DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ਪੁਲੀਸ ਵੱਲੋਂ ਗੋਲਡੀ ਬਰਾੜ ਦਾ ਜਬਰੀ ਵਸੂਲੀ ਰੈਕੇਟ ਬੇਨਕਾਬ, 10 ਕਾਰਕੁਨ ਗ੍ਰਿਫ਼ਤਾਰ

ਆਧੁਨਿਕ ਹਥਿਆਰਾਂ ਦਾ ਜਖੀਰਾ ਬਰਾਮਦ

  • fb
  • twitter
  • whatsapp
  • whatsapp
featured-img featured-img
ਲੁਧਿਆਣਾ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਐਤਵਾਰ ਨੂੰ ਲੁਧਿਆਣਾ ਵਿੱਚ 12 ਆਧੁਨਿਕ ਹਥਿਆਰਾਂ ਦੀ ਬਰਾਮਦਗੀ ਦੇ ਨਾਲ ਗੋਲਡੀ ਬਰਾੜ ਨਾਲ ਜੁੜੇ ਗੈਰ-ਕਾਨੂੰਨੀ ਹਥਿਆਰਾਂ ਅਤੇ ਜਬਰੀ ਵਸੂਲੀ ਸਿੰਡੀਕੇਟ ਦੀ ਗ੍ਰਿਫਤਾਰੀ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ। ਫੋਟੋ: ਹਿਮਾਂਸ਼ੂ ਮਹਾਜਨ
Advertisement

ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਵਿੱਚ ਲੁਧਿਆਣਾ ਕਮਿਸ਼ਨਰੇਟ ਪੁਲੀਸ ਨੇ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੇ ਇੱਕ ਜਬਰੀ ਵਸੂਲੀ ਮਾਡਿਊਲ ਨੂੰ ਬੇਨਕਾਬ ਕੀਤਾ ਹੈ। ਪੁਲੀਸ ਨੇ 10 ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਵਿਦੇਸ਼ ਵਿਚ ਨਿਰਮਿਤ ਆਧੁਨਿਕ ਹਥਿਆਰਾਂ ਦਾ ਜ਼ਖੀਰਾ ਬਰਾਮਦ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ  X 'ਤੇ ਇੱਕ ਪੋਸਟ ਵਿੱਚ ਐਲਾਨ ਕੀਤਾ ਕਿ ਤਿੰਨ ਹਫ਼ਤਿਆਂ ਦੇ ਕੇਂਦਰਿਤ ਆਪ੍ਰੇਸ਼ਨ ਤੋਂ ਬਾਅਦ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਪੁਲੀਸ ਨੇ ਕਈ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ ਦੋ ਆਸਟ੍ਰੀਅਨ-ਬਣੇ ਗਲੌਕ ਪਿਸਤੌਲ ਤੇ 10 ਹੋਰ ਆਧੁਨਿਕ ਹਥਿਆਰ ਸ਼ਾਮਲ ਹਨ।

Advertisement

Advertisement

ਪੰਜਾਬ ਪੁਲੀਸ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਕਾਰਕੁਨ ਸੂਬੇ ਭਰ ਵਿੱਚ ਕਾਨੂੰਨ ਦੀ ਉਲੰਘਣਾ ਕਰਨ ਦੇ ਉਦੇਸ਼ ਨਾਲ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ, ਜਬਰੀ ਵਸੂਲੀ ਅਤੇ ਯੋਜਨਾਬੱਧ ਕਤਲਾਂ ਵਿੱਚ ਸ਼ਾਮਲ ਹਨ। ਬੀਐਨਐਸ ਅਤੇ ਆਰਮਜ਼ ਐਕਟ ਤਹਿਤ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਬਾਕੀ ਸਾਥੀਆਂ ਨੂੰ ਫੜਨ ਲਈ ਹੋਰ ਜਾਂਚ ਜਾਰੀ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਹਫ਼ਤੇ ਦੇ ਸ਼ੁਰੂ ਵਿਚ ਪੁਲੀਸ ਨੇ 4.013 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

Advertisement
×