DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab News: ਕਬੱਡੀ ਖਿਡਾਰੀ ਕਤਲ ਮਾਮਲੇ ’ਚ ਇੱਕ ਮੁਲਜ਼ਮ ਕਾਬੂ

Punjab News: ਕਿਸੇ ਹੋਰ ਕਬੱਡੀ ਖਿਡਾਰੀ ਦਾ ਸਮਰਥਨ ਕਰਨ ਕਾਰਨ ਪੈਦਾ ਹੋਈ ਸੀ ਸ਼ੱਕੀ ਦੁਸ਼ਮਣੀ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

Punjab News: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਇੱਕ ਸਾਬਕਾ ਕਬੱਡੀ ਖਿਡਾਰੀ ਦਾ ਦਿਨ-ਦਹਾੜੇ ਗੋਲੀ ਮਾਰ ਕੇ ਕਤਲ ਕੀਤੇ ਜਾਣ ਦੇ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਛੇ ਹੋਰਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲੀਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲੀਸ ਨੇ ਦੱਸਿਆ ਕਿ ਗਗਨਦੀਪ ਸਿੰਘ ਉਰਫ਼ ਬਾਬਾ (36) ਦਾ, ਕਿਸੇ ਹੋਰ ਕਬੱਡੀ ਖਿਡਾਰੀ ਦਾ ਸਮਰਥਨ ਕਰਨ ਕਾਰਨ ਪੈਦਾ ਹੋਈ ਸ਼ੱਕੀ ਦੁਸ਼ਮਣੀ ਦੇ ਚਲਦਿਆਂ ਸੋਮਵਾਰ ਨੂੰ ਜਗਰਾਉਂ ਦੇ ਮਾਣੂਕੇ ਪਿੰਡ ਦੀ ਅਨਾਜ ਮੰਡੀ ਨੇੜੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਹਮਲਾਵਰਾਂ ਨੇ ਇਸ ਤੋਂ ਬਾਅਦ ਪੀੜਤ ਦੇ ਘਰ ਜਾ ਕੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਘਟਨਾ ਵਾਲੀ ਥਾਂ ਤੋਂ ਉਸ ਦੀ ਲਾਸ਼ ਚੁੱਕਣ ਲਈ ਕਿਹਾ ਸੀ। ਸਾਬਕਾ ਕਬੱਡੀ ਖਿਡਾਰੀ ਦਾ ਕਤਲ ਸੂਬੇ ਵਿੱਚ ਚਾਰ ਦਿਨਾਂ ਵਿੱਚ ਵਾਪਰੀ ਇਸ ਤਰ੍ਹਾਂ ਦੀ ਚੌਥੀ ਘਟਨਾ ਹੈ। ਪਿਛਲੇ ਸ਼ੁੱਕਰਵਾਰ ਨੂੰ ਕਪੂਰਥਲਾ ਵਿੱਚ ਇੱਕ ਔਰਤ ਦਾ ਉਸ ਦੇ ਘਰ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਦੋਂ ਕਿ ਸ਼ਨਿਚਰਵਾਰ ਨੂੰ ਮੋਗਾ ਦੇ ਭਿੰਡਰ ਕਲਾਂ ਵਿੱਚ ਇੱਕ ਕਾਂਗਰਸੀ ਵਰਕਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

Advertisement

ਐਤਵਾਰ ਨੂੰ ਅੰਮ੍ਰਿਤਸਰ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਇੱਕ ਸਰਪੰਚ ਦਾ ਕਤਲ ਕਰ ਦਿੱਤਾ ਗਿਆ ਸੀ। ਜਗਰਾਉਂ ਦੇ ਸੀਨੀਅਰ ਪੁਲੀਸ ਕਪਤਾਨ (ਐੱਸਐੱਸਪੀ) ਅੰਕੁਰ ਗੁਪਤਾ ਨੇ ਦੱਸਿਆ ਕਿ ਕਈ ਟੀਮਾਂ ਨੂੰ ਕਾਰਵਾਈ ਵਿੱਚ ਸ਼ਾਮਲ ਕੀਤਾ ਗਿਆ ਹੈ ਅਤੇ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Advertisement

ਉਨ੍ਹਾਂ ਕਿਹਾ ਕਿ ਵਾਰਦਾਤ ਵਿੱਚ ਵਰਤੀ ਗਈ ਕਾਰ ਵੀ ਬਰਾਮਦ ਕਰ ਲਈ ਗਈ ਹੈ। ਪੁਲੀਸ ਨੇ ਕਤਲ ਦੀ ਘਟਨਾ ਦਾ ਵੇਰਵਾ ਦਿੰਦੇ ਹੋਏ ਦੱਸਿਆ ਕਿ ਗੁਰਸੇਵਕ ਸਿੰਘ ਉਰਫ਼ ਮੋਟੂ ਦੀ ਅਗਵਾਈ ਹੇਠ ਮੁਲਜ਼ਮਾਂ ਨੇ ਗਗਨਦੀਪ ਅਤੇ ਉਸ ਦੇ ਦੋਸਤ ਤੇ ਸਾਥੀ ਕਬੱਡੀ ਖਿਡਾਰੀ ਏਕਮ ਨੂੰ ਰੋਕ ਕੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਪੁਲੀਸ ਅਨੁਸਾਰ ਮੁਲਜ਼ਮਾਂ ਦੀ ਏਕਮ ਨਾਲ ਰੰਜਿਸ਼ ਸੀ ਅਤੇ ਉਹ ਇਸ ਗੱਲ ਤੋਂ ਨਾਰਾਜ਼ ਸਨ ਕਿ ਗਗਨਦੀਪ ਨੇ ਉਸ ਦਾ ਸਮਰਥਨ ਕੀਤਾ ਸੀ। ਪੁਲੀਸ ਨੇ ਦੱਸਿਆ ਕਿ ਸੋਮਵਾਰ ਨੂੰ ਦੋਵਾਂ ਧਿਰਾਂ ਵਿਚਾਲੇ ਝੜਪ ਹੋਈ ਸੀ ਜਿਸ ਤੋਂ ਬਾਅਦ ਮੁਲਜ਼ਮ ਹਥਿਆਰ ਲੈ ਕੇ ਪਰਤੇ ਅਤੇ ਹਮਲਾ ਕਰ ਦਿੱਤਾ।

ਲੁਧਿਆਣਾ ਦਿਹਾਤੀ ਪੁਲੀਸ ਨੇ ਗੁਰਸੇਵਕ ਅਤੇ ਉਸ ਦੇ ਸਾਥੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ ਅਤੇ ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ ਗੁਰਸੇਵਕ ਸਮੇਤ ਛੇ ਤੋਂ ਵੱਧ ਹੋਰ ਮੁਲਜ਼ਮ ਫਰਾਰ ਹਨ।

Advertisement
×