DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab News: ਮੁੱਖ ਮੰਤਰੀ ਤੇ ਡੀ ਜੀ ਪੀ ਦੇ ਅਸਤੀਫਿਆਂ ’ਤੇ ਪੇਚ ਫਸਿਆ; ਪਰਵਿੰਦਰ ਝੋਟੇ ਦਾ ਵੀਹਵੇਂ ਦਿਨ ਵੀ ਨਾ ਹੋਇਆ ਸਸਕਾਰ

ਐਕਸ਼ਨ ਕਮੇਟੀ 5 ਨਵੰਬਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦੇ ਘਿਰਾਓ ਦੀਆਂ ਤਿਆਰੀਆਂ ਵਿੱਚ ਜੁੱਟੀ

  • fb
  • twitter
  • whatsapp
  • whatsapp
featured-img featured-img
ਪਰਵਿੰਦਰ ਝੋਟਾ ਦੇ ਇਨਸਾਫ਼ ਤੇ ਨਸ਼ਿਆਂ ਖਿਲਾਫ਼ ਚੱਲ ਰਹੇ ਧਰਨੇ ਦੌਰਾਨ ਜੁੜਿਆ ਲੋਕਾਂ ਦਾ ਇਕੱਠ।ਫੋਟੋ:ਸੁਰੇਸ਼
Advertisement

ਐਂਟੀ ਡਰੱਗ ਟਾਸਕ ਫੋਰਸ ਦੇ ਪ੍ਰਮੁੱਖ ਆਗੂ ਪਰਵਿੰਦਰ ਸਿੰਘ ਝੋਟਾ ਦਾ 20ਵੇਂ ਦਿਨ ਵੀ ਅੰਤਿਮ ਸਸਕਾਰ ਨਹੀਂ ਹੋ ਸਕਿਆ ਹੈ। ਇਸ ਤੋਂ ਇਲਾਵਾ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੇ ਸਸਕਾਰ ਦਾ ਮਾਮਲਾ ਵੀ ਉਲਝ ਗਿਆ ਹੈ। 6ਵੇਂ ਦਿਨ ਦਲਜੀਤ ਸਿੰਘ ਦੇ ਪਰਿਵਾਰ ਨੇ ਅੰਤਿਮ ਸੰਸਕਾਰ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ, ਜਦੋਂ ਕਿ ਪਰਵਿੰਦਰ ਝੋਟਾ ਦੇ ਸਸਕਾਰ ਸਬੰਧੀ ਪਰਿਵਾਰ ਅਤੇ ਐਕਸ਼ਨ ਕਮੇਟੀ ਮੁੱਖ ਮੰਤਰੀ ਅਤੇ ਡੀ ਜੀ ਪੀ ਦੇ ਅਸਤੀਫ਼ੇ ਦੀ ਮੰਗ 'ਤੇ ਅੜੀ ਹੋਈ ਹੈ।

20ਵੇਂ ਦਿਨ ਵੀ ਮਾਨਸਾ ਦੇ ਤਿੰਨਕੋਨੀ ਚੌਂਕ ਵਿੱਚ ਧਰਨਾ ਚੱਲਦਾ ਰਿਹਾ ਅਤੇ 5 ਨਵੰਬਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਕੋਠੀ ਦਾ ਘਿਰਾਓ ਕਰਨ ਸਬੰਧੀ ਵਿਚਾਰਾਂ ਕੀਤੀਆਂ ਗਈਆਂ।

Advertisement

ਧਰਨੇ ਨੂੰ ਸੰਬੋਧਨ ਕਰਦਿਆਂ ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਨੇ ਕਿਹਾ ਕਿ ਬੇਸ਼ੱਕ ਇਸ ਸੰਘਰਸ਼ ਅਤੇ ਅੰਦੋਲਨ ਵਿੱਚ ਮਹੀਨੇਬੱਧੀ ਸਮਾਂ ਲੱਗ ਜਾਵੇ, ਪਰ ਮੰਗਾਂ ਦੀ ਪੂਰਤੀ ਤੋਂ ਬਿਨਾਂ ਉਹ ਆਪਣੇ ਪੁੱਤਰ ਦਾ ਅੰਤਿਮ ਸਸਕਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪਿੰਡ ਭੰਮੇ ਕਲਾਂ ਅਤੇ ਸੂਬੇ ਭਰ ਵਿੱਚ ਪੋਸਟਰ ਪਾੜਨ ਨੂੰ ਲੈ ਕੇ ਵੱਖ-ਵੱਖ ਥਾਵਾਂ ਤੋਂ ਗ੍ਰਿਫ਼ਤਾਰ ਕਰਕੇ ਮਾਮਲੇ ਦਰਜ ਕਰਨ ਵਾਲੇ ਨੌਜਵਾਨਾਂ ਨੂੰ ਪੁਲੀਸ ਰਿਹਾਅ ਕਰਕੇ ਸਾਰੇ ਮਾਮਲੇ ਰੱਦ ਕਰੇ। ਇਸ ਤੋਂ ਬਾਅਦ ਹੀ ਉਹ ਸਰਕਾਰ ਨਾਲ ਕੋਈ ਗੱਲਬਾਤ ਕਰਨਗੇ, ਨਹੀਂ ਤਾਂ ਸਰਕਾਰ ਨਾਲ ਉਨ੍ਹਾਂ ਦਾ ਕੋਈ ਰਾਬਤਾ ਨਹੀਂ ਹੋਵੇਗਾ।

Advertisement

ਉਧਰ ਦਲਜੀਤ ਦੇ ਪਰਿਵਾਰ ਨੇ ਹਾਈ ਕੋਰਟ ਵਿੱਚ ਵੀ ਗੁਹਾਰ ਲਗਾਈ ਹੈ। ਦਲਜੀਤ ਦੀ ਭੈਣ ਅਮਰਜੀਤ ਕੌਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇਸ ਦੀ ਸੀ ਬੀ ਆਈ ਜਾਂਚ, ਪੀ ਜੀ ਆਈ ਚੰਡੀਗੜ੍ਹ ਦੇ ਡਾਕਟਰਾਂ ਤੋਂ ਪੋਸਟਮਾਰਟਮ ਕਰਵਾਉਣ ਅਤੇ ਪਰਿਵਾਰ ਲਈ ਸੁਰੱਖਿਆ ਦੀ ਮੰਗ ਕੀਤੀ ਹੈ, ਜਿਸ ਦੀ ਸੁਣਵਾਈ ਭਲਕੇ 2 ਨਵੰਬਰ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਪੁਲੀਸ ਨੇ ਦਲਜੀਤ ਦੀ ਲਾਸ਼ ਖੋਹ ਕੇ ਉਨ੍ਹਾਂ ਨੂੰ ਅੰਤਿਮ ਸਸਕਾਰ ਤੋਂ ਰੋਕਿਆ ਹੈ।

Advertisement
×