Punjab News ਕੇਂਦਰ ਦਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਵਿਰੋਧੀ ਚਿਹਰਾ ਬੇਨਕਾਬ ਹੋਇਆ: ਹਰਜੋਤ ਬੈਂਸ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਫਰਵਰੀ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਬੈਂਸ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਵਿਰੋਧੀ ਚਿਹਰਾ ਇੱਕ ਵਾਰ ਫੇਰ ਬੇਨਕਾਬ ਹੋ ਗਿਆ ਹੈ।
ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਵਿਰੋਧੀ ਚਿਹਰਾ ਇੱਕ ਵਾਰ ਫੇਰ ਬੇਨਕਾਬ ਹੋਇਆ ਹੈ।
ਸੀ.ਬੀ.ਐਸ.ਈ. ਵੱਲੋਂ 10ਵੀਂ ਜਮਾਤ ਲਈ ਇਮਤਿਹਾਨ ਦੇ ਨਵੇਂ ਪੈਟਰਨ ਵਿੱਚ ਪੰਜਾਬੀ ਨੂੰ ਬਿਲਕੁਲ ਅਣਗੌਲਿਆ ਗਿਆ ਹੈ। ਇਹ ਦੇਸ਼ ਦੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ ਹੈ। ਅਸੀਂ ਇਸ ਕਦਮ ਦਾ ਪੁਰਜ਼ੋਰ ਵਿਰੋਧ ਕਰਦੇ ਹਾਂ ਅਤੇ… https://t.co/uh9aVUxN4J
— Harjot Singh Bains (@harjotbains) February 26, 2025
ਉਨ੍ਹਾਂ ਕਿਹਾ ਕਿ ਸੀਬੀਐੱਸਈ ਵੱਲੋਂ 10ਵੀਂ ਜਮਾਤ ਲਈ ਇਮਤਿਹਾਨ ਦੇ ਨਵੇਂ ਪੈਟਰਨ ਵਿੱਚ ਪੰਜਾਬੀ ਨੂੰ ਬਿਲਕੁਲ ਅਣਗੌਲਿਆ ਕੀਤਾ ਗਿਆ ਹੈ। ਇਹ ਦੇਸ਼ ਦੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ ਹੈ। ਬੈਂਸ ਨੇ ਕਿਹਾ ਕਿ ਉਹ ਇਸ ਕਦਮ ਦਾ ਪੁਰਜ਼ੋਰ ਵਿਰੋਧ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕਰਦੇ ਹਨ ਕਿ ਪੰਜਾਬੀ ਦਾ ਬਣਦਾ ਸਥਾਨ ਤੇ ਸਨਮਾਨ ਤੁਰੰਤ ਬਹਾਲ ਕੀਤਾ ਜਾਵੇ।