DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Punjab News: ਪੰਜਾਬ ਦੇ ਨੌਜਵਾਨ ਦੀ ਕੈਨੇਡਾ ਸੜਕ ਹਾਦਸੇ ’ਚ ਮੌਤ

Punjab News: ਰੁਜ਼ਗਾਰ ਦੀ ਭਾਲ ਵਿੱਚ ਕੈਨੇਡਾ ਗਏ ਭਿੱਖੀਵਿੰਡ ਦੇ 28 ਸਾਲਾ ਨੌਜਵਾਨ ਉਮੰਗ ਧਵਨ ਦੀ ਕੈਨੇਡਾ ਦੇ ਵਿਨੀਪੈਗ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਸ ਦੁਖਦਾਈ ਘਟਨਾ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਅਤੇ ਇਲਾਕੇ ਵਿੱਚ...

  • fb
  • twitter
  • whatsapp
  • whatsapp
featured-img featured-img
ਕੈਪਸ਼ਨ: ਮ੍ਰਿਤਕ ਉਮੰਗ ਧਵਨ ਦੀ ਤਸਵੀਰ। ਫਾਈਲ
Advertisement

Punjab News: ਰੁਜ਼ਗਾਰ ਦੀ ਭਾਲ ਵਿੱਚ ਕੈਨੇਡਾ ਗਏ ਭਿੱਖੀਵਿੰਡ ਦੇ 28 ਸਾਲਾ ਨੌਜਵਾਨ ਉਮੰਗ ਧਵਨ ਦੀ ਕੈਨੇਡਾ ਦੇ ਵਿਨੀਪੈਗ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਸ ਦੁਖਦਾਈ ਘਟਨਾ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਉਮੰਗ ਧਵਨ ਪ੍ਰਦੀਪ ਕੁਮਾਰ ਧਵਨ ਦਾ ਪੁੱਤਰ ਸੀ ਅਤੇ ਉਹ ਸਾਲ 2017 ਵਿੱਚ ਵਰਕ ਪਰਮਿਟ 'ਤੇ ਕੈਨੇਡਾ ਗਿਆ ਸੀ। ਬਾਅਦ ਵਿੱਚ ਉਸ ਨੂੰ ਪੀ.ਆਰ ਵੀ ਮਿਲ ਗਿਆ ਸੀ। ਪਰਿਵਾਰ ਵੱਲੋਂ ਉਸ ਦੇ ਵਿਆਹ ਦੀਆਂ ਤਿਆਰੀਆਂ ਅਤੇ ਗੱਲਬਾਤ ਚੱਲ ਰਹੀ ਸੀ, ਪਰ ਇਸ ਵਾਪਰੇ ਅਚਾਨਕ ਹਾਦਸੇ ਨੇ ਪਰਿਵਾਰ ਦੀਆਂ ਸਾਰੀਆਂ ਖੁਸ਼ੀਆਂ ਉੱਤੇ ਪਾਣੀ ਫੇਰ ਦਿੱਤਾ।

ਮ੍ਰਿਤਕ ਦੇ ਪਿਤਾ ਪ੍ਰਦੀਪ ਕੁਮਾਰ ਧਵਨ, ਜੋ ਐਮੀਨੈਂਸ ਸਕੂਲ ਖਾਲੜਾ ਵਿੱਚ ਅਧਿਆਪਕ ਹਨ, ਨੇ ਦੱਸਿਆ ਕਿ ਉਨ੍ਹਾਂ ਦੇ ਦੋ ਪੁੱਤਰ ਹਨ ਅਤੇ ਦੋਵੇਂ ਹੀ ਕੈਨੇਡਾ ਦੇ ਵਿਨੀਪੈਗ ਸ਼ਹਿਰ ਵਿੱਚ ਰਹਿੰਦੇ ਹਨ। ਸੋਮਵਾਰ ਦੇਰ ਰਾਤ ਉਨ੍ਹਾਂ ਨੂੰ ਫੋਨ ਰਾਹੀਂ ਸੂਚਨਾ ਮਿਲੀ ਕਿ ਉਮੰਗ ਟਰਾਲਾ ਲੈ ਕੇ ਜਾ ਰਿਹਾ ਸੀ, ਜਿਸ ਦੌਰਾਨ ਵਾਪਰੇ ਸੜਕ ਹਾਦਸੇ ਵਿੱਚ ਉਸ ਦੀ ਮੌਤ ਹੋ ਗਈ। ਹਾਦਸੇ ਤੋਂ ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਦੀ ਪੁੱਤਰ ਨਾਲ ਫੋਨ 'ਤੇ ਗੱਲਬਾਤ ਵੀ ਹੋਈ ਸੀ।

Advertisement

ਉਮੰਗ ਅਜੇ ਕੁਵਾਰਾ ਸੀ ਅਤੇ ਆਪਣੇ ਸੁਨਹਿਰੇ ਭਵਿੱਖ ਦੀਆਂ ਆਸਾਂ ਨਾਲ ਕੈਨੇਡਾ ਵਿੱਚ ਮਿਹਨਤ ਕਰ ਰਿਹਾ ਸੀ। ਉਸ ਦੀ ਅਚਾਨਕ ਮੌਤ ਨਾਲ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਇਲਾਕੇ ਵਿੱਚ ਵੀ ਗਹਿਰਾ ਦੁੱਖ ਪਾਇਆ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਸਰਵਣ ਸਿੰਘ ਧੁੰਨ, ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ, ਸੁਖਪਾਲ ਸਿੰਘ ਭੁੱਲਰ ਸਮੇਤ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦੀ ਤਾਕਤ ਬਖ਼ਸ਼ਣ ਲਈ ਅਰਦਾਸ ਕੀਤੀ।

Advertisement

Advertisement
×