ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Punjab News: 258 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ

ਹਤਿੰਦਰ ਮਹਿਤਾ ਜਲੰਧਰ, 18 ਫਰਵਰੀ ਜਲੰਧਰ ਕਮਿਸ਼ਨਰੇਟ ਪੁਲੀਸ ਨੇ ਹੈਰੋਇਨ ਦੀ ਤਸਕਰੀ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਕਮਿਸ਼ਨਰੇਟ ਪੁਲੀਸ ਨੇ ਇੱਕ ਸੂਚਨਾ ਦੇ ਅਧਾਰ ’ਤੇ ਜਲੰਧਰ...
Advertisement

ਹਤਿੰਦਰ ਮਹਿਤਾ

ਜਲੰਧਰ, 18 ਫਰਵਰੀ

Advertisement

ਜਲੰਧਰ ਕਮਿਸ਼ਨਰੇਟ ਪੁਲੀਸ ਨੇ ਹੈਰੋਇਨ ਦੀ ਤਸਕਰੀ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਕਮਿਸ਼ਨਰੇਟ ਪੁਲੀਸ ਨੇ ਇੱਕ ਸੂਚਨਾ ਦੇ ਅਧਾਰ ’ਤੇ ਜਲੰਧਰ ਨਜ਼ਦੀਕੀ ਪਿੰਡ ਕਾਕੀ ਨੇੜੇ ਜਾਲ ਵਿਛਾਇਆ ਸੀ ਅਤੇ ਚੈਕਿੰਗ ਦੌਰਾਨ ਪੁਲੀਸ ਨੇ ਰਾਜਪਾਲ ਉਰਫ਼ ਪਾਲੀ ਪੁੱਤਰ ਗੁਰਮੀਤਪਾਲ ਵਾਸੀ ਰਵਿਦਾਸ ਕਲੋਨੀ ਜਲੰਧਰ ਤੋਂ ਤਲਾਸ਼ੀ ਦੌਰਾਨ 52 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਅੱਗੇ ਦੀ ਜਾਂਚ ਤੋਂ ਪਤਾ ਲੱਗਾ ਕਿ ਪਾਲੀ ਨਸ਼ਾ ਤਸਕਰੀ ਦੇ ਵੱਡੇ ਆਪ੍ਰੇਸ਼ਨ ਵਿੱਚ ਸ਼ਾਮਲ ਸੀ। ਜਿਸ ਦੇ ਇਕਬਾਲੀਆ ਬਿਆਨ ਦੇ ਆਧਾਰ ’ਤੇ ਪੁਲੀਸ ਟੀਮ ਨੇ ਪਿੰਡ ਡੱਲਵਾਂ ਜਲੰਧਰ ਦੇ ਨੇੜੇ ਇਕ ਟਿਕਾਣੇ ਤੋਂ 206 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਲਾਕੇ ਵਿੱਚ ਨਸ਼ਿਆਂ ਦੇ ਵਿਆਪਕ ਨੈੱਟਵਰਕ ਨੂੰ ਖਤਮ ਕਰਨ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਸ਼ੱਕੀ ਵਿਅਕਤੀ ਤੋਂ ਹੋਰ ਜਾਣਕਾਰੀ ਇਕੱਠੀ ਕਰਨੀ ਕਰ ਕਾਰਵਾਈ ਕੀਤੀ ਜਾ ਰਹੀ ਹੈ।

 

Advertisement
Tags :
JalandharJalandhar Newspunjab news

Related News