ਅੰਮ੍ਰਿਤਸਰ: ‘ਆਪ’ ਆਗੂ ਅਤੇ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਦੋਸ਼ ਲਾਇਆ ਕਿ ਪੰਜਾਬ ਪੁਲੀਸ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ‘ਬਲੂ ਬੁੱਕ’ ਦੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ। ਉਨ੍ਹਾਂ ਇਹ ਖੁਲਾਸਾ ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਸੁਰੱਖਿਆ ਨਿਯਮਾਂ ਦੀ ਪਾਲਣਾ ਨਹੀਂ ਹੋਈ। ਉਨ੍ਹਾਂ ਕਿਹਾ ਕਿ ਸਿਆਸੀ ਆਗੂਆਂ ਨੇ ਪੁਲੀਸ ਨੂੰ ਗੁਲਾਮ ਬਣਾਇਆ ਹੋਇਆ ਹੈ। ‘ਆਪ’ ਆਗੂ ਨੇ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਦੀ ਰੋਕਥਾਮ ਲਈ ਕੀਤੀ ਜਾ ਰਹੀ ਕਾਰਵਾਈ ’ਤੇ ਅਸੰਤੁਸ਼ਟੀ ਪ੍ਰਗਟਾਈ। -ਟਨਸ