DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab News: ਤਲਾਬ ਵਿੱਚ ਕਾਰ ਡਿੱਗਣ ਕਾਰਨ ਤਿੰਨ ਦੀ ਮੌਤ, ਮ੍ਰਿਤਕ ‘ਆਪ’ ਮੰਤਰੀ ਦੇ ਕਰੀਬੀ

ਰਾਏਕੋਟ ਨੇੜੇ ਵੀਰਵਾਰ ਤੜਕੇ ਇੱਕ ਦਰਦਨਾਕ ਹਾਦਸੇ ਵਿੱਚ ਕਾਰ ਦੇ ਤਾਲਾਬ ਵਿੱਚ ਡਿੱਗਣ ਕਾਰਨ ਤਿੰਨ ਜਣਿਆਂ ਦੀ ਮੌਤ ਹੋ ਗਈ। ਮ੍ਰਿਤਕ ਪੰਜਾਬ ਦੇ ਮੰਤਰੀ ਹਰਪਾਲ ਸਿੰਘ ਚੀਮਾ ਦੇ ਕਰੀਬੀ ਦੱਸੇ ਗਏ ਹਨ। ਇਹ ਤਿੰਨੇ ਵਿਅਕਤੀ ਆਮ ਆਦਮੀ ਪਾਰਟੀ ਨਾਲ ਵੀ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਰਾਏਕੋਟ ਨੇੜੇ ਵੀਰਵਾਰ ਤੜਕੇ ਇੱਕ ਦਰਦਨਾਕ ਹਾਦਸੇ ਵਿੱਚ ਕਾਰ ਦੇ ਤਾਲਾਬ ਵਿੱਚ ਡਿੱਗਣ ਕਾਰਨ ਤਿੰਨ ਜਣਿਆਂ ਦੀ ਮੌਤ ਹੋ ਗਈ। ਮ੍ਰਿਤਕ ਪੰਜਾਬ ਦੇ ਮੰਤਰੀ ਹਰਪਾਲ ਸਿੰਘ ਚੀਮਾ ਦੇ ਕਰੀਬੀ ਦੱਸੇ ਗਏ ਹਨ। ਇਹ ਤਿੰਨੇ ਵਿਅਕਤੀ ਆਮ ਆਦਮੀ ਪਾਰਟੀ ਨਾਲ ਵੀ ਜੁੜੇ ਹੋਏ ਸਨ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜ ਵਿਅਕਤੀ ਇੱਕ ਕਾਰ ਵਿੱਚ ਨਕੋਦਰ ਤੋਂ ਦਿੜ੍ਹਬਾ ਜਾ ਰਹੇ ਸਨ। ਜਗਰਾਉਂ ਤੋਂ ਲਗਪਗ 12 ਕਿਲੋਮੀਟਰ ਦੂਰ ਰਾਏਕੋਟ ਕਸਬੇ ਦੇ ਨੇੜੇ ਬਾਸੀਆਂ ਪਿੰਡ ਕੋਲ ਰਾਤ 1:15 ਵਜੇ ਉਨ੍ਹਾਂ ਦੀ ਕਾਰ ਅਚਾਨਕ ਬੇਕਾਬੂ ਹੋ ਗਈ।

Advertisement

ਇਸ ਤੋਂ ਬਾਅਦ ਕਾਰ ਸਿੱਧਾ ਤਾਲਾਬ ਵਿੱਚ ਜਾ ਡਿੱਗੀ, ਜਿਸ ਨਾਲ ਮੌਕੇ 'ਤੇ ਹੀ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਵਾਲ-ਵਾਲ ਬਚ ਗਏ। ਮ੍ਰਿਤਕਾਂ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਬਲਕਾਰ ਸਿੰਘ, ਵਿਸ਼ਾਲ ਅਤੇ ਸੰਦੀਪ ਸ਼ਾਮਲ ਸਨ।

Advertisement

ਬਾਸੀਆਂ ਪਿੰਡ ਨੇੜੇ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਅਤੇ ਬਚਾਅ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ। ਪੁਲੀਸ ਨੇ ਤਾਲਾਬ ਵਿੱਚੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢ ਕੇ ਸਰਕਾਰੀ ਹਸਪਤਾਲ ਵਿੱਚ ਰਖਵਾ ਦਿੱਤਾ ਹੈ। ਪੁਲੀਸ ਨੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।

ਥਾਣਾ ਸਦਰ ਰਾਏਕੋਟ ਦੇ ਐੱਸ.ਐੱਚ.ਓ. ਹੀਰਾ ਸਿੰਘ ਨੇ ਦੱਸਿਆ ਕਿ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ ਜਦੋਂ ਕਿ ਦੋ ਦਾ ਬਚਾਅ ਹੋ ਗਿਆ। ਮ੍ਰਿਤਕ ਮੰਤਰੀ ਹਰਪਾਲ ਚੀਮਾ ਦੇ ਕਰੀਬੀ ਦੋਸਤ ਸਨ। ਪੁਲੀਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Advertisement
×