ਪੰਜਾਬ ਪੁਲੀਸ ਜਲੰਧਰ ਦੀ ਟੀਮ ਸੈਮੀਫਾਈਨਲ ਵਿੱਚ ਪੁੱਜੀ

ਪੰਜਾਬ ਪੁਲੀਸ ਜਲੰਧਰ ਦੀ ਟੀਮ ਸੈਮੀਫਾਈਨਲ ਵਿੱਚ ਪੁੱਜੀ

ਇੰਡੀਅਨ ਏਅਰ ਫੋਰਸ ਦਿੱਲੀ ਤੇ ਬੀਐੱਸਐੱਫ ਵਿਚਾਲੇ ਖੇਡੇ ਮੈਚ ਦਾ ਦ੍ਰਿਸ਼।-ਫੋਟੋ: ਮਲਕੀਅਤ

ਪਾਲ ਸਿੰਘ ਨੌਲੀ

ਜਲੰਧਰ, 27 ਅਕਤੂਬਰ

ਪੰਜਾਬ ਪੁਲੀਸ ਜਲੰਧਰ ਨੇ ਆਰਮੀ ਇਲੈਵਨ ਨੂੰ 1-0 ਦੇ ਫਰਕ ਨਾਲ ਹਰਾ ਕੇ 38ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਸੈਮੀਫਾਈਨਲ ਵਿੱਚ ਦਾਖ਼ਲਾ ਪਾ ਲਿਆ। ਇਸ ਤੋਂ ਪਹਿਲਾਂ ਹੋਏ ਮੈਚ ਵਿੱਚ ਇੰਡੀਅਨ ਏਅਰ ਫੋਰਸ ਦਿੱਲੀ ਨੇ ਬੀਐੱਸਐੱਫ ਜਲੰਧਰ ਨੂੰ 4-1 ਦੇ ਫਰਕ ਨਾਲ ਹਰਾ ਕੇ ਪਹਿਲੀ ਜਿੱਤ ਦਰਜ ਕੀਤੀ ਹੈ। ਜਲੰਧਰ ਛਾਉਣੀ ਦੇ ਕਟੋਚ ਐਸਟਰੋਟਰਫ ਹਾਕੀ ਸਟੇਡੀਅਮ ਵਿਚ ਟੂਰਨਾਮੈਂਟ ਦੇ ਪੰਜਵੇਂ ਦਿਨ ਦੋ ਮੈਚ ਖੇਡੇ ਗਏ। ਪਹਿਲਾ ਮੈਚ ਪੂਲ ‘ਸੀ’ ਵਿੱਚ ਬੀਐੱਸਐੱਫ ਜਲੰਧਰ ਅਤੇ ਇੰਡੀਅਨ ਏਅਰ ਫੋਰਸ ਦਿੱਲੀ ਵਿਚਕਾਰ ਹੋਇਆ। ਖੇਡ ਦੇ ਪਹਿਲੇ ਹੀ ਮਿੰਟ ਵਿੱਚ ਬੀਐੱਸਐੱਫ ਦੇ ਸੰਜੀਵ ਕੁਮਾਰ ਨੇ ਗੋਲ ਕਰਕੇ ਖਾਤਾ ਖੋਲ੍ਹਿਆ। ਖੇਡ ਦੇ ਆਖਰੀ ਮਿੰਟ ਵਿੱਚ ਏਅਰ ਫੋਰਸ ਦੇ ਕ੍ਰਿਅੱਪਾ ਐੱਮਬੀ ਨੇ ਗੋਲ ਕਰਕੇ ਸਕੋਰ 4-1 ਕਰਕੇ ਮੈਚ ਆਪਣੇ ਨਾਂ ਕੀਤਾ। 29 ਅਕਤੂਬਰ ਨੂੰ ਪੰਜਾਬ ਐਂਡ ਸਿੰਧ ਬੈਂਕ ਅਤੇ ਬੀਐੱਸਐੱਫ ਦਰਮਿਆਨ ਆਖਰੀ ਲੀਗ ਮੈਚ ਹੋਵੇਗਾ। ਦੂਜਾ ਮੈਚ ਪੂਲ ‘ਬੀ’ ਵਿੱਚ ਪੰਜਾਬ ਪੁਲੀਸ ਅਤੇ ਆਰਮੀ ਇਲੈਵਨ ਦਰਮਿਆਨ ਖੇਡਿਆ ਗਿਆ। ਖੇਡ ਦੇ ਦੂਜੇ ਕਵਾਰਟਰ ਦੇ 19ਵੇਂ ਮਿੰਟ ਵਿੱਚ ਪੰਜਾਬ ਪੁਲੀਸ ਦੇ ਰਮਨ ਨੇ ਮੈਦਾਨੀ ਗੋਲ ਕਰਕੇ ਸਕੋਰ 1-0 ਕੀਤਾ। ਨਿਰਧਾਰਤ ਸਮੇਂ ਦੇ ਅੰਤ ਤੱਕ ਸਕੋਰ 1-0 ਰਹਿਣ ਕਰਕੇ ਪੁਲੀਸ ਦੀ ਟੀਮ ਨੂੰ ਜਿੱਤ ਮਿਲੀ। ਲਗਾਤਾਰ ਦੋ ਲੀਗ ਮੈਚਾਂ ਵਿੱਚ ਜਿੱਤ ਹਾਸਲ ਕਰਕੇ 6 ਅੰਕ ਹਾਸਲ ਕਰਕੇ ਪੁਲੀਸ ਸੈਮੀਫਾਈਨਲ ਵਿੱਚ ਪਹੁੰਚਣ ਵਾਲੀ ਪਹਿਲੀ ਟੀਮ ਬਣੀ।

38ਵਾਂ ਸੁਰਜੀਤ ਹਾਕੀ ਟੂਰਨਾਮੈਂਟ: ਅੱਜ ਹੋਣ ਵਾਲੇ ਮੈਚ

ਭਾਰਤੀ ਰੇਲਵੇ ਬਨਾਮ ਸੀਏਜੀ ਦਿੱਲੀ- 2:00 ਵਜੇ

ਇੰਡੀਅਨ ਆਇਲ ਮੁੰਬਈ ਬਨਾਮ ਪੰਜਾਬ ਨੈਸ਼ਨਲ ਬੈਂਕ ਦਿੱਲੀ- 3:30 ਵਜੇ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All