Punjab News ਪੰਜਾਬ ਪੁਲੀਸ ਵਿਚ 10 ਹਜ਼ਾਰ ਨਵੀਆਂ ਪੋਸਟਾਂ ਸੁਰਜੀਤ ਕਰਾਂਗੇ: ਭਗਵੰਤ ਮਾਨ
ਕੈਬਨਿਟ ਮੀਟਿੰਗ ਵਿੱਚ ਲਿਆਂਦੀ ਜਾਵੇਗੀ ਤਜਵੀਜ਼; ਨਫ਼ਰਤ ਦੇ ਬੀਜ ਬੀਜਣ ਵਾਲਿਆਂ ਨੂੰ ਦਿੱਤੀ ਚੇਤਾਵਨੀ; ਪਾਸਿੰਗ ਆਊਟ ਪਰੇਡ ਦੌਰਾਨ ਨਵੇਂ ਰੰਗਰੂਟਾਂ ਤੋਂ ਲਈ ਸਲਾਮੀ
Advertisement
ਜਗਜੀਤ ਸਿੰਘ
ਹੁਸ਼ਿਆਰਪੁਰ, 2 ਮਾਰਚ
Advertisement
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਪੁਲੀਸ ਵਿੱਚ 10 ਹਜ਼ਾਰ ਨਵੀਆਂ ਪੋਸਟਾਂ ਸੁਰਜੀਤ ਕੀਤੀਆਂ ਜਾਣਗੀਆਂ ਅਤੇ ਇਹ ਭਰਤੀ ਵੱਖ ਵੱਖ ਪੋਸਟਾਂ ਲਈ ਕੀਤੀ ਜਾਵੇਗੀ। ਇਸ ਲਈ ਜਲਦ ਹੀ ਕੈਬਨਿਟ ਮੀਟਿੰਗ ਵਿੱਚ ਤਜਵੀਜ਼ ਲਿਆਂਦੀ ਜਾਵੇਗੀ।
ਮੁੱਖ ਮੰਤਰੀ ਅੱਜ ਇੱਥੇ ਜਹਾਨਖੇਲਾਂ ਵਿੱਚ 2493 ਪੁਲੀਸ ਮੁਲਾਜ਼ਮਾਂ ਦੀ ਪਾਸਿੰਗ ਆਊਟ ਪਰੇਡ ਲਈ ਪੁੱਜੇ ਸਨ। ਮੁੱਖ ਮੰਤਰੀ ਪਾਸਿੰਗ ਆਊਟ ਪਰੇਡ ਦੌਰਾਨ ਨਵੇਂ ਰੰਗਰੂਟਾਂ ਤੋਂ ਸਲਾਮੀ ਲਈ। ਇਸ ਮੌਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੀ ਮੌਜੂਦ ਸਨ।
ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿਚ ਦੇਸ਼ ਵਿਰੋਧੀ ਤਾਕਤਾਂ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਉਹ ਪੰਜਾਬ ਵਿੱਚ ਨਫ਼ਰਤ ਦੇ ਬੀਜ ਬੀਜਣ ਦੀ ਕੋਸ਼ਿਸ਼ ਨਾ ਕਰਨ। ਉਨ੍ਹਾਂ ਕਿਹਾ ਕਿ ਅਜਿਹੀ ਕਿਸੇ ਵੀ ਕੋਸ਼ਿਸ਼ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਨਵੇਂ ਰੰਗਰੂਟਾਂ ਨੂੰ ਨਸ਼ਾ ਮੁਕਤੀ ਖਿਲਾਫ਼ ਵਿੱਢੀ ਮੁਹਿੰਮ ਵਿੱਚ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।
Advertisement