DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab News: ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ 'ਤੇ ਮਾਨਸਾ ਦੇ ਦੋ ਜੱਜ ਮੁਅੱਤਲ 

ਸੈਸ਼ਨ ਜੱਜ ਨੂੰ ਬਠਿੰਡਾ ਲੇਬਰ ਕੋਰਟ ਭੇਜਿਆ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ
Advertisement

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਤੋਂ ਬਾਅਦ ਮਾਨਸਾ ਦੇ ਦੋ ਜੱਜਾਂ ਨੂੰ ਮੁਅੱਤਲ ਕਰਨ ਅਤੇ ਸੈਸ਼ਨ ਜੱਜ ਮਾਨਸਾ ਦਾ ਤਬਾਦਲਾ ਕਰਕੇ ਉਨ੍ਹਾਂ ਨੂੰ ਬਠਿੰਡਾ ਲੇਬਰ ਕੋਰਟ ਵਿਖੇ ਤਾਇਨਾਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਮਾਨਸਾ ਅਦਾਲਤਾਂ ਦਾ ਨਿਰੀਖਣ ਕਰਨ ਲਈ ਹਾਈ ਕੋਰਟ ਦੇ ਜਸਟਿਸ ਵਰਿੰਦਰ ਅਗਰਵਾਲ ਆਏ ਸਨ, ਜਿਨ੍ਹਾਂ ਨੂੰ ਬਾਰ ਐਸੋਸੀਏਸ਼ਨ ਮਾਨਸਾ ਵੱਲੋਂ ਲਿਖਤੀ ਰੂਪ ਵਿੱਚ ਕੁਝ ਜੱਜਾਂ ਵੱਲੋਂ ਕਥਿਤ ਭ੍ਰਿਸ਼ਟਾਚਾਰ ਕਰਨ ਦੀਆਂ ਸ਼ਿਕਾਇਤਾਂ ਕੀਤੀਆਂ ਗਈਆਂ ਸਨ, ਜਿਸ ਉਪਰੰਤ ਮਾਣਯੋਗ ਹਾਈ ਕੋਰਟ ਨੇ ਮਾਨਸਾ ਦੇ ਵਧੀਕ ਸੈਸ਼ਨ ਜੱਜ (ਫ਼ਾਸਟ ਟਰੈਕ) ਮਨਦੀਪ ਕੌਰ ਅਤੇ ਸਰਦੂਲਗੜ੍ਹ ਦੇ ਜੁਡੀਸ਼ੀਅਲ ਮੈਜਿਸਟਰੇਟ ਪੰਕਜ ਵਰਮਾ ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਸ਼ਿਕਾਇਤਾਂ ਦੇ ਆਧਾਰ ’ਤੇ ਸੈਸ਼ਨ ਜੱਜ ਮਾਨਸਾ ਮਨਜਿੰਦਰ ਸਿੰਘ ਨੂੰ ਹਟਾ ਕੇ ਬਠਿੰਡਾ ਲੇਬਰ ਕੋਰਟ ਵਿਖੇ ਤਾਇਨਾਤ ਕਰ ਦਿੱਤਾ ਗਿਆ ਹੈ।

Advertisement

ਐਡਵੋਕੇਟ ਗੁਰਲਾਭ ਸਿੰਘ ਮਾਹਲ ਨੇ ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਜਦੋਂ ਹਾਈ ਕੋਰਟ ਦੇ ਜਸਟਿਸ ਵਰਿੰਦਰ ਅਗਰਵਾਲ ਮਾਨਸਾ ਅਦਾਲਤਾਂ ਦਾ ਨਿਰੀਖਣ ਕਰਨ ਲਈ ਪਹੁੰਚੇ ਸਨ, ਤਾਂ ਉਨ੍ਹਾਂ ਨੂੰ ਉਕਤ ਜੱਜਾਂ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਕੀਤੀ ਗਈ ਸੀ, ਜਿਸ ਤੋਂ ਬਾਅਦ ਮਾਣਯੋਗ ਹਾਈ ਕੋਰਟ ਨੇ ਇਨ੍ਹਾਂ ਜੱਜਾਂ ਨੂੰ ਮੁਅੱਤਲ ਅਤੇ ਸੈਸ਼ਨ ਜੱਜ ਮਾਨਸਾ ਨੂੰ ਬਦਲ ਕੇ ਬਠਿੰਡਾ ਇੰਡਸਟਰੀਅਲ ਟ੍ਰਿਬਿਊਨਲ ਵਿਖੇ ਤਾਇਨਾਤ ਕਰ ਦਿੱਤਾ ਹੈ। ਉਨ੍ਹਾਂ ਹਾਈ ਕੋਰਟ ਦੇ ਇਸ ਫ਼ੈਸਲੇ ਅਤੇ ਆਦੇਸ਼ਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ’ਤੇ ਹਾਈ ਕੋਰਟ ਨੇ ਇਹ ਇੱਕ ਦਰੁਸਤ ਫ਼ੈਸਲਾ ਅਤੇ ਆਦੇਸ਼ ਦਿੱਤੇ ਹਨ, ਜਿਸ ਦੀ ਪ੍ਰਸ਼ੰਸਾ ਕਰਨੀ ਬਣਦੀ ਹੈ।

Advertisement

ਉੱਥੇ ਹੀ ਬਾਰ ਐਸੋਸੀਏਸ਼ਨ ਮਾਨਸਾ ਦੇ ਪ੍ਰਧਾਨ ਬੀਰ ਦਵਿੰਦਰ ਸਿੰਘ ਸਿੱਧੂ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਇੱਕ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਚੰਡੀਗੜ੍ਹ ਤੋਂ ਜਸਟਿਸ ਬਰਿੰਦਰ ਅਗਰਵਾਲ ਆਏ ਸਨ ਜਿਨ੍ਹਾਂ ਸਾਹਮਣੇ ਮਾਨਸਾ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਸਾਰਾ ਮਾਮਲਾ ਰੱਖਿਆ ਗਿਆ। ਉਸ ਤੋਂ ਬਾਅਦ ਪੜਤਾਲ ਦੌਰਾਨ ਮੁਅੱਤਲ ਅਤੇ ਤਬਾਦਲੇ ਬਾਰੇ ਫੈਸਲਾ ਲਿਆ ਗਿਆ ਹੈ।

Advertisement
×