DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab News: ਰੋਟੀ ਨੂੰ ਲੈ ਕੇ ਹੋਏ ਝਗੜੇ ਦੌਰਾਨ ਨੌਜਵਾਨ ਵੱਲੋਂ ਪਿਤਾ ਦਾ ਕਤਲ

ਜ਼ਿਲ੍ਹੇ ਦੇ ਪਿੰਡ ਰੋਡੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਰੋਟੀ ਠੰਡੀ ਹੋਣ ਨੂੰ ਲੈ ਕੇ ਹੋਈ ਮਾਮੂਲੀ ਤਕਰਾਰ ਨੇ ਪਿਓ-ਪੁੱਤ ਦੇ ਰਿਸ਼ਤੇ ਨੂੰ ਤਾਰ-ਤਾਰ ਕਰ ਦਿੱਤਾ। ਪੁੱਤਰ ਵੱਲੋਂ ਲੋਹੇ ਦੀ ਰਾਡ ਨਾਲ ਪਿਤਾ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ
Advertisement

ਜ਼ਿਲ੍ਹੇ ਦੇ ਪਿੰਡ ਰੋਡੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਰੋਟੀ ਠੰਡੀ ਹੋਣ ਨੂੰ ਲੈ ਕੇ ਹੋਈ ਮਾਮੂਲੀ ਤਕਰਾਰ ਨੇ ਪਿਓ-ਪੁੱਤ ਦੇ ਰਿਸ਼ਤੇ ਨੂੰ ਤਾਰ-ਤਾਰ ਕਰ ਦਿੱਤਾ। ਪੁੱਤਰ ਵੱਲੋਂ ਲੋਹੇ ਦੀ ਰਾਡ ਨਾਲ ਪਿਤਾ ਦੇ ਸਿਰ 'ਤੇ ਕੀਤੇ ਹਮਲੇ ਕਾਰਨ ਪਿਤਾ ਦੀ ਮੌਤ ਹੋ ਗਈ।

ਮ੍ਰਿਤਕ ਮੇਅਰਜੀਤ ਸਿੰਘ ਪਿੰਡ ਵਿੱਚ ਡਾਕਟਰੀ ਦਾ ਕੰਮ ਕਰਦਾ ਸੀ। ਉਨ੍ਹਾਂ ਦੀ ਪਤਨੀ ਦੀ ਮੌਤ ਤੋਂ ਬਾਅਦ ਉਹ ਆਪਣੇ 22 ਸਾਲਾ ਪੁੱਤਰ ਲਵਪ੍ਰੀਤ ਸਿੰਘ ਨਾਲ ਘਰ ਵਿੱਚ ਇਕੱਲੇ ਹੀ ਰਹਿ ਰਹੇ ਸਨ। ਬੁੱਧਵਾਰ ਰਾਤ ਨੂੰ ਜਦੋਂ ਪਿਤਾ ਨੇ ਖਾਣਾ ਤਿਆਰ ਕਰਕੇ ਪੁੱਤਰ ਨੂੰ ਖਾਣ ਲਈ ਕਿਹਾ, ਤਾਂ ਲਵਪ੍ਰੀਤ ਫ਼ੋਨ 'ਤੇ ਰੁੱਝਿਆ ਰਿਹਾ, ਜਿਸ ਕਾਰਨ ਰੋਟੀ ਠੰਢੀ ਹੋ ਗਈ।

Advertisement

ਇਸੇ ਗੱਲ ਨੂੰ ਲੈ ਕੇ ਦੋਵਾਂ ਵਿਚਕਾਰ ਵਿਵਾਦ ਛਿੜ ਪਿਆ। ਬਹਿਸ ਇੰਨੀ ਵਧ ਗਈ ਕਿ ਲਵਪ੍ਰੀਤ ਹਿੰਸਕ ਹੋ ਗਿਆ ਅਤੇ ਉਸ ਨੇ ਲੋਹੇ ਦੀ ਰਾਡ ਨਾਲ ਆਪਣੇ ਪਿਤਾ ਦੇ ਸਿਰ 'ਤੇ ਕਈ ਵਾਰ ਬੇਰਹਿਮੀ ਨਾਲ ਹਮਲਾ ਕਰ ਦਿੱਤਾ। ਗੰਭੀਰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਂਦੇ ਸਮੇਂ ਮੇਅਰਜੀਤ ਸਿੰਘ ਨੇ ਦਮ ਤੋੜ ਦਿੱਤਾ। ਪੁਲੀਸ ਨੇ ਮ੍ਰਿਤਕ ਦੀ ਭੈਣ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਮੁਲਜ਼ਮ ਪੁੱਤਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Advertisement

Advertisement
×