DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab News: ਪੰਜਾਬ ਪੁਲੀਸ ਵੱਲੋਂ ਅਤਿਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 2 ਗ੍ਰਿਫ਼ਤਾਰ

ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ, ਜ਼ਿਲ੍ਹਾ ਗੁਰਦਾਸਪੁਰ ਅਤੇ ਐੱਸਐੱਸਓਸੀ-ਅੰਮ੍ਰਿਤਸਰ ਵੱਲੋਂ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਕੀਤੀ ਗਈ ਸਾਂਝੀ ਕਾਰਵਾਈ ਦੌਰਾਨ ਆਈਐਸਆਈ ਅਧਾਰਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਸੰਬੰਧਿਤ ਇੱਕ ਅਤਿਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ...

  • fb
  • twitter
  • whatsapp
  • whatsapp
featured-img featured-img
Photo Punjab Police/X
Advertisement

ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ, ਜ਼ਿਲ੍ਹਾ ਗੁਰਦਾਸਪੁਰ ਅਤੇ ਐੱਸਐੱਸਓਸੀ-ਅੰਮ੍ਰਿਤਸਰ ਵੱਲੋਂ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਕੀਤੀ ਗਈ ਸਾਂਝੀ ਕਾਰਵਾਈ ਦੌਰਾਨ ਆਈਐਸਆਈ ਅਧਾਰਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਸੰਬੰਧਿਤ ਇੱਕ ਅਤਿਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਇਸ ਦਾ ਖੁਲਾਸਾ ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ’ਤੇ ਕੀਤਾ। ਡੀਜੀਪੀ ਅਨੁਸਾਰ ਇਹ ਮਾਡਿਊਲ ਵਿਦੇਸ਼ ਬੈਠੇ ਹੈਂਡਲਰ ਦੇ ਇਸ਼ਾਰਿਆਂ ’ਤੇ ਕੰਮ ਕਰ ਰਿਹਾ ਸੀ ਅਤੇ ਸੂਬੇ ਵਿੱਚ ਅਮਨ-ਕਾਨੂੰਨ ਨੂੰ ਭੰਗ ਕਰਨ ਲਈ ਵੱਡੇ ਹਮਲਿਆਂ ਦੀ ਯੋਜਨਾ ਬਣਾ ਰਿਹਾ ਸੀ।

Advertisement

ਕਾਰਵਾਈ ਦੌਰਾਨ ਸੁਰੱਖਿਆ ਬਲਾਂ ਨੇ ਵੱਡੀ ਮਾਤਰਾ ਵਿੱਚ ਵਿਸਫੋਟਕ ਸਮੱਗਰੀ ਬਰਾਮਦ ਕੀਤੀ ਹੈ, ਜਿਸ ਵਿੱਚ 5 ਹੈਂਡ ਗ੍ਰੇਨੇਡ, 2 ਖ਼ਾਸ ਡੈਟੋਨੇਟਰ, ਕੋਡਰ-ਡੀਕੋਡਰ ਨਾਲ ਲੈਸ ਪੀਟੀਟੀ ਟਾਈਮਰ, 9 ਵੋਲਟ ਬੈਟਰੀ ਅਤੇ ਲਗਭਗ 1 ਕਿਲੋ ਵਿਸਫੋਟਕ ਸ਼ਾਮਲ ਹੈ, ਜੋ ਕਿ ਇੱਕ ਸੰਭਾਵਿਤ ਆਈਈਡੀ ਬਣਾਉਣ ਲਈ ਵਰਤਿਆ ਜਾਣਾ ਸੀ। ਇਸ ਤੋਂ ਇਲਾਵਾ ਇੱਕ ਬਾਓਫੇਂਗ ਵਾਕੀ-ਟਾਕੀ ਅਤੇ ਟ੍ਰਿਗਰ ਮਕੈਨਿਜ਼ਮ ਵੀ ਜ਼ਬਤ ਕੀਤਾ ਗਿਆ ਹੈ, ਜੋ ਹਮਲਿਆਂ ਦੀ ਤਿਆਰੀ ਵੱਲ ਇਸ਼ਾਰਾ ਕਰਦਾ ਹੈ।

Advertisement

ਪੁਲੀਸ ਸੂਤਰਾਂ ਅਨੁਸਾਰ ਗ੍ਰਿਫਤਾਰ ਮੁਲਜ਼ਮ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ ਐੱਸ ਆਈ ਨਾਲ ਜੁੜੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ। ਜਾਂਚ ਏਜੰਸੀਆਂ ਵੱਲੋਂ ਇਸ ਮਾਡਿਊਲ ਦੇ ਹੋਰ ਸਾਥੀਆਂ, ਫੰਡਿੰਗ ਸਰੋਤਾਂ ਅਤੇ ਅੰਤਰਰਾਸ਼ਟਰੀ ਕੜੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸੰਬੰਧੀ ਵਿਸਫੋਟਕ ਪਦਾਰਥ ਐਕਟ ਦੀਆਂ ਸੰਬੰਧਿਤ ਧਾਰਾਵਾਂ ਹੇਠ ਐੱਫਆਈਆਰ ਦਰਜ ਕਰ ਲਈ ਗਈ ਹੈ। ਉੱਚ ਅਧਿਕਾਰੀਆਂ ਨੇ ਕਿਹਾ ਕਿ ਇਸ ਸਫਲ ਕਾਰਵਾਈ ਨਾਲ ਇੱਕ ਵੱਡੀ ਆਤੰਕੀ ਸਾਜ਼ਿਸ਼ ਨੂੰ ਨਾਕਾਮ ਕੀਤਾ ਗਿਆ ਹੈ।

Advertisement
×