ਰਹਿਣ ਵਾਲੀ ਸੀ, ਉਹ ਫਿਲਹਾਲ ਆਪਣੇ ਪਤੀ ਨਾਲ ਤਪਾ ਦੀ ਇੱਕ ਬਸਤੀ ਵਿੱਚ ਰਹਿ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਘਟਨਾ ਸਮੇਂ ਔਰਤ ਆਪਣੇ ਪੇਕੇ ਪਿੰਡ ਦੇ ਹੀ ਇੱਕ ਨੌਜਵਾਨ ਨਾਲ ਤਪਾ ਮੰਡੀ ਦੇ ਇੱਕ ਹੋਟਲ ਵਿੱਚ ਠਹਿਰੀ ਹੋਈ ਸੀ।
ਇਸੇ ਦੌਰਾਨ ਹੋਟਲ ਵਿੱਚ ਉਸ ਦੀ ਹੱਤਿਆ ਕਰ ਦਿੱਤੀ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮਾਮਲਾ ਪੁਲੀਸ ਦੇ ਧਿਆਨ ਵਿੱਚ ਆਇਆ। ਇਸ ਸਬੰਧੀ ਮ੍ਰਿਤਕ ਔਰਤ ਦੇ ਪਤੀ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਤਪਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਪੁਲੀਸ ਵੱਲੋਂ ਮਾਮਲੇ ਦੇ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ, ਹੱਤਿਆ ਦੇ ਅਸਲ ਕਾਰਨਾਂ ਅਤੇ ਘਟਨਾ ਵਿੱਚ ਸ਼ਾਮਲ ਵਿਅਕਤੀ ਦੀ ਭੂਮਿਕਾ ਬਾਰੇ ਪੁਲੀਸ ਜਾਂਚ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋ ਸਕੇਗੀ।
Advertisement
×

