Advertisement
ਪ੍ਰਸ਼ੋਤਮ ਕੁਮਾਰ
ਸਾਦਿਕ, 7 ਜੁਲਾਈ
Advertisement
ਪੰਜਾਬ ਸਰਕਾਰ ਵੱਲੋਂ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮਹਿੰਮ ਤਹਿਤ ਸਾਦਿਕ ਪੁਲੀਸ ਨੇ ਦੋ ਵਿਅਕਤੀਆਂ ਕੋਲੋਂ 522 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲੀਸ ਨੇ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਜ਼ਿਲ੍ਹਾ ਪੁਲੀਸ ਮੁਖੀ ਡਾ. ਪ੍ਰੱਗਿਆ ਜੈਨ ਨੇ ਦੱਸਿਆ ਕਿ ਦਾਣਾ ਮੰਡੀ ਸਾਦਿਕ ਕੋਲੋਂ ਪੁਲੀਸ ਨੇ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਸ਼ਮਸ਼ੇਰ ਸਿੰਘ ਵਾਸੀ ਫਤਿਹ ਚੱਕ ਜ਼ਿਲ੍ਹਾ ਤਰਨ ਤਾਰਨ ਨੂੰ 258 ਗ੍ਰਾਮ ਹੈਰੋਇਨ ਅਤੇ ਗਗਨਦੀਪ ਸਿੰਘ ਵਾਸੀ ਚੁਤਾਲਾ, ਜ਼ਿਲ੍ਹਾ ਤਰਨ ਤਾਰਨ ਨੂੰ 264 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਦੋਵੇਂ ਮੁਲਜ਼ਮਾਂ ਖਿਲਾਫ਼ ਥਾਣਾ ਸਾਦਿਕ ਵਿਖੇ ਐਨਡੀਪੀਐੱਸ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ, ਜਿਨ੍ਹਾਂ ਨੂੰ ਇੱਥੇ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕਰ ਕੇ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ।
Advertisement
×