DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab News: ਦੋ ਗੁਜਰਾਤੀ ਨੌਜਵਾਨ 62 ਲੱਖ ਨਕਦੀ ਸਮੇਤ ਗ੍ਰਿਫ਼ਤਾਰ 

ਪੁਲੀਸ ਨੇ ਇੱਕ ਨਾਕਾਬੰਦੀ ਦੌਰਾਨ ਕਾਰ ਤੇ ਆ ਰਹੇ ਦੋ ਗੁਜਰਾਤੀ ਨੌਜਵਾਨਾਂ ਨੂੰ 62 ਲੱਖ ਰੁਪਏ ਦੀ ਨਗਦੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਦੋਨੋਂ ਹੀ ਨੌਜਵਾਨ 20 ਸਾਲ ਤੋਂ ਘੱਟ ਉਮਰ ਦੇ ਹਨ ਅਤੇ...

  • fb
  • twitter
  • whatsapp
  • whatsapp
featured-img featured-img
ਕੈਪਸ਼ਨ : ਪੁਲੀਸ ਦੀ ਹਿਰਾਸਤ ਵਿੱਚ ਮੁਲਜ਼ਮ ।- ਫ਼ੋਟੋ : ਕੇ ਪੀ ਸਿੰਘ
Advertisement
ਪੁਲੀਸ ਨੇ ਇੱਕ ਨਾਕਾਬੰਦੀ ਦੌਰਾਨ ਕਾਰ ਤੇ ਆ ਰਹੇ ਦੋ ਗੁਜਰਾਤੀ ਨੌਜਵਾਨਾਂ ਨੂੰ 62 ਲੱਖ ਰੁਪਏ ਦੀ ਨਗਦੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਦੋਨੋਂ ਹੀ ਨੌਜਵਾਨ 20 ਸਾਲ ਤੋਂ ਘੱਟ ਉਮਰ ਦੇ ਹਨ ਅਤੇ ਇਨ੍ਹਾ ਨੂੰ ਇਨਕਮ ਟੈਕਸ ਵਿਭਾਗ ਨੂੰ ਸੌਂਪ ਦਿੱਤਾ ਗਿਆ ਹੈ। ਅਧਿਕਾਰੀਆਂ ਵੱਲੋਂ ਇਹ ਜਾਂਚ ਕੀਤੀ ਜਾ ਰਹੀ ਹੈ ਕਿ ਆਖ਼ਰ ਇੰਨੀ ਵੱਡੀ ਮਾਤਰਾ ਵਿੱਚ ਨਗਦੀ ਇਹ ਕਿੱਥੇ ਲੈ ਜਾ ਰਹੇ ਸੀ ਅਤੇ ਕਿੱਥੇ ਵਰਤੀ ਜਾਣੀ ਸੀ ।
ਡੀਐੱਸਪੀ ਸ਼ਾਹਬਾਜ਼ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ਹਿਰ ਦੇ ਐਂਟਰੀ ਪੁਆਇੰਟ ਬੱਬਰੀ ਨਾਕੇ ’ਤੇ ਪੁਲੀਸ ਵੱਲੋਂ ਨਾਕੇਬੰਦੀ ਕਰ ਚੈਕਿੰਗ ਕੀਤੀ ਜਾ ਰਹੀ ਸੀ ਕਿ ਇਸ ਦੌਰਾਨ ਇਕ ਬਿਨਾਂ ਨੰਬਰ ਪਲੇਟ ਦੀ ਚਿੱਟੀ ਕਰੇਟਾ ਕਾਰ ਦਿਖਾਈ ਦਿੱਤੀ ਜਿਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਗੱਡੀ ਸਵਾਰਾਂ ਕੋਲ ਗੱਡੀ ਦੇ ਕਾਗ਼ਜ਼ ਵੀ ਨਹੀਂ ਸਨ। ਜਦੋਂ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਗੱਡੀ ਵਿੱਚੋਂ ਵੱਡੀ ਮਾਤਰਾ ਵਿੱਚ ਨਕਦੀ ਬਰਾਮਦ ਹੋਈ । ਦੋਵੇਂ ਨੌਜਵਾਨ ਅਹਿਮਦਾਬਾਦ ਦੇ ਰਹਿਣ ਵਾਲੇ ਹਨ ਅਤੇ 62 ਲੱਖ ਰੁਪਏ ਦੀ ਵੱਡੀ ਰਕਮ ਲੈ ਕੇ ਜਾ ਰਹੇ ਸਨ। ਅਧਿਕਾਰੀ ਨੇ ਦੱਸਿਆ ਕਿ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਇਨਕਮ ਟੈਕਸ ਵਿਭਾਗ ਦੇ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਪੈਸੇ ਬਾਰੇ ਜਾਂਚ ਕੀਤੀ ਜਾ ਰਹੀ ਹੈ।

Advertisement
Advertisement
×