Punjab News: ਏਕੇ ਦੇ ਮਤੇ ’ਤੇ ਹੋਣ ਵਾਲੀ ਕੱਲ੍ਹ ਦੀ ਮੀਟਿੰਗ ਵਿੱਚ ਨਹੀਂ ਸ਼ਾਮਿਲ ਹੋਵੇਗਾ ਐੱਸਕੇਐੱਮ (ਗੈਰਸਿਆਸੀ)
ਸਰਬਜੀਤ ਸਿੰਘ ਭੰਗੂ ਪਟਿਆਲਾ,11 ਫਰਵਰੀ ਸੰਯੁਕਤ ਕਿਸਾਨ ਮੋਰਚਾ ਵੱਲੋਂ ਏਕਤਾ ਦੇ ਮੁੱਦੇ ਤੇ 12 ਫਰਵਰੀ ਨੂੰ ਚੰਡੀਗੜ੍ਹ ਵਿੱਚ ਸੱਦੀ ਮੀਟਿੰਗ ਵਿੱਚ ਸ਼ਾਮਿਲ ਹੋਣ ਦੀ ਭਾਵੇਂ ਕਿ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਹਾਮੀ ਭਰ ਦਿੱਤੀ ਗਈ ਹੈ, ਪਰ ਸੰਯੁਕਤ ਕਿਸਾਨ ਮੋਰਚਾ (ਗੈਰ...
Advertisement
ਸਰਬਜੀਤ ਸਿੰਘ ਭੰਗੂ
ਪਟਿਆਲਾ,11 ਫਰਵਰੀ
Advertisement
ਸੰਯੁਕਤ ਕਿਸਾਨ ਮੋਰਚਾ ਵੱਲੋਂ ਏਕਤਾ ਦੇ ਮੁੱਦੇ ਤੇ 12 ਫਰਵਰੀ ਨੂੰ ਚੰਡੀਗੜ੍ਹ ਵਿੱਚ ਸੱਦੀ ਮੀਟਿੰਗ ਵਿੱਚ ਸ਼ਾਮਿਲ ਹੋਣ ਦੀ ਭਾਵੇਂ ਕਿ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਹਾਮੀ ਭਰ ਦਿੱਤੀ ਗਈ ਹੈ, ਪਰ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਇਸ ਮੀਟਿੰਗ ਵਿੱਚ ਸ਼ਾਮਿਲ ਨਹੀਂ ਹੋਵੇਗਾ। ਐੱਸਕੇਐੱਮ ਗੈਰ ਸਿਆਸੀ ਨੇ ਐੱਕੇਐੱਮ ਨੂੰ ਇੱਕ ਪੱਤਰ ਲਿਖ ਕੇ ਆਖਿਆ ਹੈ ਕਿ 12 ਫਰਵਰੀ ਨੂੰ ਕਿਉਂਕਿ ਕਿਸਾਨ ਮੋਰਚੇ ਦੀ ਵਰ੍ਹੇਗੰਢ ਦੇ ਮੱਦੇਨਜ਼ਰ ਢਾਬੀਗੁਜਰਾਂ ਬਾਰਡਰ ’ਤੇ ਮਹਾਪੰਚਾਇਤ ਕੀਤੀ ਜਾ ਰਹੀ ਹੈ। ਜਿਸ ਕਰਕੇ ਉਹ ਇਸ ਮੀਟਿੰਗ ਵਿੱਚ ਸ਼ਾਮਿਲ ਨਹੀਂ ਹੋ ਸਕਣਗੇ। ਜਾਰੀ ਪੱਤਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਐੱਸਕੇਐੱਮ ਦਾ ਸੱਦਾ ਮਿਲਣ ਤੋਂ ਪਹਿਲਾਂ ਹੀ ਉਨਾਂ ਵੱਲੋਂ 12 ਫਰਵਰੀ ਦੀ ਇਹ ਮਹਾ ਪੰਚਾਇਤ ਤੈਅ ਕੀਤੀ ਜਾ ਚੁੱਕੀ ਸੀ।
Advertisement
Advertisement
×